ETV Bharat / city

ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ

author img

By

Published : Jul 3, 2021, 10:37 PM IST

ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਟੀਕਾ (Covid injection) ਲਗਵਾਉਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਵਿਆਪਕ ਟੀਕਾਕਰਣ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ ਅਤੇ ਇਸ ਸਬੰਧੀ ਹੋਰ ਤਾਜ਼ਾ ਵੇਰਵੇ ਤਿਆਰ ਕੀਤੇ ਜਾ ਰਹੇ ਹਨ।

ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ
ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ

ਚੰਡੀਗੜ੍ਹ: ਕੋਰੋਨਾ ਨੂੰ ਲੈਕੇ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ (Vaccination campaign) ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਦੱਸਿਆ ਕਿ 1 ਜੁਲਾਈ ਦੀ ਦੇਰ ਸ਼ਾਮ ਨੂੰ ਪੰਜਾਬ ਸਰਕਾਰ ਨੇ ਪਹਿਲੀ ਵਾਰ ਕੋਵੀਸ਼ੀਲਡ ਦੀਆਂ 6,84,240 ਵੱਡੀ ਗਿਣਤੀ ਵਿੱਚ ਅਤੇ ਕੋਵੈਕਸੀਨ ਦੀਆਂ 61,100 ਖੁਰਾਕਾਂ ਦੀ ਖੇਪ ਪ੍ਰਾਪਤ ਕੀਤੀ । ਉਨਾਂ ਕਿਹਾ ਕਿ ਟੀਕਾ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਦਿਨ ਵਿੱਚ ਘੱਟੋ- ਘੱਟ 5 ਲੱਖ ਵਿਅਕਤੀਆਂ ਨੂੰ ਕਵਰ ਕਰਨ ਲਈ ‘ਵਿਆਪਕ ਟੀਕਾਕਰਣ ਮੁਹਿੰਮ’ਦੀ ਰੂਪ ਰੇਖਾ ਤਿਆਰ ਕੀਤੀ ।

ਟੀਕਾਕਰਣ ਦੇ ਜ਼ਿਲ੍ਹਾ ਵਾਰ ਅੰਕੜੇ ਸਾਂਝੇ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਲੁਧਿਆਣਾ 82,667 ਲੋਕਾਂ ਦਾ ਟੀਕਾਕਰਨ ਕਰਵਾਕੇ ਸਾਰੇ ਜ਼ਿਲ੍ਹਿਆਂ ਵਿੱਚ ਮੋਹਰੀ ਰਿਹਾ ਹੈ ਜਦਕਿ 77,930 ਲੋਕਾਂ ਦਾ ਟੀਕਾਕਰਣ ਕਰਵਾਉਣ ਵਾਲਾ ਹੁਸ਼ਿਆਰਪੁਰ ਦੂਜੇ ਸਥਾਨ ’ਤੇ ਅਤੇ 62,000 ਤੋਂ ਵੱਧ ਵਿਅਕਤੀਆਂ ਨੂੰ ਟੀਕਾ ਲਗਾ ਕੇ ਜਲੰਧਰ ਤੀਜੇ ਸਥਾਨ ’ਤੇ ਰਿਹਾ ।

ਕੋਵਿਡ ਦੀ ਅਤਿ-ਸੰਭਾਵੀ ਤੀਜੀ ਮਾਰੂ ਲਹਿਰ ‘ਤੇ ਚਿੰਤਾ ਜ਼ਾਹਰ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਹੀ ਹੈ, ਪਰ ਭਾਰਤ ਸਰਕਾਰ ਵਲੋਂ ਟੀਕੇ ਦੀ ਘੱਟ ਤੇ ਅਸਮਾਨ ਸਪਲਾਈ ਨੇ ਟੀਕਾਕਰਣ ਮੁਹਿੰਮ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਹੋਰਨਾਂ ਦੇਸ਼ਾਂ ਵਿੱਚ ਡੈਲਟਾ ਵਾਇਰਸ ਦਾ ਫੈਲਾਅ ਪੰਜਾਬ ਸਰਕਾਰ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਅਧਿਐਨ ਤੋਂ ਪਤਾ ਲਗਦਾ ਹੈ ਕਿ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲਾ ਵਿਅਕਤੀ ਬਹੁਤ ਘੱਟ ਪ੍ਰਭਾਵਿਤ ਹੁੰਦਾ ਹੈ ਜਦਕਿ ਟੀਕਾ ਨਾ ਲਗਵਾਉਣ ਵਾਲੇ ਵਿਅਕਤੀ ਬਹੁਤ ਬੁਰੀ ਤਰਾਂ ਪ੍ਰਭਾਵਿਤ ਹੁੰਦੇ ਹਨ।

ਮਾਹਰ ਡਾਕਟਰਾਂ ਮੁਤਾਬਕ ਟੀਕੇ ਦੀ ਦੂਜੀ ਖੁਰਾਕ ਵਾਇਰਸ ਦੀਆਂ ਖਤਰਨਾਕ ਕਿਸਮਾਂ ਤੋਂ ਲੋਕਾਂ ਨੂੰ ਮਜਬੂਤ ਬਣਾਉਂਦੀ ਹੈ। ਉਹਨਾਂ ਕਿਹਾ ਕਿ ਬਿ੍ਰਟੇਨ ਅਤੇ ਯੂਰਪੀਅਨ ਦੇਸ਼ਾਂ ਵਿੱਚ ਡੈਲਟਾ ਦੇ ਫੈਲਾਅ ਨੂੰ ਵੇਖਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਣ ਦੇ ਦਾਇਰੇ ਵਿੱਚ ਲਿਆਉਣਾ ਬਹੁਤ ਜ਼ਰੂਰੀ ਹੋ ਗਿਆ ਹੈ।

ਇਹ ਵੀ ਪੜ੍ਹੋ:ਕੋਰੋਨਾ ਅਪਡੇਟ : 24 ਘੰਟਿਆਂ 'ਚ 44, 111 ਨਵੇਂ ਮਾਮਲੇ , 738 ਮੌਤਾਂ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.