ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਵੀਂ ਅਤੇ ਬਾਰ੍ਹਵੀਂ 'ਚ ਫ਼ੇਲ ਵਿਦਿਆਰਥੀਆਂ ਨੂੰ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ 550 ਵੇਂ ਪ੍ਰਕਾਸ਼ ਪੁਰਬ ਤੇ ਪੰਜਾਬ ਸਿੱਖਿਆ ਬੋਰਡ ਦੀ 50ਵੀਂ ਵਰੇਗੰਢ ਮੌਕੇ ਜਿਨ੍ਹਾਂ ਵਿਦਿਆਰਥੀਆਂ ਨੇ 2004 ਤੋਂ ਬਾਅਦ ਆਪਣੀ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆ ਤਾਂ ਦਿੱਤੀ ਪਰ ਕਿਸੇ ਕਾਰਨਾਂ ਕਰਕੇ ਪਾਸ ਨਹੀਂ ਹੋ ਸਕੇ ਬੋਰਡ ਉਨ੍ਹਾਂ ਵਿਦਿਆਰਥੀਆਂ ਦੀ ਇੱਕ ਵਾਰ ਹੋਰ ਪ੍ਰੀਖਿਆ ਲਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨੋਟਿਸ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਰੂਪਨਗਰ 'ਚ ਸਤਲੁਜ ਦੀ ਤਬਾਹੀ 'ਤੇ ਈਟੀਵੀ ਭਾਰਤ ਦੀ Exclusive ਰਿਪੋਰਟ