ETV Bharat / city

30 ਮੀਟ੍ਰਿਕ ਟਨ ਮੈਡੀਕਲ ਆਕਸੀਜਨ ਬਠਿੰਡਾ ਲਈ ਰਵਾਨਾ - coronavirus update in bathinda

ਤਿਵਾੜੀ ਨੇ ਕਿਹਾ ਕਿ ਦੂਜੀ ਰੇਲ ਗੱਡੀ ਸ਼ਾਮ ਨੂੰ ਬਠਿੰਡਾ ਆ ਜਾਵੇਗੀ ਅਤੇ ਸਬੰਧਤ ਡਿਪਟੀ ਕਮਿਸ਼ਨਰ ਨੂੰ ਆਕਸੀਜਨ ਦੀ ਖੇਪ ਉਪਲਬਧ ਹੋ ਜਾਵੇਗੀ। ਇਸ ਵਿੱਚ 30 ਮੀਟ੍ਰਿਕ ਟਨ ਮੈਡੀਕਲ ਆਕਸੀਜਨ ਲਿਆਂਦੀ ਜਾ ਰਹੀ ਹੈ।

30 ਮੀਟ੍ਰਿਕ ਟਨ ਮੈਡੀਕਲ ਆਕਸੀਜਨ ਪਹੁੰਚੇਗੀ ਬਠਿੰਡਾ

author img

By

Published : May 19, 2021, 8:23 PM IST

ਚੰਡੀਗੜ੍ਹ: ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਸਪਲਾਈ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੀ ਦੂਜੀ ਆਕਸੀਜਨ ਐਕਸਪ੍ਰੈਸ ਹਜ਼ੀਰਾ ਤੋਂ ਚੱਲ ਕੇ 19 ਮਈ ਅੱਜ ਸ਼ਾਮ ਨੂੰ ਬਠਿੰਡਾ ਪਹੁੰਚ ਜਾਵੇਗੀ। ਇਸ ਵਿੱਚ 30 ਮੀਟ੍ਰਿਕ ਟਨ ਮੈਡੀਕਲ ਆਕਸੀਜਨ ਲਿਆਂਦੀ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਦੱਖਣੀ ਹਿੱਸਿਆਂ ਵਿੱਚ ਇਸ ਜੀਵਨ ਰੱਖਿਅਕ ਆਕਸੀਜਨ ਦੀ ਉਲਬਧਤਾ ਵਿੱਚ ਤੇਜ਼ੀ ਆਵੇਗੀ। ਆਕਸੀਜਨ ਕੰਟਰੋਲ ਰੂਮ ਦੀ ਨਿਗਰਾਨੀ ਕਰ ਰਹੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਵਿਭਾਗ ਨੇ ਆਕਸੀਜਨ ਦੀ ਘਾਟ ‘ਤੇ ਕਾਬੂ ਪਾ ਲਿਆ ਹੈ ਅਤੇ ਕੋਵਿਡ ਮਰੀਜ਼ਾਂ ਨੂੰ ਲੋੜੀਂਦੀ ਅਤੇ ਨਿਰਵਿਘਨ ਮੈਡੀਕਲ ਆਕਸੀਜਨ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਰੇ ਸੰਭਵ ਸਰੋਤਾਂ ਨੂੰ ਜੁਟਾਇਆ ਗਿਆ ਹੈ।

ਇਹ ਵੀ ਪੜੋ: ਚੰਡੀਗੜ੍ਹ ’ਚ ਪ੍ਰਸ਼ਾਸਨ ਨੇ ਐਂਬੂਲੇਂਸ ਸੇਵਾ ਲਈ ਤੈਅ ਕੀਤੇ ਰੇਟ

ਵਿਭਾਗ ਵੱਲੋਂ ਐਕਸਪ੍ਰੈਸ ਰੇਲ ਗੱਡੀਆਂ ਰਾਹੀਂ ਅਤਿ- ਲੋੜੀਂਦੀ ਆਕਸੀਜਨ ਦੀ ਸਪਲਾਈ ਨੂੰ ਹੋਰ ਸੁਚਾਰੂ ਬਨਾਉਣ ਲਈ ਮਾਰਕਫੈੱਡ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਹਿਲੀ ਆਕਸੀਜਨ ਐਕਸਪ੍ਰੈਸ ਬੋਕਾਰੋ ਤੋਂ ਫਿਲੌਰ ਤੱਕ ਚਲਾਈ ਗਈ ਸੀ ਜੋ ਕਿ ਹੁਣ ਨਿਰੰਤਰ ਰੂਪ ਵਿੱਚ ਪੰਜਾਬ ਲਈ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਸਪਲਾਈ ਕਰਦੀ ਹੈ। ਇਹ ਆਕਸੀਜਨ ਪੰਜਾਬ ਦੇ ਕੇਂਦਰੀ ਅਤੇ ਉੱਤਰੀ ਭਾਗਾਂ ਵਿੱਚ ਵੰਡੀ ਜਾ ਰਹੀ ਹੈ। ਤਿਵਾੜੀ ਨੇ ਕਿਹਾ ਕਿ ਦੂਜੀ ਰੇਲ ਗੱਡੀ ਸ਼ਾਮ ਨੂੰ ਬਠਿੰਡਾ ਆ ਜਾਵੇਗੀ ਅਤੇ ਸਬੰਧਤ ਡਿਪਟੀ ਕਮਿਸ਼ਨਰ ਨੂੰ ਆਕਸੀਜਨ ਦੀ ਖੇਪ ਉਪਲਬਧ ਹੋ ਜਾਵੇਗੀ।

ਉਨਾਂ ਕਿਹਾ ਕਿ ਇਸ ਸਬੰਧ ਵਿੱਚ ਅਸੀਂ ਢੁਕਵੀਂ ਯੋਜਨਾਬੰਦੀ ਅਤੇ ਸਾਰੇ ਸੰਭਵ ਸਰੋਤਾਂ ਤੋਂ ਡਾਕਟਰੀ ਸਪਲਾਈ ਨੂੰ ਯਕੀਨੀ ਬਣਾਉਣ ‘ਤੇ ਕੰਮ ਕਰ ਰਹੇ ਹਾਂ ਅਤੇ ਸੂਬਾ ਸਰਕਾਰ ਹੁਣ ਕੇਂਦਰ ਸਰਕਾਰ ‘ਤੇ ਟੈਂਕਰਾਂ ਦੇ ਕੋਟੇ ਨੂੰ ਵਧਾਉਣ ਲਈ ਵੀ ਜ਼ੋਰ ਪਾ ਰਹੀ ਹੈ। ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਹਰ ਮਰੀਜ਼ ਲਈ ਲੋੜੀਂਦਆਂ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਸੀਂ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਸੁਹਿਰਦ ਕੋਸ਼ਿਸ਼ ਕਰ ਰਹੇ ਹਾਂ।

ਇਹ ਵੀ ਪੜੋ: ਗਰਭ 'ਚ ਪਲ ਰਹੇ ਬੱਚਿਆਂ ਲਈ ਵੀ ਕੋਰੋਨਾ 'ਕਾਲ' !

ETV Bharat Logo

Copyright © 2025 Ushodaya Enterprises Pvt. Ltd., All Rights Reserved.