ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 620 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 56 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,56,839 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4934 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 16 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 1,44,301 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7604 ਐਕਟਿਵ ਮਾਮਲੇ ਹਨ।