ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 320 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 9 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 64 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,64,821 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5,269 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,64,821 ਮਰੀਜ਼ਾਂ ਵਿੱਚੋਂ 1,54,845 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4,707 ਐਕਟਿਵ ਮਾਮਲੇ ਹਨ।