ਚੰਡੀਗੜ੍ਹ: ਪੰਜਾਬ 'ਚ ਅੱਜ ਸੂਰਜ ਆਪਣਾ ਮੁੜ ਰੂਪ ਦਿਖਾਉਣਾ ਸ਼ੁਰੂ ਕਰੇਗਾ। ਪੰਜਾਬ ਦੇ ਸਾਰੀਆਂ ਇਲਕਿਆਂ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਲੋਕਾਂ ਨੂੰ ਤੇਜ਼ ਧੁੱਪ ਅਤੇ ਵਧੇ ਤਾਪਮਾਨ ਦਾ ਸਾਹਮਣਾ ਕਰਨਾ ਪੈ ਸਰਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਤਾਪਮਾਨ ਵੱਧ ਤੋਂ ਵੱਧ 30 ਤੋਂ 36 ਡਿਗਰੀ ਦੇ ਦਾਇਰੇ ਵਿੱਚ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 19 ਤੋਂ 27 ਡਿਗਰੀ ਤੱਕ ਰਹੇਗਾ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੱਜ ਨਮੀ 40% ਰਹੀ ਸਰਦੀ ਹੈ। ਅੱਜ ਗਰਮੀ ਘੱਟ ਰਗੇਗੀ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਅੱਜ ਜਲੰਧਰ ਵਿੱਚ ਹਵਾ ਦੀ ਰਫ਼ਤਾਰ 5 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ ਰਹੇਗੀ ਅਤੇ ਨਮੀ 45 ਪ੍ਰਤੀਸ਼ਤ ਰਹਿਣ ਦੀ ਉਮੀਦ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗੀ। ਅੱਜ ਆਸਮਾਨ ਸਾਫ਼ ਰਹੇਗੀ ਅਤੇ ਨਮੀ ਦੀ ਮਾਤਰਾ ਕਾਫ਼ੀ ਰਹੇਗੀ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ। ਅੱਜ ਕੱਲ੍ਹ ਨਾਲੋਂ ਜਿਆਦਾ ਤਾਪਮਾਨ ਰਹੇਗਾ ਅਤੇ ਗਰਮੀ ਵੀ ਵੱਧ ਰਹੇਗੀ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਬਠਿੰਡਾ ਆਸਮਾਨ ਸਾਫ਼ ਰਹੇਗਾ ਹੈ।
ਇਹ ਵੀ ਪੜ੍ਹੋ: ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ