ਚੰਡੀਗੜ੍ਹ: ਪੰਜਾਬ ਵਿੱਚ ਕੁਝ ਦਿਨਾਂ ਦੇ ਮੀਂਹ ਤੋਂ ਬਾਅਦ ਹੁਣ ਮੌਸਮ ਸਾਫ਼ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੌਸਮ ਸਾਫ਼ ਰਹੇਗਾ। ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਮਾਨਸੂਨ ਕੰਮਜੋਰ ਹੋ ਰਿਹਾ ਹੈ ਜਿਸ ਕਾਰਨ ਇਹ ਬਦਲਾਅ ਆਇਆ ਹੈ। ਜਾਣੋਂ ਪੰਜਾਬ ਦੇ ਸ਼ਹਿਰਾ ਦਾ ਤਾਪਮਾਨ...
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Vegetable rates: ਜਾਣੋ, ਸਬਜ਼ੀਆਂ ਦੀਆਂ ਕੀਮਤਾਂ