ਚੰਡੀਗੜ੍ਹ: ਪੂਰੇ ਉੱਤਰ ਭਾਰਤ ਵਿੱਚ ਸਿਖ਼ਰ ਦੀ ਗਰਮੀ ਪੈ ਰਹੀ ਹੈ ਜੋ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਧੇਗੀ। ਪੰਜਾਬ ਸਮੇਤ ਉੱਤਰ ਭਾਰਚ ਵਿੱਚ ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅਗਲੇ ਹਫਤੇ ਗਰਮੀ ਦੀ ਲਹਿਰ ਕਾਰਨ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵੀ ਮੌਸਮ ਗਰਮ ਰਹਿਣ ਦਾ ਅਨੁਮਾਨ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਮੀਂਹ ਤੋਂ ਬਾਅਦ ਅੱਜ ਧੁੱਪ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗੀ। ਅੱਜ ਸੂਰਜ ਨਿਕਲੇਗਾ ਅਤੇ ਤੇਜ਼ ਧੁੱਪ ਦੇਖਣ ਨੂੰ ਮਿਲ ਸਰਦੀ ਹੈ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਅਸਮਾਨ ਸਾਫ ਰਹੇਗਾ ਅਤੇ ਧੁਪ ਦਿਨਭਰ ਨਿਕਲੇਗੀ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ। ਬਾਰੀਸ਼ ਤੋਂ ਬਾਅਦ ਅੱਜ ਸੂਰਜ ਨਿਕਲੇਗਾ ਅਤੇ ਗਰਮੀ ਦੇਖਣ ਨੂੰ ਮਿਲ ਸਰਦੀ ਹੈ।
ਬਾਕੀ ਉੱਤਰ-ਪੂਰਬੀ ਭਾਰਤ, ਬਿਹਾਰ, ਝਾਰਖੰਡ, ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 7 ਮਈ ਤੱਕ ਹੀਟ ਵੇਵ ਸ਼ੁਰੂ ਹੋ ਸਕਦੀ ਹੈ। ਵਿਭਾਗ ਮੁਤਾਬਕ ਉੱਤਰੀ-ਪੱਛਮੀ ਭਾਰਤ ਅਤੇ ਮੱਧ ਭਾਰਤ ਵਿੱਚ 7 ਤੋਂ 8 ਮਈ ਤੱਕ ਗਰਮੀ ਦੀ ਲਹਿਰ ਚੱਲ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਦੱਖਣ ਪੱਛਮੀ ਭਾਰਤ, ਮੱਧ ਪ੍ਰਦੇਸ਼, ਵਿਦਰਭ ਅਤੇ ਦਿੱਲੀ ਵਿੱਚ 8 ਤੋਂ 9 ਮਈ ਤੱਕ ਗਰਮੀ ਦੀ ਲਹਿਰ ਰਹੇਗੀ।
ਇਹ ਵੀ ਪੜ੍ਹੋ: ਨਾਜਾਇਜ਼ ਬਣੇ ਖੋਖੇ ਨੂੰ ਢਾਉਣ 'ਤੇ ਭਖੀ ਰਾਜਨੀਤੀ, ਆਪ ਆਗੂ ਨੇ ਲਗਾਏ ਵੱਡੇ ਇਲਜ਼ਾਮ