ETV Bharat / city

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਤੇ ਚੰਡੀਗੜ੍ਹ ਏਅਰਪੋਰਟ ਦੇ CEO ਵਿਚਾਲੇ ਹੋਈ ਮੁਲਾਕਾਤ

author img

By

Published : Aug 17, 2022, 5:21 PM IST

ਚੰਡੀਗੜ੍ਹ ਕੌਮਾਂਤਰੀ ਏਅਰਪੋਰਟ (Chandigarh Airport) ਤੋਂ ਲੰਡਨ ਲਈ ਸਿੱਧੀ ਉਡਾਣ ਜਲਦ ਸ਼ੁਰੂ ਹੋ ਸਕਦੀ ਹੈ। ਇਸ ਸਬੰਧ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਤੇ ਚੰਡੀਗੜ੍ਹ ਏਅਰਪੋਰਟ ਦੇ CEO ਵਿਚਾਲੇ ਅਹਿਮ ਮੀਟਿੰਗ ਹੋਈ ਹੈ। ਇਸ ਸਾਲ ਦੇ ਅੰਤ ਤੱਕ ਇਹ ਉਡਾਣ ਸ਼ੁਰੂ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਚੰਡੀਗੜ੍ਹ ਤੋਂ ਲੰਡਨ ਲਈ  ਜਲਦ ਸ਼ੁਰੂ ਹੋ ਸਕਦੀ  ਹੈ ਫਲਾਈਟ

ਚੰਡੀਗੜ੍ਹ: ਲੰਡਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ (Chandigarh Airport) ਤੋਂ ਸਿੱਧੀ ਉਡਾਣ ਦੀ ਸਹੂਲਤ ਜਲਦ ਸ਼ੁਰੂ ਹੋ ਸਕਦੀ ਹੈ। ਇਸ ਸਾਲ ਦੇ ਅੰਤ ਤੱਕ ਇਹ ਫਲਾਈਟ ਸ਼ੁਰੂ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਸਬੰਧ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਦੇ ਸੀਈਓ ਰਾਕੇਸ਼ ਰੰਜਨ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਜਲਦ ਯਾਤਰੀਆਂ ਲਈ ਇਹ ਸਹੂਲਤ ਸ਼ੁਰੂ ਹੋ ਸਕਦੀ ਹੈ।

ਇਸ ਮੀਟਿੰਗ ਤੋਂ ਬਾਅਦ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਮੀਟਿੰਗ ਵਿੱਚ ਚੰਡੀਗੜ੍ਹ ਤੋਂ ਲੰਡਨ ਲਈ ਉਡਾਣ ਸ਼ੁਰੂ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ। ਇਸ ਦੇ ਨਾਲ ਹੀ ਏਅਰਪੋਰਟ ਅਥਾਰਟੀ ਵੱਲੋਂ ਵੀ ਇਸ ਫਲਾਈਟ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮਈ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ।

ਦੱਸ ਦੇਈਏ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ 11 ਸਤੰਬਰ, 2015 ਨੂੰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਨਾ ਹੋਣ ਨੂੰ ਲੈ ਕੇ ਮੁਹਾਲੀ ਦੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਏਅਰਪੋਰਟ ਅਥਾਰਟੀ, ਕੇਂਦਰ ਸਰਕਾਰ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਨੂੰ ਝਾੜ ਪਾਈ ਸੀ। ਜਾਣਕਾਰੀ ਅਨੁਸਾਰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ 20 ਸ਼ਹਿਰਾਂ ਲਈ ਉਡਾਣਾਂ ਹਨ।

ਇਹ ਵੀ ਪੜ੍ਹੋ: ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ਚ ਜੇਲ੍ਹ ਮੰਤਰੀ ਨੇ CM ਨੂੰ ਸੌਂਪੀ ਜਾਂਚ ਰਿਪੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.