ETV Bharat / city

ਕਿਵੇਂ ਚੁੱਕਿਆ ਜਾਵੇਗਾ ਪਾਣੀ ਦਾ ਪੱਧਰ, ਕਮੇਟੀ ਨੇ ਦਿੱਤੀ ਰਿਪੋਰਟ - ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ (Ground Water) ਦਾ ਪੱਧਰ ਚੁੱਕਣ ਲਈ ਕੀਤੇ ਜਾਣ ਵਾਲੇ ਉਪਰਾਲੇ ਲੱਭਣ ਲਈ ਬਣਾਈ ਕਮੇਟੀ ਨੇ ਅੱਜ ਆਪਣੀ ਰਿਪੋਰਟ ਸਪੀਕਰ ਰਾਣਾ ਕੇਪੀ (Speaker Rana K.P) ਨੂੰ ਸੌਂਪ ਦਿੱਤੀ ਹੈ। ਕਮੇਟੀ ਨੇ ਰਿਪੋਰਟ ਵਿੱਚ ਇੱਕ ਵਿਦੇਸ਼ੀ ਏਜੰਸੀ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਸ਼ਾਮਲ ਕੀਤਾ ਹੈ। ਹੁਣ ਸਰਕਾਰ ਇਸ ਰਿਪੋਰਟ ‘ਤੇ ਕਿੰਨਾ ਕੁ ਅਮਲ ਕਰਦੀ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

ਪਾਣੀ ਦਾ ਪੱਧਰ, ਕਮੇਟੀ ਨੇ ਦਿੱਤੀ ਰਿਪੋਰਟ
ਪਾਣੀ ਦਾ ਪੱਧਰ, ਕਮੇਟੀ ਨੇ ਦਿੱਤੀ ਰਿਪੋਰਟ
author img

By

Published : Sep 14, 2021, 4:20 PM IST

ਚੰਡੀਗੜ੍ਹ: ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਵਿਸ਼ੇਸ਼ ਕਮੇਟੀ ਵੱਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ।

ਵਿਧਾਨ ਸਭਾ ‘ਚ ਚਰਚਾ ਦੌਰਾਨ ਜਿਤਾਈ ਸੀ ਚਿੰਤਾ

ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 4 ਮਾਰਚ, 2021 ਨੂੰ ਸਦਨ ਵਿਚ ਵਿਚਾਰ ਚਰਚਾ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਕ ਵਿਸ਼ੇਸ਼ ਕਮੇਟੀ (Special Committee) ਦੇ ਗਠਨ ਦੀ ਮੰਗ ਉੱਠੀ ਸੀ ਤਾਂ ਜੋ ਇਸ ਗੰਭੀਰ ਵਿਸ਼ੇ ਦਾ ਵਿਸਥਾਰਤ ਅਧਿਐਨ ਕਰਕੇ ਕਮੇਟੀ ਆਪਣੀਆਂ ਸਿਫਾਰਸ਼ਾਂ ਦੇਵੇ। ਇਸ ਸਬੰਧੀ ਸਪੀਕਰ ਰਾਣਾ ਕੇ.ਪੀ. ਸਿੰਘ ਨੇ 24 ਮਾਰਚ, 2021 ਨੂੰ ਇਕ 6 ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਹਰਪ੍ਰਤਾਪ ਸਿੰਘ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਦੇਵ ਸਿੰਘ ਲਾਡੀ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਹੇਅਰ ਨੂੰ ਸ਼ਾਮਲ ਕੀਤਾ ਗਿਆ ਸੀ।

ਮੁੱਖ ਸਕੱਤਰ ਜਲ ਸਰੋਤ ਨੇ ਵੀ ਦਿੱਤਾ ਕਮੇਟੀ ਨੂੰ ਸਹਿਯੋਗ

ਇਸ ਕਮੇਟੀ ਦਾ ਸਹਿਯੋਗ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ। ਕਮੇਟੀ ਵੱਲੋਂ ਜਲ ਸਰੋਤ ਵਿਭਾਗ ਦੇ ਮਾਹਰਾਂ ਅਤੇ ਇਜ਼ਰਾਇਲ ਦੀ ਕੰਪਨੀ ਮੈਕਰੋਟ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਆਪਣੀ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪਹਿਲਾਂ ਹੀ ਇਜ਼ਰਾਇਲੀ ਕੰਪਨੀ ਮੈਕਰੋਟ ਦੀਆਂ ਸੇਵਾਵਾਂ ਲੈ ਰਹੀ ਹੈ।

ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਬਣੀ ਸੀ ਕਮੇਟੀ

ਅੱਜ ਕਮੇਟੀ ਦੇ ਸਭਾਪਤੀ ਰਾਣਾ ਗੁਰਜੀਤ ਸਿੰਘ ਅਤੇ ਮੈਂਬਰਾਂ ਹਰਪ੍ਰਤਾਪ ਸਿੰਘ ਅਜਨਾਲਾ, ਹਰਦੇਵ ਸਿੰਘ ਲਾਡੀ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਸਥਾਰਤ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਇਸ ‘ਤੇ ਢੁਕਵੀਂ ਕਾਰਵਾਈ ਕਰਵਾਈ ਜਾ ਸਕੇ।

ਇਹ ਵੀ ਪੜ੍ਹੋ:ਵੱਡਾ ਖੁਲਾਸਾ! 71 ਫੀਸਦੀ ਬੱਚਿਆਂ 'ਚ ਪਹਿਲਾਂ ਤੋਂ ਮੌਜੂਦ ਹੈ ਐਂਟੀਬਾਡੀਜ਼, ਕੋਰੋਨਾ ਦੀ ਤੀਜੀ ਲਹਿਰ ਨਹੀਂ ਕਰ ਸਕੇਗੀ ਪ੍ਰਭਾਵਿਤ

ETV Bharat Logo

Copyright © 2025 Ushodaya Enterprises Pvt. Ltd., All Rights Reserved.