ETV Bharat / city

ਪੰਜਾਬ ਵਿੱਚ ਇਨ੍ਹਾਂ ਲੋਕਾਂ ਨੇ ਕੋਰੋਨਾ 'ਤੇ ਹਾਸਲ ਕੀਤੀ ਜਿੱਤ - punjab corona virus victims

ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ 18 ਕੋਰੋਨਾ ਮਰੀਜ਼ਾਂ ਵਿੱਚੋਂ 8 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਕੋਰੋਨਾ ਵਾਇਰਸ
ਕੋਰੋਨਾ ਵਾਇਰਸ
author img

By

Published : Apr 7, 2020, 1:19 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਵਿੱਚ ਵਧਦਾ ਜਾ ਰਿਹਾ ਹੈ। ਇਸ ਘਾਤਕ ਵਾਇਰਸ ਨੇ ਸੂਬੇ ਵਿੱਚ ਹੁਣ ਤੱਕ 88 ਲੋਕਾਂ ਨੂੰ ਆਪਣੀ ਚਪੇਟ ਵਿੱਚ ਲਿਆ ਹੈ ਅਤੇ 8 ਲੋਕਾਂ ਦੀ ਇਸ ਕਾਰਨ ਮੌਤ ਵੀ ਹੋਈ ਹੈ। ਜਿੱਥੇ ਇਸ ਮਹਾਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਰਾਹਤ ਦੀ ਖ਼ਹਰ ਇਹ ਹੈ ਕਿ ਸੂਬੇ ਵਿੱਚ ਕੁੱਝ ਲੋਕਾਂ ਨੇ ਕੋਰੋਨਾ 'ਤੇ ਜਿੱਤ ਹਾਸਲ ਕੀਤੀ ਹੈ।

ਨਵਾਂਸ਼ਹਿਰ 'ਚ 8 ਹੋਏ ਠੀਕ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੀਤੇ ਦਿਨੀਂ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ 4 ਮਰੀਜ਼ਾਂ ਦਾ ਸਫ਼ਲ ਇਲਾਜ ਕਰਕੇ ਡਿਸਚਾਰਜ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ 2 ਮੋਹਾਲੀ, ਇੱਕ ਹੁਸ਼ਿਆਰਪੁਰ ਅਤੇ ਇੱਕ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦਾ ਹੈ। ਹੁਣ ਖ਼ਬਰ ਆ ਰਹੀ ਹੈ ਕਿ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ 18 ਮਰੀਜ਼ਾਂ ਵਿੱਚੋਂ 8 ਦੀ ਰਿਪੋਰਟ ਹੁਣ ਨੈਗੇਟਿਵ ਆਈ ਹੈ। ਜਿਨ੍ਹਾਂ ਵਿਚੋਂ ਫਤਿਹ ਸਿੰਘ (35), ਮਨਜਿੰਦਰ ਸਿੰਘ (2), ਕਿਰਨਪ੍ਰੀਤ ਕੌਰ (12), ਹਰਪਾਲ ਸਿੰਘ (48), ਦਲਜਿੰਦਰ ਸਿੰਘ (60), ਗੁਰਬਚਨ ਸਿੰਘ (78), ਹਰਪ੍ਰੀਤ ਕੌਰ (18), ਗੁਰਲੀਨ ਕੌਰ (8) ਸ਼ਾਮਿਲ ਹਨ।

ਆਈਸੋਲੇਸ਼ਨ ਪੂਰਾ ਕਰਨ ਤੋਂ ਬਾਅਦ ਪਹਿਲੀ ਵਾਰ ਨੈਗੇਟਿਵ ਆਈ ਰਿਪੋਰਟ
ਇੰਦਰਜੀਤ ਸਿੰਘ (10)
ਮਨਿੰਦਰ ਸਿੰਘ (6)

38 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
ਇਸ ਤੋਂ ਇਲਾਵਾ ਫ਼ਰੀਦਕੋਟ ਦੇ ਹਰਿੰਦਰਾ ਨਗਰ ਨਾਲ ਸਬੰਧਿਤ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ 41 ਲੋਕਾਂ ਦੇ ਨਮੂਨੇ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਨ ਉਨ੍ਹਾਂ ਵਿੱਚੋਂ 38 ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਵਿੱਚ ਪੀੜਤ ਦੀ ਪਤਨੀ ਅਤੇ ਬੱਚਾ ਵੀ ਸ਼ਾਮਲ ਹਨ। ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੋਰੋਨਾ ਨੂੰ ਮਾਤ ਪਾਉਣ ਵਾਲੇ ਫ਼ਤਿਹ ਨੇ ਕੀਤੀ ਅਪੀਲ
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕੋਰੋਨਾ ਵਾਇਰਸ ਤੋਂ ਮੁਕਤ ਹੋਏ ਪਠਲਾਵਾ ਦੇ ਨੌਜਵਾਨ ਫ਼ਤਹਿ ਸਿੰਘ ਨੇ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਅਪੀਲ ਕੀਤੀ ਕਿ ਕੋਵਿਡ-19 ਦਾ ਮੁਕਾਬਲਾ ਘਰਾਂ ਵਿੱਚ ਰਹਿ ਕੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਆਪਣੀ ਅੰਦਰੂਨੀ ਇੱਛਾ ਸ਼ਕਤੀ ਨਾਲ ਕੀਤਾ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.