ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ 15 ਅਗਸਤ ਤੋਂ ਮਹੁੱਲਾ ਕਲੀਨਿਕਾਂ ਨੂੰ ਖੋਲ੍ਹੇ ਜਾਣਗੇ। ਜਿਸ ਦੇ ਚੱਲਦੇ ਮਹੁੱਲਾ ਕਲੀਨਿਕਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਚ ਸ਼ੁਰੂਆਤ ’ਚ 75 ਮਹੁੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਇਨ੍ਹਾਂ ਮਹੁੱਲਾ ਕਲੀਨਿਕ ਦਾ ਨਾਂ ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ।
ਦੱਸ ਦਈਏ ਕਿ ਸਰਕਾਰ ਵੱਲੋਂ ਖੋਲ੍ਹੇ ਜਾਣ ਵਾਲੇ ਮਹੁੱਲਾ ਕਲੀਨਿਕ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਬਿਹਤਰ ਇਲਾਜ ਦੀ ਸੁਵਿਧਾ ਮਿਲੇਗੀ। ਸੀਐੱਮ ਮਾਨ ਨੇ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਪਹਿਲੇ ਪੜਾਅ ਦੌਰਾਨ 75ਵੇਂ ਸੁਤੰਤਰਤਾ ਦਿਵਸ ਮੌਕੇ 15 ਅਗਸਤ, 2022 ਤੱਕ ਸੂਬੇ ਭਰ ਵਿੱਚ 75 ਮੁਹੱਲਾ ਕਲੀਨਿਕ ਕਾਰਜਸ਼ੀਲ ਕਰ ਦਿੱਤੇ ਜਾਣਗੇ। ਇਸ ਵਿੱਤੀ ਸਾਲ ਦੇ ਅੰਤ ਤੱਕ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ।
ਮਹੁੱਲਾ ਕਲੀਨਿਕ ਚ ਹੋਵੇਗੀ ਇਹ ਸੁਵਿਧਾ: ਮਹੁੱਲਾ ਕਲੀਨਿਕ ਸਬੰਧੀ ਸਿਹਤ ਮੰਤਰੀ ਨੇ ਦੱਸਿਆ ਸੀ ਕਿ ਹਰ ਮੁਹੱਲਾ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕਲ ਅਸਿਸਟੈਂਟ ਅਤੇ ਸਵੀਪਰ ਕਮ ਹੈਲਪਰ ਦਾ ਸਟਾਫ਼ ਹੋਵੇਗਾ। ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੇ ਆਧਾਰ 'ਤੇ ਸਟਾਫ਼ ਨੂੰ ਸੂਚੀਬੱਧ ਕੀਤਾ ਜਾਵੇਗਾ। ਇਹ ਕਲੀਨਿਕ ਆਮ ਬਿਮਾਰੀਆਂ, ਸੱਟਾਂ ਲਈ ਫਸਟ ਏਡ, ਡਰੈਸਿੰਗ ਅਤੇ ਮਾਮੂਲੀ ਜ਼ਖ਼ਮਾਂ ਦਾ ਇਲਾਜ ਕਰਕੇ ਆਊਟਡੋਰ ਮਰੀਜ਼ਾਂ ਨੂੰ ਦੇਖਭਾਲ ਪ੍ਰਦਾਨ ਕਰਨਗੇ। ਇਹਨਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ।
'ਆਈ.ਟੀ. ਪ੍ਰਣਾਲੀ ਨੂੰ ਵੀ ਵਿਕਸਤ ਕੀਤਾ ਜਾਵੇਗਾ': ਸਿਹਤ ਮੰਤਰੀ ਨੇ ਕਿਹਾ ਕਿ ਜ਼ਰੂਰੀ ਦਵਾਈਆਂ ਅਤੇ ਟੈਸਟ ਮੁਹੱਲਾ ਕਲੀਨਿਕਾਂ ਵਿੱਚ ਉਪਲਬਧ ਕਰਵਾਏ ਜਾਣਗੇ। ਮੁਹੱਲਾ ਕਲੀਨਿਕਾਂ ਵਿੱਚ ਜਾਂਚ ਦੀਆਂ ਸਹੂਲਤਾਂ ਪੀਪੀਪੀ ਮੋਡ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹਨਾਂ ਕਲੀਨਿਕਾਂ ਵਿੱਚ ਘੱਟ ਲਾਗਤ ਅਤੇ ਇਕਸਾਰਤਾ ਨਾਲ ਡਾਇਗਨੌਸਟਿਕ ਟੈਸਟਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਰਿਕਾਰਡ ਰੱਖਣ ਲਈ ਇੱਕ ਆਈ.ਟੀ. ਪ੍ਰਣਾਲੀ ਨੂੰ ਵੀ ਵਿਕਸਤ ਕੀਤਾ ਜਾਵੇਗਾ।
ਇਹ ਵੀ ਪੜੋ: SYL ਨਹਿਰ ਦੇ ਪਾਣੀ ਨਾਲ ਡੁੱਬੀ ਪਿੰਡ ਡੂਮਛੇੜੀ ਦੀ ਹਜ਼ਾਰਾਂ ਏਕੜ ਫਸਲ