ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵੱਲੋਂ ਮੰਗਲਵਾਰ ਨੂੰ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠ ਬਜਟ ਇਜਲਾਸ ਵਿੱਚ ਅੱਠ ਮਹੱਤਵਪੂਰਨ ਬਿੱਲ ਪਾਸ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਅਮਿਟੀ ਯੂਨੀਵਰਸਿਟੀ ਪੰਜਾਬ ਬਿੱਲ, 2021, ਇੰਡੀਅਨ ਪਾਰਟਨਰਸ਼ਿਪ (ਪੰਜਾਬ ਸੋਧ) ਬਿੱਲ, 2021 ਅਤੇ ਪੰਜਾਬ ਬਿਊਰੋ ਆਫ਼ ਇਨਵੈਸਮੈਂਟ ਪ੍ਰਮੋਸ਼ਨ (ਸੋਧ) ਬਿੱਲ 2021 ਸਮੇਤ ਤਿੰਨ ਬਿੱਲ ਪੇਸ਼ ਕੀਤੇ ਗਏ ਜਿਨਾਂ ਨੂੰ ਬਜਟ ਸੈਸ਼ਨ ਵਿੱਚ ਪਾਸ ਕੀਤਾ ਗਿਆ।
ਉਨਾਂ ਦੱਸਿਆ ਕਿ ਕਿ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਿ੍ਰਜਨਜ਼ (ਪੰਜਾਬ ਸੋਧ) ਬਿੱਲ, 2021 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ ਸਮੇਤ ਦੋ ਅਹਿਮ ਬਿੱਲ ਪੇਸ਼ ਕੀਤੇ ਗਏ ਜਿਨਾਂ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਪਾਸ ਕੀਤਾ ਗਿਆ।
ਇਸੇ ਤਰ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2021 ਪੇਸ਼ ਕੀਤਾ ਗਿਆ ਜਿਸਨੂੰ ਸੈਸ਼ਨ ਵਿੱਚ ਵਿੱਚ ਪਾਸ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਪੰਜਾਬ ਆਬਕਾਰੀ (ਸੋਧ) ਬਿੱਲ, 2021 ਅਤੇ ਪੰਜਾਬ ਐਜੂਕੇਸ਼ਨ ਬਿੱਲ, 2021 ਸਮੇਤ ਦੋ ਮਹੱਤਵਪੂਰਨ ਬਿੱਲ ਪੇਸ਼ ਕੀਤੇ ਗਏ।