ETV Bharat / city

ਸੂਬੇ ਵਿੱਚ 3119 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ : ਆਸ਼ੂ

ਸੂਬੇ ਵਿੱਚ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਫ਼ੋਟੋ
ਫ਼ੋਟੋ
author img

By

Published : Apr 16, 2020, 12:53 PM IST

Updated : Apr 16, 2020, 1:16 PM IST

ਚੰਡੀਗੜ੍ਹ: ਸੂਬੇ ਵਿੱਚ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ 1867 ਖ਼ਰੀਦ ਕੇਂਦਰਾਂ ਅਤੇ 1824 ਮੰਡੀ ਯਾਰਡਾਂ ਵਿਖੇ ਵਿੱਚੋਂ 3119 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ।

ਆਸ਼ੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 860 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 763 ਟਨ ਅਤੇ ਪਨਸਪ ਵੱਲੋਂ 301 ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 501 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 56 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 574 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

ਆਸ਼ੂ ਨੇ ਕਿਹਾ ਕਿ ਖਰੀਦ ਤੋਂ 48 ਘੰਟੇ ਬਾਅਦ ਜਿਣਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ।

Last Updated : Apr 16, 2020, 1:16 PM IST

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.