ETV Bharat / city

ਕਾਲੇ ਪੀਲੀਏ ਦੇ ਇਲਾਜ ਲਈ ਪੰਜਾਬ 'ਚ ਸਥਾਪਤ ਹੋਣਗੇ 59 ਕੇਂਦਰ: ਬਲਬੀਰ ਸਿੰਘ ਸਿੱਧੂ - ਚੰਡੀਗੜ੍ਹ

ਉੱਚ ਜੋਖਮ ਵਾਲੇ ਸਮੂਹਾਂ ਨੂੰ ਮੈਡੀਕਲ ਸੇਵਾਵਾਂ ਦੇਣ ਦੇ ਮੱਦੇਨਜ਼ਰ, ਪੰਜਾਬ 'ਚ ਸਾਲ 2017 ਤੋਂ 2020 ਤੱਕ ਕਾਲੇ ਪੀਲੀਏ ਦੇ ਇਲਾਜ ਕੇਂਦਰਾਂ ਦੀ ਗਿਣਤੀ ਵਧਾ ਕੇ 59 ਕਰ ਦਿੱਤੀ ਗਈ ਹੈ। ਪੰਜਾਬ ਮਾਡਲ ਦੀ ਤਰਜ਼ ’ਤੇ ਹੁਣ ਭਾਰਤ ਸਰਕਾਰ ਨੇ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਰਾਸ਼ਟਰੀ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ (ਐਨਵੀਐਚਸੀਪੀ) ਸ਼ੁਰੂ ਕੀਤਾ ਹੈ।ਇਸ ਤਹਿਤ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਕਿ ਕਾਲੇ ਪੀਲੀਏ ਲਈ ਮੁਫ਼ਤ ਇਲਾਜ ਦੀ ਸੁਵਿਧਾ ਦੇ ਰਿਹਾ ਹੈ।

ਕਾਲੇ ਪੀਲੀਏ ਦੇ ਇਲਾਜ ਲਈ ਸਥਾਪਤ ਹੋਣਗੇ 59 ਕੇਂਦਰ

author img

By

Published : Feb 16, 2021, 10:39 AM IST

ਚੰਡੀਗੜ੍ਹ : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 2017 ਤੋਂ 2020 ਤਕ ਕਾਲੇ ਪੀਲੀਏ ਦੇ ਇਲਾਜ ਕੇਂਦਰਾਂ ਦੀ ਗਿਣਤੀ ਵਧਾ ਕੇ 59 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮਾਡਲ ਦੀ ਤਰਜ਼ ’ਤੇ ਹੁਣ ਭਾਰਤ ਸਰਕਾਰ ਨੇ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਕੌਮੀ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ (ਐੱਨਵੀਐੱਚਸੀਪੀ) ਸ਼ੁਰੂ ਕੀਤਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ, ਭਾਰਤ 'ਚ ਕਾਲੇ ਪੀਲੀਏ ਦਾ ਮੁਫ਼ਤ ਇਲਾਜ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਹੈ। ਹੁਣ ਤੱਕ ਸੂਬੇ 'ਚ ਕਾਲੇ ਪੀਲੀਏ ਲਈ 1.83 ਲੱਖ ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਕਾਲੇ ਪੀਲੀਏ ਲਈ 91,403 ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ। ਇਹ 59 ਇਲਾਜ ਕੇਂਦਰ ਸਾਰੇ 22 ਜਿਲ੍ਹਾ ਹਸਪਤਾਲਾਂ, 3 ਜੀ.ਐੱਮ.ਸੀਜ਼, 13 ਏ.ਆਰ.ਟੀ. ਸੈਂਟਰ, 11 ਓ.ਐੱਸ.ਟੀ. ਸਾਈਟਾਂ, 9 ਕੇਂਦਰੀ ਜੇਲ੍ਹਾਂ, 1 ਐੱਸਡੀਐੱਚ ਵਿਚ ਕਾਰਜਸ਼ੀਲ ਹਨ।

ਉਨ੍ਹਾਂ ਕਿਹਾ ਕਿ ਹੈਪਟੋਲੋਜੀ ਵਿਭਾਗ, ਪੀਜੀਆਈ ਚੰਡੀਗੜ੍ਹ, ਸਰਕਾਰੀ ਮੈਡੀਕਲ ਕਾਲਜ, ਫ਼ਰੀਦਕੋਟ ਤੇ ਪਟਿਆਲਾ ਨਾਮੀ ਤਿੰਨ ਮਾਡਲ ਟ੍ਰੀਟਮੈਂਟ ਸੈਂਟਰ ਕਾਲੇ ਪੀਲੀਏ ਦੇ ਪ੍ਰਬੰਧ ਲਈ ਸੂਬੇ ਦੇ ਮੈਡੀਕਲ ਮਾਹਰਾਂ ਤੇ ਡਾਕਟਰਾਂ ਦੀ ਸਮਰੱਥਾ ਵਿਚ ਵਾਧੇ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 93 ਫ਼ੀਸਦ ਦੀ ਦਰ ਨਾਲ ਲਗਭਗ 74,000 ਮਰੀਜ਼ਾਂ ਨੇ ਆਪਣਾ ਪੂਰਾ ਇਲਾਜ ਕਰਵਾਇਆ। ਸਾਰੇ ਬੇਸਲਾਈਨ ਟੈਸਟ, ਵਾਇਰਲ ਲੋਡ ਟੈਸਟ ਅਤੇ ਇਲਾਜ ਬਿਨਾਂ ਕਿਸੇ ਪਰੇਸ਼ਾਨੀ ਤੋਂ ਸਾਰੇ ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਲਗਭਗ 28,000 ਐਚਆਈਵੀ ਪੌਜ਼ਟਿਵ ਲੋਕਾਂ ਦੀ ਕਾਲੇ ਪੀਲੀਏ ਲਈ ਜਾਂਚ ਕੀਤੀ ਗਈ ਅਤੇ 2600 ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਮੁਫਤ ਸੇਵਾਵਾਂ ਸਦਕਾ ਸਾਰੇ ਮਰੀਜ਼ਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਕਿਉਂਕਿ ਕਾਲੇ ਪੀਲੀਏ ਦੀਆਂ ਦਵਾਈਆਂ ਮਹਿੰਗੀਆਂ ਹਨ ਤੇ ਇਸ ਦਾ ਖ਼ਰਚਾ ਬਹੁਤ ਜ਼ਿਆਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.