ETV Bharat / city

ਸੂਬੇ ਵਿੱਚ 19 ਅਪ੍ਰੈਲ ਨੂੰ 249686 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ - 249686 metric tonnes of wheat was procured in the state

ਸੂਬੇ ਵਿੱਚ 252904 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਨੇ ਕੀਤੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 60849 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 68570 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 50878 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ

ਕਣਕ ਦੀ ਖ਼ਰੀਦ
ਕਣਕ ਦੀ ਖ਼ਰੀਦ
author img

By

Published : Apr 19, 2020, 8:59 PM IST

ਚੰਡੀਗੜ੍ਹ: ਪੰਜਾਬ ਸੂਬੇ ਵਿੱਚ ਅੱਜ ਕਣਕ ਦੀ ਖ਼ਰੀਦ ਦੇ 4 ਦਿਨ 249686 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 252904 ਅਤੇ ਆੜ੍ਹਤੀਆਂ ਵੱਲੋਂ 3218 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ, ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 252904 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਨੇ ਕੀਤੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 60849 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 68570 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 50878 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35214 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 20556 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲਈ 16837 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਚੋਥੇ ਦਿਨ ਦੀ ਖ਼ਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 437103 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਖ਼ਰੀਦ ਸਬੰਧੀ ਅਦਾਇਗੀ ਵੀ ਸ਼ੁਰੂ ਕਰ ਦਿੱਤੀ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.