ETV Bharat / city

ਪੰਜਾਬ ਵਿੱਚ 25 ਹੋਰ ਮੁਹੱਲਾ ਕਲੀਨਿਕ ਖੁੱਲ੍ਹਣਗੇ - 25 aam aadmi clinic will build soon in punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (AAP aadmi clinic) ਨੇ ਪੰਜਾਬ ਦੇ ਲੋਕਾਂ ਨੂੰ ਖੁਸ਼ਖਬਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਲੋਕਾਂ ਦੇ ਲਈ 25 ਹੋਰ ਮੁਹੱਲਾ ਕਲੀਨਿਕ ਤਿਆਰ ਹਨ। ਜਿਸ ਨਾਲ ਹੁਣ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।

aam aadmi clinic, Mohalla clinics
25 ਹੋਰ ਮੁਹੱਲਾ ਕਲੀਨਿਕ ਤਿਆਰ
author img

By

Published : Aug 16, 2022, 3:51 PM IST

Updated : Aug 16, 2022, 4:10 PM IST

ਚੰਡੀਗੜ੍ਹ: ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸੇ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡੀ ਖੁਸ਼ਖਬਰੀ ਪੰਜਾਬੀਆਂ ਨੂੰ ਦੇ ਦਿੱਤੀ ਹੈ। ਦੱਸ ਦਈਏ ਕਿ ਸੂਬੇ ਅੰਦਰ 25 ਹੋਰ ਮੁਹੱਲਾ ਕਲੀਨਿਕ ਬਣਕੇ ਤਿਆਰ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ (AAP aadmi clinic) ਸੋਸ਼ਲ ਮੀਡੀਆਂ 'ਤੇ ਸਾਂਝੀ ਕੀਤੀ।

  • ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ…
    ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ… pic.twitter.com/D7pRoUIXz0

    — Bhagwant Mann (@BhagwantMann) August 16, 2022 " class="align-text-top noRightClick twitterSection" data=" ">

ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਲਈ ਇੱਕ ਹੋਰ (Mohalla clinics) ਖੁਸ਼ਖ਼ਬਰੀ। ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ। ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ।

'ਲੋਕਾਂ ਦੀ ਸੇਵਾ ਲਈ ਹੀ ਮੁਹੱਲਾ ਕਲੀਨਿਕ': ਕਾਬਿਲੇਗੌਰ ਹੈ ਕਿ ਬੀਤੇ ਦਿਨ ਲੁਧਿਆਣਾ ’ਚ ਭਗਵੰਤ ਮਾਨ ਨੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਸੀ। ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਹੀ ਮੁਹੱਲਾ ਕਲੀਨਿਕ ਖੁੱਲ੍ਹੇ ਹਨ। ਇਸ ਦੌਰਾਨ ਜਦੋਂ ਭਗਵੰਤ ਮਾਨ ਨੂੰ ਸਵਾਲ ਕੀਤਾ ਗਿਆ ਕਿ ਪੰਜਾਬ ਦੀ ਵਿੱਚ ਡਾਕਟਰਾਂ ਦੀ ਕਮੀ ਹੈ ਅਤੇ ਸਰਕਾਰੀ ਡਾਕਟਰ ਅਸਤੀਫੇ ਦੇ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਸੀਂ ਨਵੀਂਆਂ ਭਰਤੀਆਂ ਵੀ ਕਰ ਰਹੇ ਹਨ ਅਤੇ ਸੈਂਕੜੇ ਐਮਬੀਬੀਐਸ ਡਾਕਟਰਾਂ ਦੀਆਂ ਅਰਜ਼ੀਆਂ ਨੌਕਰੀ ਲਈ ਸਰਕਾਰ ਨੂੰ ਮਿਲੀਆਂ ਹੋਈਆਂ ਹਨ।

'ਮੁਹੱਲਾ ਕਲੀਨਿਕਾਂ ਵਿੱਚ ਹਰ ਕਿਸਮ ਦਾ ਇਲਾਜ ਮਿਲੇਗਾ': ਉਨ੍ਹਾਂ ਕਿਹਾ ਕਿ ਦਵਾਈਆਂ ਦੀ ਕੋਈ ਕਮੀ ਆਉਣ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਹਰ ਕਿਸਮ ਦਾ ਇਲਾਜ ਮਿਲੇਗਾ ਅਤੇ ਜਲਦ ਇਨ੍ਹਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਲਗਾਤਾਰ ਇਨ੍ਹਾਂ ਦੀ ਉਸਾਰੀ ਚਲਦੀ ਰਹੇਗੀ।

ਕੀ-ਕੀ ਹੋਵੇਗਾ ਇਲਾਜ: ਦੱਸ ਦਈਏ ਕਿ ਮੁਹੱਲਾ ਕਲੀਨਿਕਾਂ ਦੇ ਅੰਦਰ ਮੁੱਢਲੀਆਂ ਬਿਮਾਰੀਆਂ ਦੇ ਇਲਾਜ ਕੀਤੇ ਜਾਣਗੇ 98 ਇਸ ਤਰ੍ਹਾਂ ਦੀਆਂ ਦਵਾਈਆਂ ਹਨ ਜੋ ਮੁਹੱਲਾ ਕਲੀਨਿਕ ਵਿੱਚੋਂ ਮੁਫ਼ਤ ਮਿਲੇਗੀ ਇਸ ਤੋਂ ਇਲਾਵਾ ਮੁਹੱਲਾ ਕਲੀਨਿਕ (Mohalla clinics) ਦੇ ਵਿੱਚ ਟੈਸਟ ਕਰਵਾਉਣ ਦੀ ਵੀ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਦੇ ਲਈ ਬਕਾਇਦਾ ਇੱਕ ਲੈਬ ਬਣਾਈ ਗਈ ਹੈ ਲੈਬ ਦੇ ਵਿਚ ਬਲੱਡ ਟੈਸਟ ਦੇ ਨਾਲ ਸ਼ੂਗਰ ਅਤੇ ਹੋਰ ਮੁੱਢਲੇ ਟੈਸਟ ਬਿਲਕੁਲ ਮੁਫ਼ਤ ਵਿਚ ਕੀਤੇ ਜਾਣਗੇ।

ਇਹ ਵੀ ਪੜੋ: ਹੁਣ ਬਟਾਲਾ ਪੁਲਿਸ ਦੇ ਸ਼ਿਕੰਜ਼ੇ ਵਿੱਚ ਜੱਗੂ ਭਗਵਾਨਪੁਰੀਆ, ਇਹ ਹੈ ਮਾਮਲਾ

Last Updated : Aug 16, 2022, 4:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.