ਹੈਦਰਾਬਾਦ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਵਿੱਚ ਕਾਫ਼ੀ ਵੱਧ ਰਿਹਾ ਹੈ। ਅੱਜ ਸੂਬੇ ਦੇ ਤਾਪਮਾਨ ਵਿੱਚ ਕੁਝ ਗਿਰਾਵਟ ਦੇਖਣ ਨੂੰ ਮਿਲ ਸਰਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਕਦੀ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਘੱਟ ਰਹਿ ਸਰਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਤਾਪਮਾਨ ਕਾਫੀ ਗਰਮ ਰਹਿਣ ਵਾਲਾ ਹੈ।
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਅਤੇ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।
ਪੰਜਾਬ ਵਿੱਚ ਲਗਾਤਾਰ ਗਰਮੀ ਵੱਧ ਰਹੀ ਹੈ। ਹਰ ਦਿਨ ਤਾਪਮਾਨ ਲਗਾਤਾਰ ਵਧਣ ਕਾਰਨ ਲੋਕਾਂ ਨੂੰ ਆਪਣੀ ਰੋਜਾਨਾ ਦੀ ਜਿੰਦਗੀ ਵਿੱਚ ਬਦਲਾਅ ਕਰਨੇ ਪੈ ਰਹੇ ਹੈ। ਗਰਮੀ ਦਾ ਅਸਰ ਪਸ਼ੂਆਂ ਅਤੇ ਰੂੱਖਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਪੀਜੀਆਈ ਪਾਵਰ ਗਰਿੱਡ 'ਚ ਅਚਾਨਕ ਲੱਗੀ ਅੱਗ, ਕਈ ਘੰਟਿਆਂ ਤਕ ਛਾਇਆ ਰਿਹਾ ਹਨੇਰਾ