ਚੰਡੀਗੜ੍ਹ: ਪੰਜਾਬ ਵਿੱਚ ਤਾਪਮਾਨ ਲਗਾਤਾਰ ਸਿਖਰ 'ਤੇ ਚੱਲ ਰਿਹਾ ਹੈ। ਲਗਾਤਾਰ ਵੱਧ ਰਹੇ ਤਾਪਮਾਨ ਤੋਂ ਅੱਜ ਕੁਝ ਰਾਹਤ ਦੇਖਣ ਨੂੰ ਮਿਲ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸੋਮਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।। ਆਓ ਜਾਣਦੇ ਹਾਂ ਕਿ ਪੰਜਾਬ ਦੇ ਸ਼ਹਿਹਾਂ ਦਾ ਤਾਪਮਾਨ ਕਿਵੇਂ ਰਹੇਗਾ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 38 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੀਂਹ ਪੈ ਸਰਦਾ ਹੈ ਅਤੇ ਤਾਪਮਾਨ ਡਿੱਗਣ ਦਾ ਅਨੁਮਾਨ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗੀ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਖ਼ਾਸ ਅਪੀਲ