ETV Bharat / city

ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ 'ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ

ਪੰਜਾਬ ਪੁਲਿਸ ਨੇ ਇੰਟੈਲੀਜੈਂਸ (Intelligence) ਵੱਲੋਂ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ ਹਨ।

ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ 'ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ
ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ 'ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ
author img

By

Published : Sep 17, 2021, 10:53 PM IST

ਚੰਡੀਗੜ੍ਹ:ਪੰਜਾਬ ਪੁਲਿਸ ਨੇ ਇੰਟੈਲੀਜੈਂਸ (Intelligence) ਵੱਲੋਂ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ ਹਨ।ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (BSF) ਦੇ ਨਿਯੰਤਰਣ ਅਧੀਨ ਪੈਂਦੇ ਸਰਹੱਦੀ ਖੇਤਰ ਨਾਲ ਸਬੰਧਤ ਸੀ ਇਸ ਲਈ ਉਕਤ ਕਾਰਵਾਈ ਬੀਐਸਐਫ ਦੇ ਸਹਿਯੋਗ ਨਾਲ ਕੀਤੀ ਗਈ।

ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਪ ਦੀ ਬਰਾਮਦਗੀ ਫਾਜ਼ਿਲਕਾ ਦੇ ਪਿੰਡ ਮਹਾਲਮ ਦੇ ਵਸਨੀਕ ਜਸਵੀਰ ਸਿੰਘ ਉਰਫ ਗੱਗੂ ਦੇ ਖੁਲਾਸੇ ‘ਤੇ ਕੀਤੀ ਗਈ।ਜਿਸਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਸੀ।ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਆਪਣੀ ‘ਡਰਾਈਵ ਅਗੇਂਸਟ ਡਰੱਗਜ਼’ ਅਧੀਨ ਪਿਛਲੇ 100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਨੇ ਕਿਹਾ ਕਿ ਕਾਊਂਂਟਰ ਇੰਟੈਲੀਜੈਂਸ ਵਿੰਗ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਜਦੀਕ ਰਹਿੰਦੇ ਕੁਝ ਲੋਕਾਂ ਦੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰ/ਵਿਸਫੋਟਕ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ,ਐਸਐਸਪੀ ਫਿਰੋਜ਼ਪੁਰ ਰਾਜਪਾਲ ਸਿੰਘ ਵੱਲੋਂ ਗੁਪਤ ਸੂਚਨਾ ’ਤੇ ਅਧਾਰਤ ਜਸਵੀਰ ਸਿੰਘ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਗਿਆ ਅਤੇ ਉਸ ਨੂੰ ਗਿ੍ਰਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰ ਦਿੱਤੀ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਵਲੋਂ ਸ਼ੁੱਕਰਵਾਰ ਦੀ ਸਵੇਰ ਜਸਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਿਆ ਗਿਆ ਅਤੇ ਤਫਤੀਸ਼ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀਆਂ ਦੇ ਨਾਲ ਮਿਲਕੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਖੇਪ ਦਾ ਪ੍ਰਬੰਧ ਕੀਤਾ ਸੀ, ਜੋ ਕਿ ਸਰਹੱਦ ਦੀ ਵਾੜ ਤੋਂ 15 ਮੀਟਰ ਦੂਰ ਛੁਪਾਈ ਗਈ ਸੀ।

ਉਨਾਂ ਦੱਸਿਆ ਕਿ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਸਵੀਰ ਦੁਆਰਾ ਦੱਸੀਆਂ ਥਾਵਾਂ ਦੇ ’ਤੇ ਸਾਂਝਾ ਅਭਿਆਨ ਚਲਾਇਆ ਅਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ।ਇਸ ਦੌਰਾਨ ਥਾਣਾ ਸਦਰ ਫਿਰੋਜਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18/21/23/29 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਮਿਤੀ 16-09-2021 ਨੂੰ ਐਫਆਈਆਰ ਨੰਬਰ 152 ਦਰਜ ਕੀਤੀ ਗਈ ਹੈ।

ਇਹ ਵੀ ਪੜੋ:ਬਲਾਤਕਾਰ ਮਾਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.