ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ-ਰੂਮਜ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ 22 ਜ਼ਿਲ੍ਹਾ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀ.ਆਈ.ਈ.ਟੀਜ਼) ਦੇ 24 ਕਮਰਿਆਂ ਨੂੰ ਵੀ ਸਮਾਰਟ ਟ੍ਰੇਨਿੰਗ ਰੂਮਜ ਵਿੱਚ ਤਬਦੀਲ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਇਨਾਂ ਸਿਖਲਾਈ ਸੰਸਥਾਵਾਂ ਅਤੇ ਸਕੂਲਾਂ ਦੇ ਕਮਰਿਆਂ ਦੀ ਤਬਦੀਲੀ ਲਈ ਲਗਭਗ 117 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਹ ਵੀ ਪੜੋ: Assembly Elections 2022: ਸਾਡਾ ਚੋਣਾਂ ਲੜਨ ਦਾ ਕੋਈ ਵਿਚਾਰ ਨਹੀਂ: ਸਿਰਸਾ
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਸਮਾਰਟ ਕਲਾਸਰੂਮਾਂ ਵਿੱਚ ਮਲਟੀਮੀਡੀਆ ਪ੍ਰਾਜੈਕਟਰ, ਮਾਈਕ੍ਰੋ ਸੀ.ਪੀ.ਯੂ, ਸਾਊਂਡ ਬਾਰ, ਪ੍ਰਾਜੈਕਸ਼ਨ ਲਈ ਵਾਈਟ ਬੋਰਡ ਅਤੇ ਸਮਾਰਟ ਕਲਾਸਰੂਮਾਂ ਵਿੱਚ ਲਿਖਣ ਲਈ ਗ੍ਰੀਨ ਬੋਰਡ ਲਗਾਏ ਜਾਣਗੇ। ਉਨਾਂ ਕਿਹਾ ਕਿ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਵਿੱਚ ਸੁਧਾਰ ਤੋਂ ਇਲਾਵਾ ਸੂਬੇ ਭਰ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਸੁਧਾਰਨ ਲਈ ਅਧਿਆਪਕਾਂ ਲਈ ਕੁਝ ਪਹਿਲਕਦਮੀਆਂ ਜਿਵੇਂ ਕਿ ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਸਮਾਰਟ ਸਕੂਲ ਨੀਤੀ, ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦਾ ਵਿਸ਼ੇਸ਼ ਕਾਡਰ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।
ਸਿੰਗਲਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 29 ਫੀਸਦ ਵਾਧੇ ਦੇ ਨਾਲ ਲਗਭਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਇਸ ਤੋਂ ਪਤਾ ਲਗਦਾ ਹੈ ਕਿ ਉਨਾਂ ਦੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਭਰੋਸਾ ਦੁਬਾਰਾ ਵਧਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ 70 ਮਾਪਦੰਡਾਂ ਦੇ ਅਧਾਰ ਤੇ ਹਾਲ ਹੀ ਵਿਚ ਜਾਰੀ ਕੀਤੀ ਗਈ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ ਵੀ ਪੂਰੇ ਦੇਸ ‘ਚੋਂ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ।
ਇਹ ਵੀ ਪੜੋ: ਇਨ੍ਹਾਂ ਮੰਗਾਂ ’ਤੇ ਕੱਚੇ ਅਧਿਆਪਕ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਧਰਨਾ ਰਹੇਗਾ ਜਾਰੀ