ETV Bharat / city

The Third Wave Of The Corona: ਜੁਲਾਈ ’ਚ ਸ਼ੁਰੂ ਹੋਣਗੇ 75 ਹੋਰ PSA ਪਲਾਂਟ

ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਅਗਲੇ ਮਹੀਨੇ ਦੇ ਅੰਤ ਤੱਕ ਇਹ ਪਲਾਂਟ ਲਗਾਉਣ ਅਤੇ ਇਸ ਜੀਵਨ ਰੱਖਿਅਕ ਗੈਸ ਦਾ ਉੱਚਿਤ ਪ੍ਰੈੱਸ਼ਰ ਤੇ ਸ਼ੁੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜੁਲਾਈ ’ਚ ਸ਼ੁਰੂ ਹੋਣਗੇ 75 ਹੋਰ PSA ਪਲਾਂਟ
ਜੁਲਾਈ ’ਚ ਸ਼ੁਰੂ ਹੋਣਗੇ 75 ਹੋਰ PSA ਪਲਾਂਟ
author img

By

Published : Jun 28, 2021, 1:35 PM IST

ਚੰਡੀਗੜ੍ਹ: ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਜੁਲਾਈ ਦੇ ਅਖੀਰ ਤੱਕ 75 ਹੋਰ ਪ੍ਰੈੱਸ਼ਰ ਸਵਿੰਗ ਐਡਸੌਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਅਗਲੇ ਮਹੀਨੇ ਦੇ ਅੰਤ ਤੱਕ ਇਹ ਪਲਾਂਟ ਲਗਾਉਣ ਅਤੇ ਇਸ ਜੀਵਨ ਰੱਖਿਅਕ ਗੈਸ ਦਾ ਉੱਚਿਤ ਪ੍ਰੈੱਸ਼ਰ ਤੇ ਸ਼ੁੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਨਾਲ ਸੂਬੇ ਦੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਸਪਲਾਈ ਦੀ ਮੰਗ ਪੂਰੀ ਹੋਵੇਗੀ।

ਇਹ ਵੀ ਪੜੋ: ਕੇਜਰੀਵਾਲ ਤੇ ਕੁੰਵਰ ਵਿਜੇ ਪ੍ਰਤਾਪ ਦੇ ਲੱਗੇ ਪੋਸਟਰ ਪਾੜੇ, ਮਾਹੌਲ ਬਣਿਆ ਤਣਾਅਪੂਰਨ

ਇਨ੍ਹਾਂ ਨੂੰ ਚਲਾਉਣ ਦਾ ਕੰਮ 25 ਜੁਲਾਈ ਤੱਕ ਪੂਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਨਾਲ ਸਬੰਧਤ ਹੋਰ ਕੰਮਾਂ ਜਿਵੇਂ ਸਾਈਟ ਤਿਆਰ ਕਰਨ, ਜੈਨਰੇਟਰਾਂ ਅਤੇ ਗੈਸ ਪਾਈਪਲਾਈਨ ਨੈੱਟਵਰਕ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ।ਮਹਾਜਨ ਨੇ ਕਿਹਾ ਕਿ ਸੁਚਾਰੂ ਕੰਮਕਾਜ ਅਤੇ ਨਿਯਮਤ ਰੂਪ ਵਿੱਚ ਜਾਣਕਾਰੀ ਉਪਲੱਬਧ ਕਰਵਾਉਣ ਲਈ ਹਰੇਕ ਸਾਈਟ ਵਾਸਤੇ ਡਿਪਟੀ ਕਮਿਸ਼ਨਰ, ਸਾਰੇ ਨੋਡਲ ਅਫ਼ਸਰਾਂ, ਕੰਮ ਕਰਨ ਵਾਲੀ ਏਜੰਸੀ ਅਤੇ ਹਸਪਤਾਲ ਸੁਪਰਡੈਂਟ ਦਾ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਜੋ ਸੂਬੇ ਦੇ ਆਕਸੀਜਨ ਪ੍ਰਬੰਧਨ ਗਰੁੱਪ ਦੇ ਮੁਖੀ ਵੀ ਹਨ, ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪੰਜਾਬ ਕੋਲ ਜਲੰਧਰ ਅਤੇ ਲੁਧਿਆਣਾ ਵੱਚ 1400 ਲਿਟਰ ਪ੍ਰਤੀ ਮਿੰਟ (ਐਲ.ਪੀ.ਐਮ.) ਦੀ ਸਮਰੱਥਾ ਵਾਲੇ ਆਪਣੇ ਦੋ ਪੀ.ਐਸ.ਏ. ਪਲਾਂਟ ਹਨ। ਭਾਰਤ ਸਰਕਾਰ ਦੁਆਰਾ ਮੁੱਖ ਤੌਰ `ਤੇ ਸੂਬੇ ਦੇ ਮੈਡੀਕਲ ਕਾਲਜਾਂ ਅਤੇ ਜ਼ਿਲ੍ਹਾ ਹਸਪਤਾਲਾਂ ਲਈ 42 ਪਲਾਂਟ ਅਲਾਟ ਕੀਤੇ ਗਏ ਹਨ, ਜਦੋਂ ਕਿ ਵੱਖ-ਵੱਖ ਏਜੰਸੀਆਂ/ ਨਿੱਜੀ ਸੰਸਥਾਵਾਂ ਵੱਲੋਂ ਸੂਬੇ ਲਈ ਹੋਰ 33 ਪਲਾਂਟਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਦੀ ਆਕਸੀਜਨ ਉਤਪਾਦਨ ਸਮਰੱਥਾ ਪ੍ਰਤੀ ਦਿਨ ਤਕਰੀਬਨ 50 ਮੀਟਰਕ ਟਨ ਤੋਂ ਵੱਧ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕੰਮ ਦੀ ਸਥਿਤੀ ਬਾਰੇ ਜਾਣਕਾਰੀ ਦੇਣ ਅਤੇ ਫੋਟੋਆਂ ਅਪਲੋਡ ਕਰਨ ਲਈ ਇੱਕ ਮੋਬਾਈਲ ਐਪ ਲਾਂਚ ਕੀਤੀ ਜਾਏਗੀ ਅਤੇ ਨੋਡਲ ਅਫਸਰਾਂ ਨੂੰ ਇਸ ਵਿੱਚ ਰਜਿਸਟਰ ਕੀਤਾ ਜਾਵੇਗਾ ਅਤੇ ਸਿਖਲਾਈ ਦਿੱਤੀ ਜਾਵੇਗੀ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜ ਪੀ.ਐਸ.ਏ. ਪਲਾਂਟ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ, ਜੋ ਅਜੇ ਪਰੀਖਣ ਪੜਾਅ ਅਧੀਨ ਹਨ ਅਤੇ ਹੋਰ ਪੰਜ ਪਲਾਂਟ ਸਥਾਪਤ ਕਰਨ ਵਾਸਤੇ ਸਾਈਟ ਤਿਆਰ ਕਰ ਲਈ ਗਈ ਹੈ ਅਤੇ ਡੀ.ਆਰ.ਡੀ.ਓ. ਨੂੰ ਇਹ ਪਲਾਂਟ ਬਰਨਾਲਾ, ਹੁਸ਼ਿਆਰਪੁਰ, ਫਿਰੋਜ਼ਪੁਰ, ਕਪੂਰਥਲਾ ਅਤੇ ਤਰਨ ਤਾਰਨ ਵਿੱਚ ਲਗਾਉਣ ਬਾਰੇ ਦੱਸਿਆ ਗਿਆ ਹੈ।

ਇਹ ਵੀ ਪੜੋ: ਪਾਬੰਦੀ ਦੇ ਬਾਵਜੂਦ ਖੁੱਲ੍ਹਾ Water Park, ਲੋਕਾਂ ਦਾ ਦਿਖਿਆ ਭਾਰੀ ਇਕੱਠ

ETV Bharat Logo

Copyright © 2024 Ushodaya Enterprises Pvt. Ltd., All Rights Reserved.