ETV Bharat / city

BLACK FUNGUS UPDATE:ਪੰਜਾਬ ’ਚ ਬਲੈਕ ਫੰਗਸ ਦੇ 188 ਮਾਮਲੇ ਆਏ ਸਾਹਮਣੇ

ਸੂਬੇ ਵਿਚ ਹੁਣ ਤੱਕ ਮਿਊਕੋਰਮਾਈਕੋਸਿਸ (BLACK FUNGUS) ਦੇ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹੁਕਮ ਦਿੱਤੇ ਕਿ ਇਸ ਬਿਮਾਰੀ ਦੇ ਇਲਾਜ ਲਈ Amphotericin ਦਵਾਈ ਦੀ ਥੁੜ ਨੂੰ ਦੇਖਦੇ ਹੋਏ ਸੂਬੇ ਵਿਚ ਬਦਲਵੀਆਂ ਦਵਾਈਆਂ ਦੇ ਸਟਾਕ ਦੀ ਮਾਤਰਾ ਵਧਾਈ ਜਾਵੇ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਸੂਬੇ ਕੋਲ ਸਿਰਫ Liposomal amphotericin ਬੀ ਦੇ ਟੀਕੇ ਸਟਾਕ ਵਿਚ ਰਹਿ ਜਾਣ ਅਤੇ ਅੱਜ ਇਸੇ ਦੇ ਮਹਿਜ਼ 880 ਹੋਰ ਟੀਕੇ ਮਿਲਣ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਬਦਲਵੀਆਂ ਦਵਾਈਆਂ ਦਾ ਸਟਾਕ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜੋ ਕਿ ਇਸ ਸੰਕਟ ਨਾਲ ਨਜਿੱਠਣ ਲਈ ਉਨਾਂ ਦੀ ਸਰਕਾਰ ਵੱਲੋਂ ਗਠਿਤ ਕੀਤੇ ਗਏ ਮਾਹਰਾਂ ਦੇ ਸਮੂਹ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਹੈ।

BLACK FUNGUS UPDATE
BLACK FUNGUS UPDATE
author img

By

Published : May 27, 2021, 5:27 PM IST

ਚੰਡੀਗੜ: ਸੂਬੇ ਵਿਚ ਹੁਣ ਤੱਕ ਮਿਊਕੋਰਮਾਈਕੋਸਿਸ (BLACK FUNGUS) ਦੇ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹੁਕਮ ਦਿੱਤੇ ਕਿ ਇਸ ਬਿਮਾਰੀ ਦੇ ਇਲਾਜ ਲਈ amphotericin ਦਵਾਈ ਦੀ ਥੁੜ ਨੂੰ ਦੇਖਦੇ ਹੋਏ ਸੂਬੇ ਵਿਚ ਬਦਲਵੀਆਂ ਦਵਾਈਆਂ ਦੇ ਸਟਾਕ ਦੀ ਮਾਤਰਾ ਵਧਾਈ ਜਾਵੇ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਸੂਬੇ ਕੋਲ ਸਿਰਫ Liposomal amphotericin ਬੀ ਦੇ ਟੀਕੇ ਸਟਾਕ ਵਿਚ ਰਹਿ ਜਾਣ ਅਤੇ ਅੱਜ ਇਸੇ ਦੇ ਮਹਿਜ਼ 880 ਹੋਰ ਟੀਕੇ ਮਿਲਣ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਬਦਲਵੀਆਂ ਦਵਾਈਆਂ ਦਾ ਸਟਾਕ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜੋ ਕਿ ਇਸ ਸੰਕਟ ਨਾਲ ਨਜਿੱਠਣ ਲਈ ਉਨਾਂ ਦੀ ਸਰਕਾਰ ਵੱਲੋਂ ਗਠਿਤ ਕੀਤੇ ਗਏ ਮਾਹਰਾਂ ਦੇ ਸਮੂਹ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਹੈ।

BLACK FUNGUS UPDATE
BLACK FUNGUS UPDATE

ਇਹ ਯਕੀਨੀ ਬਣਾਉਣ ਉੱਤੇ ਜ਼ੋਰ ਦਿੰਦੇ ਹੋਏ ਕਿ ਹਰੇਕ ਮਰੀਜ਼ ਨੂੰ Mycomycosis, ਜੋ ਕਿ ਕੋਵਿਡ ਦੇ ਮਰੀਜ਼ਾਂ ਖਾਸ ਕਰਕੇ ਜਿਨਾਂ ਨੂੰ ਡਾਇਬਿਟੀਜ਼ ਹੋਵੇ ਉਨਾਂ ਉੱਤੇ ਸਟੀਰਾਇਡ ਦੇ ਲੋੜੋਂ ਵੱਧ ਇਸਤੇਮਾਲ ਨਾਲ ਹੁੰਦਾ ਹੈ, ਤੋਂ ਉਭਰਣ ਦਾ ਮੌਕਾ ਮਿਲਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ amphotericin ਨੂੰ ਭਰਪੂਰ ਮਾਤਰਾ ਵਿਚ ਹਾਸਲ ਕਰਨ ਦੇ ਯਤਨਾਂ ਤੋਂ ਇਲਾਵਾ ਸੂਬਾ ਸਰਕਾਰ ਨੇ ਮਾਹਿਰ ਸਮੂਹ ਦੀ ਸਲਾਹ ਅਨੁਸਾਰ ਪਹਿਲਾਂ ਹੀ ਬਦਲਵੀਆਂ ਦਵਾਈਆਂ ਜਿਵੇਂ ਕਿ ਇਟਰਾਕੋਨਾਜ਼ੋਲ (4000 ਗੋਲੀਆਂ) ਅਤੇ ਪੋਸਾਕੋਨਾਜ਼ੋਲ (500 ਗੋਲੀਆਂ) ਉਪਲਬਧ ਕਰਵਾ ਦਿੱਤੀਆਂ ਹਨ।ਮੁੱਖ ਮੰਤਰੀ ਨੇ ਇਸ ਗੱਲ ਉੱਤੇ ਵੀ ਤਸੱਲੀ ਪ੍ਰਗਟ ਕੀਤੀ ਕਿ ਛੇ ਮੈਂਬਰੀ ਮਾਹਰ ਸਮੂਹ ਨੇ ਹਸਪਤਾਲਾਂ ਨੂੰ ਇਲਾਜ ਸਬੰਧੀ ਪ੍ਰੋਟੋਕਾਲ ਬਾਰੇ ਸਲਾਹ ਦੇਣ ਅਤੇ ਹਸਪਤਾਲਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖੋ-ਵੱਖ ਦਵਾਈਆਂ ਦੇ ਇਸਤੇਮਾਲ ਬਾਰੇ ਵੀ ਜਾਣੂੰ ਕਰਵਾਉਣ ਦਾ ਕਾਰਜ ਆਰੰਭ ਦਿੱਤਾ ਹੈ।

ਇਹ ਵੀ ਪੜੋ: Corona Free Punjab: ਕੋਰੋਨਾ ਮੁਕਤ ਪੰਜਾਬ ਲਈ ‘ਰੂਰਲ ਕੋਰੋਨਾ ਵਲੰਟੀਅਰ’ ਸਮੂਹ ਕਾਇਮ ਕਰਨ ਦੇ ਹੁਕਮ

ਸਿਹਤ ਸਕੱਤਰ ਹੁਸਨ ਲਾਲ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ 188 ਵਿਚੋਂ 40 ਮਾਮਲੇ ਕੋਵਿਡ ਨਾਲ ਜੁੜੇ ਨਹੀਂ ਹਨ ਜਦੋਂ ਕਿ 148 ਵਿਅਕਤੀ ਕੋਵਿਡ ਪੀੜਤ ਹਨ ਅਤੇ 133 ਵਿਅਕਤੀਆਂ ਨੂੰ ਸਟੀਰਾਇਡ ਥੈਰੇਪੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 122 ਵਿਅਕਤੀ Mycomycosis ਦੀ ਆਮਦ ਤੋਂ ਪਹਿਲਾਂ ਆਕਸੀਜਨ ਉੱਤੇ ਸਨ। ਕੁੱਲ 154 ਵਿਅਕਤੀਆਂ ਨੂੰ ਡਾਇਬਿਟੀਜ਼ ਸੀ ਜਦੋਂ ਕਿ 56 ਵਿਅਕਤੀਆਂ ਦੀ ਰੋਗਾਂ ਨਾਲ ਲੜਣ ਦੀ ਸਮਰੱਥਾ ਘੱਟ ਸੀ ਅਤੇ 47 ਵਿਅਕਤੀ ਸਹਿ-ਬਿਮਾਰੀਆਂ ਵਾਲੇ ਸਨ। ਮੌਜੂਦਾ ਸਮੇਂ ਦੌਰਾਨ 156 ਵਿਅਕਤੀ ਇਲਾਜ ਅਧੀਨ ਹਨ ਜਦੋਂ ਕਿ 9 ਵਿਅਕਤੀ ਠੀਕ ਹੋ ਚੁੱਕੇ ਹਨ ਅਤੇ 23 ਦੀ ਮੌਤ ਹੋ ਚੁੱਕੀ ਹੈ।

ਸੂਬਾ ਸਰਕਾਰ ਦੇ ਕੋਵਿਡ ਮਾਹਿਰ ਸਮੂਹ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਵਿਦੇਸ਼ੀ ਸਪੈਸ਼ਲਿਸਟਾਂ ਦੀ ਮਦਦ ਲਈ ਜਾ ਰਹੀ ਹੈ। ਪ੍ਰੋਟੋਕਾਲ ਨਿਰਧਾਰਤ ਕਰਨ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਾਹਿਰਾਂ ਨਾਲ ਦੋ ਸੈਸ਼ਨ ਹੋ ਚੁੱਕੇ ਹਨ ਅਤੇ ਮਰੀਜ਼ਾਂ ਉੱਤੇ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨਾਂ ਨੂੰ ਮਦਦ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਹੁਣ ਤੱਕ ਦੇ ਪੁਸ਼ਟੀ ਹੋਏ ਬਲੈਕ ਫੰਗਸ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੈਡੀਕਲ ਸਿੱਖਿਆ ਸਕੱਤਰ ਡੀ.ਕੇ. ਤਿਵਾੜੀ ਨੇ ਅੱਜ ਖੁਲਾਸਾ ਕੀਤਾ ਕਿ ਸਭ ਤੋਂ ਵੱਧ 16 ਮਾਮਲੇ ਜੀ.ਐਮ.ਸੀ, ਪਟਿਆਲਾ ਵਿਖੇ ਸਾਹਮਣੇ ਆਏ ਹਨ ਜਦੋਂ ਕਿ ਜੀ.ਐਮ.ਸੀ, ਅੰਮਿ੍ਰਤਸਰ ਵਿਖੇ 10, ਫਰੀਦਕੋਟ ਵਿਖੇ 8 ਅਤੇ ਮੋਹਾਲੀ ਵਿਖੇ 2 ਮਾਮਲੇ ਸਾਹਮਣੇ ਆਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.