ETV Bharat / city

ਪਲਾਸਟਿਕ ਦੀ ਵਰਤੋਂ ਖਿਲਾਫ਼ ਮੁੱਖ ਮੰਤਰੀ ਦੀ ਅਗਵਾਈ ਵਿੱਚ 5 ਅਗਸਤ ਤੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ: ਮੀਤ ਹੇਅਰ - ਪਲਾਸਟਿਕ ਦੀ ਵਰਤੋਂ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ

ਪਲਾਸਟਿਕ ਦੀ ਵਰਤੋਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਵਿੱਢੀ ਜਾ ਰਹੀ ਹੈ। 5 ਅਗਸਤ ਤੋਂ ਸਰਕਾਰ ਵੱਲੋਂ ਇਹ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਨੇ ਕਿਹਾ ਕਿ ਪਲਾਸਟਿਕ ਦੀ ਵਰਤੋਂ ਖਿਲਾਫ ਮੁੱਖ ਮੰਤਰੀ ਭਗਵੰਤ ਮਾਨ 5 ਅਗਸਤ ਨੂੰ ਧੂਰੀ ਵਿਖੇ ਸੂਬਾ ਵਾਸੀਆਂ ਨੂੰ ਲਿਫਾਫਿਆਂ ਅਤੇ ਇੱਕ ਵਾਰ ਦੀ ਵਰਤੋਂ ਵਾਲੀ ਪਲਾਸਟਿਕ ਦੀ ਪੂਰਨ ਪਾਬੰਦੀ ਦਾ ਸੱਦਾ ਦੇਣਗੇ।

ਪਲਾਸਟਿਕ ਦੀ ਵਰਤੋਂ ਖਿਲਾਫ਼ ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ

author img

By

Published : Aug 1, 2022, 7:49 PM IST

Updated : Aug 1, 2022, 10:35 PM IST

ਚੰਡੀਗੜ੍ਹ: ਪਲਾਸਟਿਕ ਦੀ ਵਰਤੋਂ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ 5 ਅਗਸਤ ਨੂੰ ਧੂਰੀ ਵਿਖੇ ਰਾਜ ਪੱਧਰੀ ਸਮਾਗਮ ਤਹਿਤ ਸੂਬਾ ਵਾਸੀਆਂ ਨੂੰ ਲਿਫਾਫਿਆਂ ਅਤੇ ਇੱਕ ਵਾਰ ਵਰਤੋਂ ਵਾਲੀ ਪਲਾਸਟਿਕ ਦੀ ਪੂਰਨ ਪਾਬੰਦੀ ਦਾ ਸੱਦਾ ਦੇਣਗੇ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਪਲਾਸਟਿਕ ਦੀ ਵਰਤੋਂ ਖਿਲਾਫ਼ ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ

ਮੀਤ ਹੇਅਰ ਨੇ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਖੁਦ ਸੂਬਾ ਵਾਸੀਆਂ ਨੂੰ ਪਲਾਸਿਟਕ ਮੁਕਤ ਪੰਜਾਬ ਬਣਾਉਣ ਦਾ ਸੱਦਾ ਦੇਣਗੇ। ਇਸ ਸਮਾਗਮ ਲਈ ਸਬੰਧਤ ਧਿਰਾਂ ਨੂੰ ਵੀ ਸੱਦਾ ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਸੰਕੇਤਕ ਤੌਰ ਉਤੇ ਧੂਰੀ ਦੇ ਕੁਝ ਵਸਨੀਕਾਂ ਨੂੰ ਪਲਾਸਿਟਕ ਦੀ ਵਰਤੋਂ ਰੋਕਣ ਦੀ ਅਪੀਲ ਕਰਨਗੇ। ਇੱਕੋ ਵੇਲੇ 5 ਅਗਸਤ ਨੂੰ ਬਾਕੀ 22 ਜ਼ਿਲ੍ਹਿਆਂ ਵਿੱਚ ਵੀ ਜ਼ਿਲਾ ਪੱਧਰੀ ਸਮਾਗਮ ਹੋਣਗੇ ਜਿੰਨ੍ਹਾਂ ਵਿੱਚ ਕੈਬਨਿਟ ਮੰਤਰੀ/ਸੰਸਦ ਮੈਂਬਰ/ਵਿਧਾਇਕ ਸਬੰਧਤ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਆਮ ਲੋਕਾਂ ਨਾਲ ਗੱਲਬਾਤ ਕਰ ਕੇ ਪਾਲਸਿਟਕ ਉਤੇ ਪਾਬੰਦੀ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣਗੇ।

  • ਪਲਾਸਟਿਕ ਦੀ ਵਰਤੋਂ ਖਿਲਾਫ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ @BhagwantMann ਜੀ 5 ਅਗਸਤ ਨੂੰ ਧੂਰੀ ਵਿਖੇ ਰਾਜ ਪੱਧਰੀ ਸਮਾਗਮ ਤਹਿਤ ਸੂਬਾ ਵਾਸੀਆਂ ਨੂੰ ਲਿਫਾਫਿਆਂ ਅਤੇ ਇਕ ਵਾਰ ਵਰਤੋਂ ਵਾਲੀ ਪਲਾਸਟਿਕ ਦੀ ਪਾਬੰਦੀ ਦਾ ਸੱਦਾ ਦੇਣਗੇ। 5 ਅਗਸਤ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਜਾਗਰੁਕਤਾ ਸਮਾਗਮ ਹੋਣਗੇ pic.twitter.com/3jaX0XzLsx

    — Gurmeet Singh Meet Hayer (@meet_hayer) August 1, 2022 " class="align-text-top noRightClick twitterSection" data=" ">

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਪਲਾਸਟਿਕ ਮਲਬਾ ਵਾਤਾਵਰਣ ਲਈ ਸਭ ਤੋਂ ਗੰਭੀਰ ਸੰਕਟ ਹੈ। ਹਵਾ ਵਿੱਚ ਇਹ ਸੈਂਕੜੇ ਤੇ ਪਾਣੀ ਵਿੱਚ ਹਜ਼ਾਰਾਂ ਸਾਲ ਹੋਂਦ ਰਹਿੰਦੀ ਹੈ। ਹਰ ਸਾਲ ਦੁਨੀਆ ਵਿੱਚ 360 ਮਿਲੀਅਨ ਟਨ ਪਲਾਸਟਿਕ ਪੈਦਾ ਹੁੰਦੀ ਹੈ। ਭਾਰਤ ਸਰਕਾਰ ਵੱਲੋਂ ਪਹਿਲੀ ਜੁਲਾਈ 2022 ਤੋਂ ਇੱਕ ਵਾਰ ਦੀ ਵਰਤੋਂ ਵਾਲੇ ਪਲਾਸਟਿਕ ਉਤੇ ਪਾਬੰਦੀ ਲਗਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਵੀ ਇਹ ਪਾਬੰਦੀ ਲਗਾਈ ਗਈ ਹੈ।

ਇਸ ਪਾਬੰਦੀ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਨਿਰਮਾਣ ਦੀਆਂ 198 ਯੂਨਿਟਾਂ ਉਤੇ ਛਾਪੇਮਾਰੀ ਕੀਤੀ ਗਈ ਜਿੰਨ੍ਹਾਂ ਵਿੱਚੋਂ 21 ਯੂਨਿਟ ਲਿਫਾਫੇ/ਇਕਹਿਰੀ ਵਰਤੋਂ ਵਾਲੀ ਪਲਾਸਟਿਕ ਬਣਾਉਂਦੇ ਫੜੇ ਗਏ ਅਤੇ ਇਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪਾਬੰਦੀ ਦੇ ਨਾਲ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਬੰਧਤ ਧਿਰਾਂ ਨੂੰ ਪਲਾਸਟਿਕ ਦੇ ਨਿਰਮਾਣ, ਖਰੀਦ, ਵੇਚ ਅਤੇ ਵਰਤੋਂ ਬਾਰੇ ਸਮਝਾਉਣ ਲਈ ਜਾਗਰੂਕਤਾ ਅਭਿਆਨ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ। ਪੀ.ਪੀ.ਸੀ.ਬੀ. ਦੇ ਸਾਰੇ ਵਾਤਾਵਰਣ ਇੰਜਨੀਅਰਾਂ ਵੱਲੋਂ ਪਲਾਸਿਟਕ ਉਤੇ ਪਾਬੰਦੀ ਸਬੰਧੀ ਇਸ ਦੇ ਨਿਰਮਾਣ ਕਰਤਾਵਾਂ, ਉਤਪਾਦਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਡੀ.ਜੀ.ਪੀ. ਨੂੰ ਆਖਿਆ ਗਿਆ ਹੈ ਕਿ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਪਲਾਸਟਿਕ ਆਉਣ ਤੋਂ ਰੋਕਣ ਲਈ ਸੂਬਾਈ ਸਰਹੱਦਾਂ ਉਤੇ ਚੌਕਸੀ ਰੱਖੀ ਜਾਵੇ।

ਇਹ ਵੀ ਪੜ੍ਹੋ: ਤੇਜ਼ ਮੀਂਹ ਪੈਣ ਕਾਰਨ ਪਾਣੀ ‘ਚ ਡੁੱਬੇ ਲੋਕਾਂ ਦੇ ਘਰ, ਇੰਝ ਬਚਾਈ ਜਾਨ

Last Updated : Aug 1, 2022, 10:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.