ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਲਗਾਤਾਰ ਸਿਆਸੀ ਸਰਗਰਮੀਆਂ ਤੇਜ਼ ਹਨ। ਉਮੀਦਵਾਰਾਂ ਵੱਲੋਂ ਆਪਣੇ ਆਪਣੇ ਹਲਕਿਆਂ ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਵਿਧਾਨਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।
ਸੂਚੀ ’ਚ ਇਨ੍ਹਾਂ ਦੇ ਨਾਂ ਹਨ ਸ਼ਾਮਲ
ਬੀਜੇਪੀ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਪੀਯੂਸ਼ ਗੋਇਲ, ਸਮ੍ਰਿਤੀ ਇਰਾਨੀ, ਗਜੇਂਦਰ ਸਿੰਘ ਸ਼ੇਖਾਵਤ, ਹਰਦੀਪ ਸਿੰਘ ਪੁਰੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਡਾ. ਖੱਟਰ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਗ੍ਰਹਿ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਲਾਲ ਮੀਨਾਕਸ਼ੀ ਲੇਖੀ, ਮਨੋਜ ਤਿਵਾੜੀ, ਹੇਮਾ ਮਾਲਿਨੀ, ਹੰਸਰਾਜ ਹੰਸ, ਦੁਸ਼ਯੰਤ ਕੁਮਾਰ ਗੌਤਮ. ਪੰਜਾਬ ਦੇ ਸੰਸਦ ਮੈਂਬਰ ਸੰਨੀ ਦਿਓਲ ਸਮੇਤ ਕਈ ਹੋਰ ਭਾਜਪਾ ਨੇਤਾਵਾਂ ਦੇ ਨਾਂ ਸ਼ਾਮਲ ਹਨ।
ਪੰਜਾਬ ਲੋਕ ਕਾਂਗਰਸ ਵੱਲੋਂ ਵੀ ਜਾਰੀ ਕੀਤੀ ਗਈ ਸੂਚੀ
ਦੂਜੇ ਪਾਸੇ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਪੰਜਾਬ ਲੋਕ ਕਾਂਗਰਸ ਵੱਲੋਂ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਚ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਅਤੇ ਪੁੱਤ ਰਣਇੰਦਰ ਸਿੰਘ ਨੂੰ ਸਟਾਰ ਪ੍ਰਚਾਰਕ ਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜੋ: ਰਾਘਵ ਚੱਢਾ ਨੇ ਕਾਂਗਰਸ ਨੂੰ ਦੱਸਿਆ ਹਿੰਦੂ ਸਮਾਜ ਵਿਰੋਧੀ !