ਚੰਡੀਗੜ੍ਹ: ਹਰ ਸਾਲ ਕਾਰਤਿਕ ਪੂਰਨਮਾਸ਼ੀ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਇਸ ਵਾਰ ਦੁਨੀਆ ਭਰ ਦੀ ਸੰਗਤ ਗੁਰੂ ਜੀ ਦਾ 551ਵਾਂ ਪ੍ਰਕਾਸ਼ ਪੂਰਬ ਅੱਜ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਕਾਰਤਿਕ ਪੂਰਨੀਮਾ ਨੂੰ ਰਾਏ ਭੋਏ ਦੀ ਤਲਵੰਡੀ ਅਜੋਕੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) 'ਚ ਹੋਇਆ ਸੀ। ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਮੌਕ ਸਾਰੇ ਗੁਰਦੁਆਰਿਆਂ ਵਿੱਚ ਕੀਰਤਨ, ਅਰਦਾਸ ਅਤੇ ਲੰਗਰ ਚੱਲਦੇ ਹਨ ਅਤੇ ਇਸ ਤੋਂ ਪਹਿਲਾਂ ਪ੍ਰਕਾਸ਼ ਪੂਰੇ ਸ਼ਹਿਰ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਜਾਂਦੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਪਹਿਲਾ ਸੰਦੇਸ਼ ਸਿਰਫ 5 ਸਾਲ ਦੀ ਉਮਰ ਵਿੱਚ ਦਿੱਤਾ ਸੀ।
ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਏਕਤਾ ਵਿੱਚ ਬੰਨ੍ਹਣ ਲਈ ਬਹੁਤ ਸਾਰੇ ਸੰਦੇਸ਼ ਦਿੱਤੇ:
- ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ " ਕਿਰਤ ਕਰੋ, ਵੰਡ ਕੇ ਛੱਕੋ ਅਤੇ ਨਾਮ ਜੱਪੋ" ਦਾ ਸੁਨੇਹਾ ਦਿੱਤਾ।
- ਗੁਰੂ ਨਾਨਕ ਦੇਵ ਜੀ ਦਾ ਮੰਨਣਾ ਸੀ ਕਿ ਪਰਮਾਤਮਾ ਇੱਕ ਹੈ ਅਤੇ ਉਹ ਹਰ ਜਗ੍ਹਾ ਹੈ।
- ਸ੍ਰੀ ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਕਿ ਸਾਨੂੰ ਹਮੇਸ਼ਾਂ ਲਾਲਚ ਨੂੰ ਤਿਆਗ ਕੇ ਸਖ਼ਤ ਮਿਹਨਤ ਨਾਲ ਪੈਸਾ ਕਮਾਉਣਾ ਚਾਹੀਦਾ ਹੈ।
- ਸਾਨੂੰ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ।
- ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਦਮੀ ਅਤੇ ਔਰਤ ਵਿੱਚ ਕੋਈ ਫ਼ਰਕ ਨਹੀਂ ਕਰਦੇ ਸਨ, ਉਨ੍ਹਾਂ ਮੁਤਾਬਕ ਔਰਤਾਂ ਦਾ ਕਦੇ ਵੀ ਨਿਰਾਦਰ ਨਹੀਂ ਹੋਣਾ ਚਾਹੀਦਾ।