ETV Bharat / city

ਨਵੇਂ ਕੈਦੀਆਂ ਲਈ ਪੰਜਾਬ ਦੀਆਂ 2 ਜੇਲ੍ਹਾਂ ਨੂੰ ਬਣਾਇਆ ਕੁਆਰੰਟੀਨ ਕੇਂਦਰ - ਕੋਰੋਨਾ ਸੰਕਟ ਪੰਜਾਬ

ਕੋਰੋਨਾ ਸੰਕਟ ਦੇ ਮੱਦੇਨਜ਼ਰ ਸੂਬੇ ਦੀ ਬਰਨਾਲਾ ਤੇ ਪੱਟੀ ਜੇਲ੍ਹ ਨੂੰ ਨਵੇਂ ਕੈਦੀਆਂ ਲਈ ਏਕਾਂਤਵਾਸ ਵਜੋਂ ਵਰਤਿਆ ਜਾਵੇਗਾ। ਇਹ ਜਾਣਕਾਰੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਦਿੱਤੀ।

ਜੇਲ੍ਹ
ਜੇਲ੍ਹ
author img

By

Published : Apr 16, 2020, 8:37 PM IST

ਚੰਡੀਗੜ੍ਹ: ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਬਰਨਾਲਾ ਤੇ ਪੱਟੀ ਜੇਲ੍ਹ ਨੂੰ ਏਕਾਂਤਵਾਸ ਵਜੋਂ ਵਰਤਿਆ ਜਾਵੇਗਾ। ਇਹ ਜਾਣਕਾਰੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਪ੍ਰੈਸ ਬਿਆਨ ਰਾਹੀਂ ਦਿੱਤੀ।

  • As a preventive measure to keep further spread of #Coronavirus under check, Punjab Jails Minister @Sukhjinder_INC has announced Barnala & Patti Jails to be made quarantine centres with immediate effect. 412 inmates lodged in these jails have already been shifted in other jails. pic.twitter.com/PurK7QGxEH

    — Government of Punjab (@PunjabGovtIndia) April 16, 2020 " class="align-text-top noRightClick twitterSection" data=" ">

ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬਰਨਾਲਾ ਤੇ ਪੱਟੀ ਜੇਲ੍ਹਾਂ ਵਿੱਚ ਬੰਦ 412 ਕੈਦੀਆਂ ਨੂੰ ਸੂਬੇ ਦੀਆਂ ਹੋਰਨਾਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਹੈ। ਕੋਈ ਵੀ ਨਵਾਂ ਕੈਦੀ ਕੁਆਰੰਟੀਨ ਸੈਂਟਰ ਐਲਾਨੀਆਂ ਇਨ੍ਹਾਂ ਦੋਵਾਂ ਜੇਲਾਂ ਵਿੱਚ ਹੀ ਪੂਰੀ ਮੈਡੀਕਲ ਜਾਂਚ ਤੋਂ ਬਾਅਦ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੀਆਂ ਜੇਲਾਂ ਨੂੰ ਕੋਰੋਨਾ ਵਾਇਰਸ ਦੇ ਕਿਸੇ ਵੀ ਸੰਭਾਵੀ ਖਤਰੇ ਤੋਂ ਬਚਣ ਲਈ ਅਹਿਤਿਆਤ ਵਜੋਂ ਚੁੱਕਿਆ ਗਿਆ ਹੈ।

ਜੇਲ੍ਹ ਮੰਤਰੀ ਰੰਧਾਵਾ ਨੇ ਦੱਸਿਆ ਕਿ ਬਰਨਾਲਾ ਜੇਲ੍ਹ ਦੇ 100 ਕੈਦੀ ਨਵੀਂ ਜੇਲ੍ਹ ਨਾਭਾ ਤੇ 202 ਕੈਦੀ ਜ਼ਿਲ੍ਹਾ ਜੇਲ੍ਹ ਬਠਿੰਡਾ ਅਤੇ ਪੱਟੀ ਸਬ ਜੇਲ੍ਹ ਦੇ 110 ਕੈਦੀ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਤਬਦੀਲ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ 412 ਕੈਦੀਆਂ ਨੂੰ ਚੈਕਅੱਪ ਕਰ ਕੇ ਤਬਦੀਲ ਕੀਤਾ ਗਿਆ। ਹੁਣ ਕੋਈ ਵੀ ਨਵਾਂ ਕੈਦੀ ਦੋਵੇਂ ਜੇਲ੍ਹਾਂ ਨੂੰ ਛੱਡ ਕੇ ਕਿਸੇ ਹੋਰ ਜੇਲ੍ਹ ਵਿੱਚ ਨਹੀਂ ਭੇਜਿਆ ਜਾਵੇਗਾ। ਏਕਾਂਤਵਾਸ ਐਲਾਨੀਆਂ ਬਰਨਾਲਾ ਤੇ ਪੱਟੀ ਜੇਲ੍ਹ ਵਿੱਚ ਆਉਣ ਵਾਲੇ ਨਵੇਂ ਕੈਦੀ ਨੂੰ ਕੋਵਿਡ-19 ਪ੍ਰੋਟੋਕੌਲ ਤੇ ਸਿਹਤ ਸਲਾਹਕਾਰੀਆਂ ਅਨੁਸਾਰ ਪੂਰੀ ਤਰ੍ਹਾਂ ਜਾਂਚ ਕਰ ਕੇ ਭੇਜਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.