ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੈਡੀਕਲ ਆਕਸੀਜਨ(Medical oxygen) ਦੀ ਸਪਲਾਈ ਵਧਾਉਣ ਅਤੇ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਲੋੜੀਂਦੀ ਮੈਡੀਕਲ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ 75 ਪ੍ਰੈਸ਼ਰ ਸਵਿੰਗ ਐਡਜ਼ੋਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ ਤਾਂ ਜੋ ਅਤਿ-ਸੰਭਾਵਿਤ ਤੀਜੀ ਕੋਵਿਡ ਲਹਿਰ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਮੁੱਖ ਸਕੱਤਰ ਵਿਨੀ ਮਹਾਜਨ ਨੇ ਐਤਵਾਰ ਨੂੰ ਇਥੇ ਸੂਬੇ ਦੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਦੇ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਸੀਨੀਅਰ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਪੀ.ਐਸ.ਏ. ਦੇ ਸਾਰੇ ਪਲਾਂਟਾਂ ਨੂੰ ਜਲਦ ਕਾਰਜ਼ਸੀਲ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ। ਜ਼ਿਕਰਯੋਗ ਹੈ ਕਿ ਬਰਨਾਲਾ ਅਤੇ ਨੰਗਲ ਵਿਖੇ ਦੋ ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਬਾਕੀਆਂ ਦਾ ਕੰਮ ਜੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ। ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਵੀ ਦੋ ਨਵੇਂ ਟ੍ਰਾਇਲ ਪਲਾਂਟ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਸਾਰੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ 5,000(ਓ.ਸੀਜ਼.) ਤੋਂ ਵੱਧ ਆਕਸੀਜਨ ਕੰਸਨਟ੍ਰੇਟਰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸਦੇ ਨਾਲ ਹੀ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਖਰੀਦੇ ਗਏ 3,000 ਓ.ਸੀਜ਼. ਵੀ ਸੂਬੇ ਦੇ ਹਸਪਤਾਲਾਂ ਵਿਚ ਵੰਡੇ ਜਾ ਰਹੇ ਹਨ।
ਮੁੱਖ ਸਕੱਤਰ ਨੇ ਰਾਜ ਆਕਸੀਜਨ ਪ੍ਰਬੰਧਨ ਗਰੁੱਪ ਦਾ ਵੀ ਗਠਨ ਕੀਤਾ ਹੈ, ਜਿਸ ਦੀ ਅਗਵਾਈ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ ਕਰ ਰਹੇ ਹਨ ਅਤੇ ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ ਸੀ.ਸਿਬਿਨ ਅਤੇ ਐਮ.ਡੀ. ਪੰਜਾਬ ਸਿਹਤ ਪ੍ਰਣਾਲੀ ਨਿਗਮ ਤਨੂ ਕਸ਼ਯੱਪ ਅਤੇ ਵਧੀਕ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਅਮਿਤ ਤਲਵਾੜ ਇਸਦੇ ਮੈਂਬਰ ਹਨ। ਇਸਦੇ ਨਾਲ ਹੀ ਜਸਪ੍ਰੀਤ ਤਲਵਾੜ ਨੂੰ ਇਸ ਸਬੰਧ ਵਿਚ ਭਾਰਤ ਸਰਕਾਰ ਨਾਲ ਰਾਬਤਾ ਬਣਾਈ ਰੱਖਣ ਲਈ ਸਟੇਟ ਨੋਡਲ ਅਧਿਕਾਰੀ ਵਜੋਂ ਵੀ ਨਿਯੁਕਤ ਕੀਤਾ ਗਿਆ ਹੈ।
ਸੂਬੇ ਵਿਚ ਮੈਡੀਕਲ ਆਕਸੀਜਨ ਦੀ ਉਪਲਬਧਤਾ ਅਤੇ ਲੋੜ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਸਕੱਤਰ ਨੇ ਨਵੇਂ ਬਣੇ ਸਮੂਹ ਨੂੰ ਜਨਤਕ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਦੀ ਅਸਲ ਲੋੜ , ਆਕਸੀਜਨ (ਐਲ.ਐਮ.ਓ) ਪਲਾਂਟ, ਪੀ.ਐਸ.ਏ. ਪਲਾਂਟ ਅਤੇ ਓ.ਸੀ. ਦੀ ਲੋੜ ਤੋਂ ਇਲਾਵਾ ਲੋੜੀਂਦੀਆਂ ਸਟੋਰੇਜ ਅਤੇ ਟ੍ਰਾਂਸਪੋਰਟ ਸਹੂਲਤਾਂ ਅਤੇ ਐਮ.ਓ ਸਿਲੰਡਰਾਂ ਦੀ ਉਪਲਬਧਤਾ ਬਾਰੇ ਮੁਲਾਂਕਣ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ।
ਇਹ ਵੀ ਪੜ੍ਹੋ:ਦਿੱਲੀ: ਕੋਵਿਡ ਪਾਬੰਦੀਆਂ 'ਚ ਢਿੱਲ, ਭਲਕੇ ਤੋਂ ਖੁੱਲਣਗੇ ਪਾਰਕ, ਕਲੱਬ 'ਤੇ ਬਾਰ
ਕੋਰੋਨਾ ਦੀ ਤੀਜੀ ਲਹਿਰ ਰੋਕਣ ਲਈ 75 PSA ਪਲਾਂਟ ਲਗਾਏ ਜਾਣਗੇ: ਮੁੱਖ ਸਕੱਤਰ - ਪੀਐੱਸਏ ਪਲਾਂਟ ਲਗਾਏ ਜਾਣ ਨੂੰ ਪ੍ਰਵਾਨਗੀ
ਕੋਰੋਨਾ(corona) ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ(State Government) ਚੌਕਸ ਦਿਖਾਈ ਦੇ ਰਹੀ ਹੈ ਜਿਸਦੇ ਚੱਲਦੇ ਕੋਰੋਨਾ ਨਾਲ ਨਜਿੱਠਣ ਦੇ ਲਈ ਪਹਿਲਾਂ ਤੋਂ ਹੀ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਜਿਸਦੇ ਚੱਲਦੇ 75 ਪੀਐੱਸਏ ਪਲਾਂਟ ਲਗਾਏ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।