ਚੰਡੀਗੜ੍ਹ: ਕੋਵਿਡ-19 ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੇ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ ਅਤੇ ਪੁਲਿਸ ਥਾਣਿਆਂ ਅਤੇ ਆਰਮਡ ਬਟਾਲੀਅਨਾਂ ਵਿੱਚ ਤਾਇਨਾਤ ਫੀਲਡ ਸਟਾਫ ਨੂੰ ਹੋਰ ਮਜ਼ਬੂਤ ਕਰਨ ਲਈ 6355 ਪੁਲਿਸ ਕਰਮਚਾਰੀਆਂ ਨੂੰ ਗੈਰ ਮਹੱਤਵਪੂਰਨ ਡਿਊਟੀ ਤੋਂ ਹਟਾ ਲਿਆ ਹੈ।
-
On CM @capt_amarinder Singh's directives, 6355 @PunjabPoliceInd personnel withdrawn from non-core duties to boost #Covid preparedness. 202 #Covid_19 reserves created in districts, 20 in armed battalions to ensure enforcement of #Covid norms.
— CMO Punjab (@CMOPb) July 23, 2020 " class="align-text-top noRightClick twitterSection" data="
">On CM @capt_amarinder Singh's directives, 6355 @PunjabPoliceInd personnel withdrawn from non-core duties to boost #Covid preparedness. 202 #Covid_19 reserves created in districts, 20 in armed battalions to ensure enforcement of #Covid norms.
— CMO Punjab (@CMOPb) July 23, 2020On CM @capt_amarinder Singh's directives, 6355 @PunjabPoliceInd personnel withdrawn from non-core duties to boost #Covid preparedness. 202 #Covid_19 reserves created in districts, 20 in armed battalions to ensure enforcement of #Covid norms.
— CMO Punjab (@CMOPb) July 23, 2020
ਸੂਬੇ ਭਰ ਵਿੱਚ ਕੋਵਿਡ ਸਬੰਧੀ ਨਿਯਮਾਂ ਅਤੇ ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਕਾਰਜਸ਼ੀਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ ਲਈ 202 ਅਤੇ ਆਰਮਡ ਬਟਾਲੀਅਨਾਂ ਵਿੱਚ 20 ਹੋਰ ਕੋਵਿਡ ਦਸਤੇ ਬਣਾਏ ਗਏ ਹਨ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਕਰਮੀਆਂ ਨੂੰ ਜਟਾਉਣ ਦਾ ਕੰਮ 17 ਜੁਲਾਈ ਤੋਂ ਸ਼ੁਰੂ ਹੋ ਗਿਆ ਸੀ ਅਤੇ 23 ਜੁਲਾਈ ਤੱਕ 3669 ਕਰਮੀ ਜ਼ਿਲ੍ਹਿਆਂ ਅਤੇ 475 ਕਰਮੀ ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ।
ਗੈਰ-ਜ਼ਰੂਰੀ ਕੰਮਾਂ ਤੋਂ ਹਟਾਏ ਗਏ ਮੁਲਾਜ਼ਮਾਂ ਵਿੱਚ ਜ਼ਿਲਾ ਪੁਲਿਸ ਦਫਤਰਾਂ, ਪੁਲਿਸ ਲਾਈਨਜ਼, ਸਾਂਝ ਕੇਂਦਰਾਂ, ਪੁਲਿਸ/ਸਿਵਲ ਅਧਿਕਾਰੀਆਂ ਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨਾਲ ਜੁੜੇ ਅਤੇ ਹੋਰ ਯੂਨਿਟਾਂ ਨਾਲ ਆਰਜ਼ੀ ਤੌਰ 'ਤੇ ਜੁੜੇ ਮੁਲਾਜ਼ਮ ਸ਼ਾਮਲ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ-19 ਦੀ ਸਮੀਖਿਆ ਲਈ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਡੀਜੀਪੀ ਨੇ ਦੱਸਿਆ ਕਿ ਇਸ ਪ੍ਰਕਿਰਿਆ ਤੋਂ ਬਾਅਦ ਸਿਪਾਹੀ ਤੋਂ ਇੰਸਪੈਕਟਰ ਰੈਂਕ ਦੇ 1800 ਹੋਰ ਪੁਲਿਸ ਕਰਮੀਆਂ ਨੂੰ ਪੁਲਿਸ ਥਾਣਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।
ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ 475 ਕਰਮੀਆਂ ਦੀ ਨਫਰੀ ਤੋਂ ਇਲਾਵਾ ਵਾਧੂ ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਸ਼ੰਭੂ ਬੈਰੀਅਰ ਵਿਖੇ 118, ਜ਼ਿਲ੍ਹਿਆਂ ਵਿੱਚ ਸੁਰੱਖਿਆ ਡਿਊਟੀ 'ਤੇ 191 ਅਤੇ ਆਰਮਡ ਬਟਾਲੀਅਨਾਂ ਦੇ ਗੈਰ ਸਰਕਾਰੀ ਸੰਗਠਨਾਂ 'ਤੇ 102 ਜਵਾਨ ਲਾਏ ਗਏ ਹਨ।