ETV Bharat / city

ਲਾਲ ਲਕੀਰ ਅੰਦਰ ਆਉਣ ਵਾਲੀਆਂ ਜਾਇਦਾਦਾਂ ਨੂੰ ਲੈਕੇ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ - ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ ਨਵੇਂ ਬਲਾਕ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਕੈਬਨਿਟ ਵੱਲੋਂ ਕਈ ਨਵੇਂ ਫੈਸਲੇ ਲਏ ਗਏ ਹਨ। ਇਸ ਦੌਰਾਨ ਕੈਬਨਿਟ ਦੇ ਵੱਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰਾਂ ਨੂੰ ਸੰਕਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ‘ਦੀ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਨਿਯਮ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਜਾਇਦਾਦਾਂ ਸਬੰਧੀ ਪੈਦਾ ਹੋਣ ਵਾਲੇ ਝਗੜਿਆਂ ਨਾਲ ਨਿਪਟਿਆ ਜਾ ਸਕੇ।

ਲਾਲ ਲਕੀਰ ਅੰਦਰ ਆਉਣ ਵਾਲੀਆਂ ਜਾਇਦਾਦਾਂ ਨੂੰ ਲੈਕੇ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ

author img

By

Published : Aug 16, 2021, 6:02 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਵਮਿਤਾ ਸਕੀਮ ਅਧੀਨ ਭਾਰਤ ਸਰਕਾਰ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦਾ ਰਿਕਾਰਡ ਤਿਆਰ ਕਰਨ ਵਿੱਚ ਸਹਾਇਤਾ ਕਰਨਾ ਹੈ ਤਾਂ ਕਿ ‘ਲਾਲ ਲਕੀਰ ਮਿਸ਼ਨ’ ਨੂੰ ਲਾਗੂ ਕੀਤਾ ਜਾ ਸਕੇ। ਇਹ ਨਿਯਮ ਪਿੰਡਾਂ 'ਚ ਵਸਦੇ ਲੋਕਾਂ ਨੂੰ ਜਾਇਦਾਦਾਂ ਦੇ ਮੁਦਰੀਕਰਨ ਦੇ ਅਧਿਕਾਰ ਪ੍ਰਦਾਨ ਕਰਨ ਅਤੇ ਸਰਕਾਰੀ ਵਿਭਾਗਾਂ/ਸੰਸਥਾਵਾਂ ਅਤੇ ਬੈਂਕਾਂ ਦੁਆਰਾ ਮੁਹੱਈਆ ਕਰਵਾਏ ਜਾਂਦੇ ਵੱਖ-ਵੱਖ ਲਾਭਾਂ ਦਾ ਫਾਇਦਾ ਲੈਣ ਵਿਚ ਸਹਾਈ ਹੋਣਗੇ।ਸਮਵਿਤਾ ਸਕੀਮ ਵਿਚ ਲਾਲ ਸਕੀਮ ਅੰਦਰ ਆਉਣ ਵਾਲੀ ਜ਼ਮੀਨਾਂ, ਮਕਾਨਾਂ ਅਤੇ ਰਿਹਾਇਸ਼ਾਂ ਆਦਿ ਦੀ ਨਿਸ਼ਾਨਦੇਹੀ ਅਤੇ ਵਿਉਂਤਬੰਦੀ ਕਰਨ ਦੀ ਵਿਵਸਥਾ ਹੈ।

ਪੰਜਾਬ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਐਕਟ-2021 ਬਣਾਇਆ ਜਾ ਚੁੱਕਾ ਹੈ ਜੋ ਸਰਵੇਖਣ ਅਨੁਸਾਰ ਤਿਆਰ ਕੀਤੇ ਮਾਲਕੀ ਦੇ ਰਿਕਾਰਡ ਨੂੰ ਇਕ ਕਾਨੂੰਨੀ ਆਧਾਰ ਮੁਹੱਈਆ ਕਰਵਾਏਗਾ। ਇਹ ਕਾਨੂੰਨ ਇਤਰਾਜ਼ਾਂ, ਝਗੜਿਆਂ ਨੂੰ ਨਿਪਟਾਉਣ, ਰਿਕਾਰਡ ਤਿਆਰ ਕਰਨ ਜਾਂ ਉਸ ਵਿਚ ਸੋਧ ਕਰਨ ਅਤੇ ਇਕ ਵਾਰ ਤਿਆਰ ਹੋਏ ਰਿਕਾਰਡ ਨੂੰ ਵਾਹੀਯੋਗ ਜ਼ਮੀਨਾਂ ਦੇ ਰਿਕਾਰਡ ਦੇ ਬਰਾਬਰ ਕਾਨੂੰਨੀ ਮਾਨਤਾ ਪ੍ਰਦਾਨ ਕਰੇਗਾ।

  • #PunjabCabinet decisions - 2
    1. Abadi Rules okayed to manage Record of Rights of properties in Lal Lakir villages
    2. CLU waived off for Retail Outlets (Petrol/diesel/CNG etc.) in 12 locations at various prisons
    3. New block `Mohali' to be created in SAS Nagar@capt_amarinder pic.twitter.com/sSzowNU4wc

    — Raveen Thukral (@RT_MediaAdvPBCM) August 16, 2021 " class="align-text-top noRightClick twitterSection" data=" ">

ਪੰਜਾਬ ਵਿਚ ਖੇਤੀਬਾੜੀ ਜ਼ਮੀਨ ਦਾ ਬੰਦੋਬਸਤ ਅਤੇ ਮੁਰੱਬਾਬੰਦੀ ਕਰਦੇ ਸਮੇਂ ਪਿੰਡ ਦੀ ਆਬਾਦੀ ਨੂੰ ਲਾਲ ਲਕੀਰ ਦੇ ਅੰਦਰ ਰੱਖਿਆ ਗਿਆ ਸੀ। ਲਾਲ ਲਕੀਰ ਦੇ ਅੰਦਰ ਆਏ ਖੇਤਰ ਦੀਆਂ ਜਮ੍ਹਾਂਬੰਦੀਆਂ ਜਾਂ ਕੋਈ ਰਿਕਾਰਡ ਤਿਆਰ ਨਹੀਂ ਕੀਤਾ ਗਿਆ ਸੀ। ਲਾਲ ਲਕੀਰ ਦੇ ਅੰਦਰ ਕਿਸੇ ਵੀ ਜ਼ਮੀਨ ਉਤੇ ਕਬਜ਼ੇ ਨੂੰ ਆਧਾਰ ਮੰਨਦੇ ਹੋਏ ਮਲਕੀਅਤ ਦਿੱਤੀ ਗਈ ਸੀ, ਕੁਝ ਮਾਮਲਿਆਂ ਵਿਚ ਚੁੱਲ੍ਹਾ ਟੈਕਸ ਆਦਿ ਦੇ ਆਧਾਰ ਉੱਤੇ ਰਜਿਸਟਰੀਆਂ ਹੋ ਰਹੀਆਂ ਹਨ, ਪਰ ਜ਼ਿਆਦਾਤਰ ਮਾਮਲਿਆਂ ਵਿਚ ਲਾਲ ਲਕੀਰ ਵਿਚ ਆਉਣ ਵਾਲੀ ਜਾਇਦਾਦ ਦੀ ਮਲਕੀਅਤ ਨੂੰ ਗੈਰ-ਰਸਮੀ ਇਕਰਾਰਨਾਮੇ ਅਨੁਸਾਰ ਮਲਕੀਅਤ ਤਬਦੀਲ ਕੀਤੀ ਜਾਂਦੀ ਹੈ ਅਤੇ ਕਬਜ਼ੇ ਨੂੰ ਮਾਲਕੀ ਆਧਾਰ ਮੰਨਿਆ ਜਾਂਦਾ ਹੈ।

ਜੇਲ੍ਹਾਂ ਚ ਪੈਟਰੋਲ ਪੰਪ ਸਥਾਪਤ ਕਰਨ ਲਈ ਸੀ.ਐਲ.ਯੂ. ਮੁਆਫ਼ ਕਰਨ ਦਾ ਫੈਸਲਾ

ਮੰਤਰੀ ਮੰਡਲ ਨੇ ਇੱਕ ਹੋਰ ਫੈਸਲਾ ਲੈਂਦੇ ਹੋਏ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਸੂਬੇ ਵਿਚ ਵੱਖ-ਵੱਖ ਜੇਲ੍ਹਾਂ ਵਿਚ 12 ਥਾਵਾਂ ਉੱਤੇ ਰਿਟੇਲ ਆਊਲੈੱਟ (ਪੈਟਰੋਲ, ਡੀਜ਼ਲ, ਸੀ,ਐਨ.ਜੀ. ਆਦਿ) ਦੀ ਸਥਾਪਨਾ ਕਰਨ ਲਈ ਸੀ.ਐਲ.ਯੂ. (ਜ਼ਮੀਨ ਦੀ ਵਰਤੋਂ ਦੀ ਤਬਦੀਲੀ) ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ ਨਵੇਂ ਬਲਾਕ ਨੂੰ ਪ੍ਰਵਾਨਗੀ

ਇਸਦੇ ਨਾਲ ਹੀ ਪੇਂਡੂ ਇਲਾਕਿਆਂ ਵਿਚ ਵੱਖ-ਵੱਖ ਵਿਕਾਸ ਗਤੀਵਿਧੀਆਂ ਨੂੰ ਹੋਰ ਗਤੀ ਦੇਣ ਲਈ ਮੰਤਰੀ ਮੰਡਲ ਨੇ ਜ਼ਿਲ੍ਹਾ ਐਸ.ਏ.ਨਗਰ ਵਿਚ ਨਵਾਂ ਬਲਾਕ ਮੁਹਾਲੀ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਲਾਕ ਵਿਚ ਮਾਜਰੀ ਬਲਾਕ ਤੋਂ 7 ਪੰਚਾਇਤਾਂ ਅਤੇ ਖਰੜ ਬਲਾਕ ਤੋਂ 66 ਪੰਚਾਇਤਾਂ ਸ਼ਾਮਿਲ ਹੋਣਗੀਆਂ। ਇਸ ਨਵੇਂ ਬਲਾਕ ਨਾਲ ਪੰਜਾਬ ਵਿਚ ਬਲਾਕ ਦੀ ਕੁੱਲ ਗਿਣਤੀ ਵਧ ਕੇ 153 ਹੋ ਜਾਵੇਗੀ।

ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੀਆਂ ਪ੍ਰਸ਼ਾਸਨਿਕ ਰਿਪੋਰਟਾਂ ਪ੍ਰਵਾਨ

ਮੰਤਰੀ ਮੰਡਲ ਨੇ ਸਾਲ 2016-17 ਅਤੇ ਸਾਲ 2017-2018 ਲਈ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀਆਂ ਸਾਲਾਨਾ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ:Corona Virus: ਪੰਜਾਬ ’ਚ ਐਂਟਰੀ ਤੋਂ ਪਹਿਲਾਂ ਪੜੋ ਇਹ ਖ਼ਬਰ

ETV Bharat Logo

Copyright © 2025 Ushodaya Enterprises Pvt. Ltd., All Rights Reserved.