ਸਿਰਸਾ: ਕਿਸਾਨਾਂ ਖ਼ਿਲਾਫ਼ ਦਰਜ ਦੇਸ਼ ਧ੍ਰੋਹ ਦੇ ਕੇਸ (Farmers Sedition Case) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫੜੇ ਗਏ ਪੰਜਾਂ ਕਿਸਾਨਾਂ ਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਕਿਸਾਨਾਂ ਨੂੰ ਹਰਿਆਣਾ ਦੇ ਡਿਪਟੀ ਸੀਐਮ ਰਣਬੀਰ ਗੰਗਵਾ (haryana deputy speaker attack car case) ਦੀ ਗੱਡੀ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਜ਼ਮਾਨਤ ਮਿਲਣ ਤੋਂ ਬਾਅਦ ਸਾਰੇ ਕਿਸਾਨ ਧਰਨੇ ਵਾਲੀ ਥਾਂ 'ਤੇ ਪਹੁੰਚੇ ਅਤੇ ਮਰਨ ਵਰਤ' ਤੇ ਬੈਠੇ ਬਲਦੇਵ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ ਗਈ ਹੈ ਪਰ ਬਲਦੇਵ ਸਿੰਘ ਸਿਰਸਾ ਵੱਲੋਂ ਆਪਣਾ ਵਰਤ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਕਿਹਾ ਕਿ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਆਉਣ ਤੋਂ ਬਾਅਦ ਹੀ ਆਪਣਾ ਵਰਤ ਖੋਲ੍ਹਣਗੇ।
ਰਿਹਾਅ ਹੋਏ ਕਿਸਾਨ ਸਾਹਬ ਸਿੰਘ ਨੇ ਕਿਹਾ ਕਿ ਉਸਨੂੰ ਛੋਟੀ ਉਮਰੇ ਜੇਲ੍ਹ ਜਾਣ ਦਾ ਕੋਈ ਪਛਤਾਵਾ ਨਹੀਂ ਹੈ, ਪਰ ਖੁਸ਼ੀ ਦੀ ਗੱਲ ਹੈ ਕਿ ਜੇਲ੍ਹ ਦੇ ਅੰਦਰ ਵੀ ਸਾਰੇ ਕੈਦੀ ਜਾਣਦੇ ਹਨ ਕਿ ਕਿਸਾਨ ਬਾਹਰ ਅੰਦੋਲਨ ਕਰ ਰਹੇ ਹਨ।
ਦੱਸ ਦੇਈਏ ਕਿ ਦੇਸ਼ ਧ੍ਰੋਹ ਦੇ ਕੇਸ ਨੂੰ ਖਤਮ ਕਰਨ ਅਤੇ ਫੜੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ (farmer baldev singh sirsa fasting) ਮਰਨ ਵਰਤ ‘ਤੇ ਬੈਠੇ ਹਨ।
ਜਿਕਰਯੋਗ ਹੈ ਕਿ 11 ਜੁਲਾਈ ਨੂੰ ਹਰਿਆਣਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਗੱਡੀ ‘ਤੇ ਹਮਲਾ ਹੋਇਆ ਸੀ। ਡਿਪਟੀ ਸਪੀਕਰ ਦੀ ਗੱਡੀ 'ਤੇ ਉਸ ਵੇਲੇ ਹਮਲਾ ਕੀਤਾ ਗਿਆ ਜਦੋਂ ਉਹ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿਚ ਰੱਖੇ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਬਾਅਦ ਪਰਤ ਰਹੇ ਸਨ।
ਇਹ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਜਦੋਂ ਉਪ ਸਪੀਕਰ ਅਤੇ ਹੋਰ ਭਾਜਪਾ ਆਗੂ ਪ੍ਰੋਗਰਾਮ ਤੋਂ ਬਾਅਦ ਵਾਪਸ ਪਰਤ ਰਹੇ ਸਨ ਤਾਂ ਕਿਸਾਨਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਲਿਆ ਅਤੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਦੌਰਾਨ ਕਿਸਾਨਾਂ ਨੇ ਡਿਪਟੀ ਸਪੀਕਰ ਦੀ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਪੁਲਿਸ 'ਤੇ ਪਥਰਾਅ ਵੀ ਕੀਤਾ।
ਇਸ ਦੌਰਾਨ ਪੁਲਿਸ ਵੱਲੋਂ ਡਿਪਟੀ ਸਪੀਕਰ ਦੇ ਕਾਫਲੇ ਨੂੰ ਉੱਥੇ ਮੁਸ਼ਲਿਕ ਨੂੰ ਬਚਾ ਕੇ ਕੱਢਿਆ ਗਿਆ ਸੀ। ਇਸ ਕੇਸ ਵਿੱਚ, ਸਿਰਸਾ ਪੁਲਿਸ ਦੁਆਰਾ ਦੋ ਨਾਮਜ਼ਦ ਅਤੇ 100 ਦੇ ਕਰੀਬ ਕਿਸਾਨਾਂ ਖਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜ ਕਿਸਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਹੁਣ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਦੇਸ਼ ਦਾ ਕਿਸਾਨ ਪਰਿਵਾਰ ਸਮੇਤ ਦਿੱਲੀ ਬਾਰਡਰਾਂ 'ਤੇ ਕਰ ਰਿਹਾ ਸੰਘਰਸ਼:ਭਗਵੰਤ ਮਾਨ