ETV Bharat / city

ਪੰਜਾਬ 'ਚ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਕੀਮ ਲਾਗੂ - 300 ਯੂਨਿਟ ਘਰੇਲੂ ਬਿਜਲੀ ਦੀ ਸਪਲਾਈ

ਪੰਜਾਬ ਦੇ ਲੋਕਾਂ ਨੂੰ ਅੱਜ ਤੋਂ 1 ਜੁਲਾਈ ਯਾਨੀ ਕਿ ਅੱਜ ਤੋਂ ਮੁਫਤ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਬਜਟ ਸੈਸ਼ਨ ’ਚ ਐਲਾਨ ਵੀ ਕੀਤਾ ਗਿਆ ਸੀ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀ ਦਿੱਤੀ ਗਈ ਸੀ। ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ।

ਪੰਜਾਬ 'ਚ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਕੀਮ ਲਾਗੂ

author img

By

Published : Jul 1, 2022, 10:33 AM IST

Updated : Jul 1, 2022, 12:39 PM IST

ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਚੋਂ ਆਪਣਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ। ਦੱਸ ਦਈਏ ਕਿ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫਤ ਮਿਲੇਗੀ। 1 ਜੁਲਾਈ ਯਾਨੀ ਅੱਜ ਤੋਂ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ।

  • ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ..ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ

    ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ..ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ.

    ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ.. pic.twitter.com/uDwelHW5Y0

    — Bhagwant Mann (@BhagwantMann) July 1, 2022 " class="align-text-top noRightClick twitterSection" data=" ">

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਹੋਏ ਜਿੱਥੇ ਪੰਜਾਬੀਆਂ ਨੂੰ ਬਿਜਲੀ ਸਬੰਧੀ ਖੁਸ਼ਖਬਰੀ ਦਿੱਤੀ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਵਿਰੋਧੀਆਂ ’ਤੇ ਸ਼ਬਦੀ ਹਮਲਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ। ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।

  • Today is a historic day as Punjab becomes the second state after Delhi to get lifeline electricity free of cost. “Kejriwal di pehli guarantee” to Punjabis becomes a reality⚡️ pic.twitter.com/bBMLuY7qHX

    — Raghav Chadha (@raghav_chadha) July 1, 2022 " class="align-text-top noRightClick twitterSection" data=" ">

ਉੱਥੇ ਹੀ ਦੂਜੇ ਪਾਸੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਲਾਈਫਲਾਈਨ ਬਿਜਲੀ ਮੁਫਤ ਪ੍ਰਾਪਤ ਕਰਨ ਵਾਲਾ ਦਿੱਲੀ ਤੋਂ ਬਾਅਦ ਦੂਜਾ ਸੂਬਾ ਬਣ ਗਿਆ ਹੈ। ਪੰਜਾਬੀਆਂ ਦੇ ਲਈ ਕੇਜਰੀਵਾਲ ਦੀ ਪਹਿਲੀ ਗਰੰਟੀ ਹਕੀਕਤ ਬਣ ਗਈ ਹੈ।

  • ਆਮ ਆਦਮੀ ਪਾਰਟੀ ਦੀ ਪਹਿਲੀ ਗਾਰੰਟੀ ਪੂਰੀ ..
    ਜੋ ਕਿਹਾ ਉਹ ਕਰਾਂਗੇ..

    ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ..#300UnitFreeBijli pic.twitter.com/Ugn1jjvmRP

    — Harbhajan Singh ETO (@AAPHarbhajan) July 1, 2022 " class="align-text-top noRightClick twitterSection" data=" ">

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਟਵੀਟ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲ ਆਮ ਆਦਮੀ ਪਾਰਟੀ ਦੀ ਪਹਿਲੀ ਗਾਰੰਟੀ ਪੂਰੀ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਕਿਹਾ ਗਿਆ ਹੈ ਉਹ ਕਰਾਂਗੇ ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।

ਬਜਟ ਸੈਸ਼ਨ ਚ ਕੀਤਾ ਗਿਆ ਸੀ ਐਲਾਨ: ਦੱਸ ਦਈਏ ਕਿ ਬਜਟ ਸੈਸ਼ਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਆਪ ਸਰਕਾਰ ਵੱਲੋਂ 1 ਜੁਲਾਈ ਤੋਂ ਪੰਜਾਬ ਦੇ ਸਾਰੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਘਰੇਲੂ ਬਿਜਲੀ ਦੀ ਸਪਲਾਈ ਮੁਫਤ ਦਿੱਤੀ ਜਾਵੇਗੀ।

ਪੰਜਾਬ ’ਚ ਕਿੰਨੇ ਹਨ ਬਿਜਲੀ ਖਪਤਕਾਰ: ਹਰੇਕ ਵਰਗ ਦੇ ਖਪਤਕਾਰਾਂ ਦੀ ਕੁੱਲ ਗਿਣਤੀ ਅਤੇ ਬਿਜਲੀ ਸਬਸਿਡੀ ਦੇ ਬਿੱਲ ਬਾਰੇ ਪਹਿਲਾਂ ਹੀ ਡਾਟਾ ਇਕੱਠਾ ਕੀਤਾ ਗਿਆ। ਇੱਕ ਰਿਪੋਰਟ ਅਨੁਸਾਰ ਰਾਜ ਵਿੱਚ 1 ਕਰੋੜ ਬਿਜਲੀ ਖਪਤਕਾਰ ਹਨ, ਜਿਨ੍ਹਾਂ ਵਿੱਚ 73 ਲੱਖ ਘਰੇਲੂ ਖਪਤਕਾਰ, 14 ਲੱਖ ਖੇਤੀਬਾੜੀ ਖਪਤਕਾਰ (ਜਿਨ੍ਹਾਂ ਨੂੰ ਮੁਫ਼ਤ ਬਿਜਲੀ ਸਪਲਾਈ ਮਿਲਦੀ ਹੈ), 11.50 ਲੱਖ ਵਪਾਰਕ ਖਪਤਕਾਰ ਅਤੇ 1.50 ਲੱਖ ਉਦਯੋਗਿਕ ਖਪਤਕਾਰ ਸ਼ਾਮਲ ਹਨ। ਸਰਕਾਰ ਦਾ ਸਾਲਾਨਾ ਬਿਜਲੀ ਸਬਸਿਡੀ ਦਾ ਬਿੱਲ 10,000 ਕਰੋੜ ਰੁਪਏ ਹੈ, ਜਿਸ ਵਿੱਚ ਸਿਰਫ਼ ਕਿਸਾਨਾਂ ਨੂੰ ਬਿਜਲੀ ਸਬਸਿਡੀ ਵਜੋਂ 7,180 ਕਰੋੜ ਰੁਪਏ ਸ਼ਾਮਲ ਹਨ।

ਮੁਫ਼ਤ ਬਿਜਲੀ ’ਤੇ ਲਾਗਤ: ਸਾਰੇ 73.39 ਲੱਖ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਲਾਗਤ ਹਰੇਕ ਬਿਲਿੰਗ ਚੱਕਰ ਵਿੱਚ 1,300 ਕਰੋੜ ਰੁਪਏ ਹੈ। ਖੇਤੀਬਾੜੀ, ਘੱਟ ਗਿਣਤੀਆਂ ਅਤੇ ਈਡਬਲਿਉਐਸ ਨੂੰ ਮੁਫਤ ਬਿਜਲੀ, ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਤੋਂ ਇਲਾਵਾ, ਸਰਕਾਰੀ ਖਜ਼ਾਨੇ ਵਿੱਚ 2022-23 ਵਿੱਚ ਲਗਭਗ 10,000 ਕਰੋੜ ਰੁਪਏ ਖਰਚਣ ਦਾ ਅਨੁਮਾਨ ਹੈ।

ਉਪਭੋਗਤਾਵਾਂ ਦੀ ਸ਼੍ਰੇਣੀਆਂ ਦੇ ਮੁਤਾਬਿਕ ਜਾਰੀ ਸਬਸਿਡੀ: ਪੀਐਸਪੀਸੀਐਲ ਦੀ ਰਿਪੋਰਟ ਮੁਤਾਬਿਕ ਪੰਜਾਬ ਸਰਕਾਰ ਪਹਿਲਾਂ ਹੀ ਘਰੇਲੂ ਖਪਤਕਾਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਨੂੰ ਪ੍ਰਤੀ ਸਾਲ 3998 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦੇ ਰਹੀ ਹੈ। ਇਸ ਵਿੱਚ ਐਸਸੀ, ਬੀਸੀ ਅਤੇ ਬੀਪੀਐਲ ਸ਼੍ਰੇਣੀਆਂ ਦੇ ਕਰੀਬ 21.83 ਲੱਖ ਖਪਤਕਾਰਾਂ ਨੂੰ 1657 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮੌਜੂਦਾ ਨੀਤੀ (64.46 ਲੱਖ ਖਪਤਕਾਰਾਂ) ਅਨੁਸਾਰ 7 ਕਿਲੋਵਾਟ ਤੱਕ ਲੋਡ ਸਮਰੱਥਾ ਵਾਲੇ ਖਪਤਕਾਰਾਂ ਨੂੰ 2341 ਕਰੋੜ ਰੁਪਏ ਸਾਲਾਨਾ ਸਬਸਿਡੀ ਦਿੱਤੀ ਜਾਵੇਗੀ। ਇਹ ਸਭ ਹਰ ਸਾਲ ਕੁੱਲ 3998 ਕਰੋੜ ਰੁਪਏ ਬਣਦਾ ਹੈ। ਸਾਰੇ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਫੈਸਲੇ ਨਾਲ ਕੁੱਲ ਸਬਸਿਡੀ ਦੀ ਰਕਮ 5500 ਕਰੋੜ ਤੱਕ ਪਹੁੰਚ ਸਕਦੀ ਹੈ।

300 ਯੂਨਿਟ ਮੁਫਤ ਬਿਜਲੀ ਦੇਣ ’ਤੇ ਸਰਕਾਰ ਤੇ ਕਿੰਨਾ ਪੈ ਰਿਹਾ ਹੈ ਭਾਰ?: ਇਸ ਦੇ ਨਾਲ ਹੀ ਮਾਹਿਰਾਂ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਘਰਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਤੋਂ ਬਾਅਦ ਹੁਣ ਕੁੱਲ ਸਾਲਾਨਾ ਖਰਚਾ 23,300 ਕਰੋੜ ਰੁਪਏ ਹੋ ਰਿਹਾ ਹੈ, ਜਦਕਿ ਸਰਕਾਰ ਦਾ ਕੁੱਲ ਬਜਟ ਘਾਟਾ ਸਿਰਫ 24,000 ਕਰੋੜ ਰੁਪਏ ਸਾਲਾਨਾ ਹੈ। ਅਜਿਹੇ 'ਚ ਪਾਵਰਕੌਮ 'ਤੇ 14 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਨੂੰ 7 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਪਹਿਲਾਂ ਹੀ ਮੁਫ਼ਤ ਦਿੱਤੀ ਜਾ ਰਹੀ ਹੈ। ਨਾਲ ਹੀ ਉਦਯੋਗਾਂ ਨੂੰ 5 ਰੁਪਏ ਯੂਨਿਟ ਬਿਜਲੀ ਦੇਣ 'ਤੇ 23 ਹਜ਼ਾਰ ਕਰੋੜ ਰੁਪਏ ਦਾ ਖਰਚ ਵੱਖਰਾ ਹੋਵੇਗਾ।

PSPCL ਸਲਾਨਾ 72 ਲੱਖ ਘਰੇਲੂ ਉਪਭੋਗਤਾਵਾਂ ਤੋਂ ਵਸੂਲਦਾ ਹੈ 8,500 ਕਰੋੜ ਰੁਪਏ: ਹਾਲਾਂਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਤੋਂ ਡਾਟਾ ਹਾਸਲ ਕਰ ਲਿਆ ਹੈ। ਰਾਜ ਸਰਕਾਰ ਨੂੰ ਦੋ ਰੂਪਾਂਤਰਾਂ 'ਤੇ ਕੰਮ ਕਰਨ ਲਈ ਕਿਹਾ ਗਿਆ ਹੈ। ਹਰੇਕ ਪਰਿਵਾਰ ਨੂੰ 300 ਯੂਨਿਟ ਮੁਫਤ ਪ੍ਰਦਾਨ ਕਰਨਾ ਜਾਂ ਜੇਕਰ ਖਪਤ 300 ਯੂਨਿਟ ਤੋਂ ਵੱਧ ਹੈ ਤਾਂ ਪੂਰਾ ਬਿੱਲ ਚਾਰਜ ਕਰਨਾ। ਇਹ ਧਿਆਨ ਦੇਣ ਯੋਗ ਹੈ ਕਿ ਪੀਐਸਪੀਸੀਐਲ 72 ਲੱਖ ਘਰੇਲੂ ਖਪਤਕਾਰਾਂ ਤੋਂ ਸਾਲਾਨਾ 8,500 ਕਰੋੜ ਰੁਪਏ ਬਿਜਲੀ ਦੇ ਖਰਚੇ ਵਜੋਂ ਇਕੱਠਾ ਕਰਦਾ ਹੈ।

ਇਹ ਵੀ ਪੜੋ: ਕਮਰਸ਼ੀਅਲ LPG ਸਿਲੰਡਰ ਹੋਇਆ ਸਸਤਾ, ਕੀਮਤ 198 ਰੁਪਏ ਘਟੀ, ਜਾਣੋ ਨਵੇਂ ਰੇਟ

Last Updated : Jul 1, 2022, 12:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.