ਚੰਡੀਗੜ੍ਹ : ਕਰਤਾਰਪੁਰ ਸਾਹਿਬ ਲਾਂਘਾ (Kartarpur Corridor) ਕੇਂਦਰ ਸਰਕਾਰ (Centre Government) ਵਲੋਂ ਮੁੜ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਭਲਕੇ 17 ਨਵੰਬਰ ਤੋਂ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਇਸ ਦੇ ਚੱਲਦਿਆਂ 18 ਨਵੰਬਰ ਨੂੰ ਪੰਜਾਬ ਕੈਬਨਿਟ (Punjab Cabinet ) ਦੇ ਮੰਤਰੀ ਕਰਤਾਰਪੁਰ ਸਾਹਿਬ (Kartarpur Sahib) ਦਰਸ਼ਨਾਂ ਲਈ ਜਾਣਗੇ।
ਦੱਸ ਦਈਏ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Corridor) ਕੋਰੋਨਾ ਕਾਰਨ ਲੰਬੇ ਸਮੇਂ ਤੋਂ ਬੰਦ ਕੀਤਾ ਗਿਆ ਸੀ, ਜਿਸ ਨੂੰ ਖੁਲਵਾਉਣ ਨੂੰ ਲੈਕੇ ਮੁੜ- ਮੁੜ ਅਪੀਲ ਕੀਤੀ ਜਾ ਰਹੀ ਸੀ। ਇਸ ਨੂੰ ਲੈਕੇ ਚਾਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹੋਣ ਜਾਂ ਮੌਜੂਦਾ ਮੁੱਖ ਮੰਤਰੀ, ਉਨ੍ਹਾਂ ਵਲੋਂ ਕੇਂਦਰ ਸਰਕਾਰ (Centre Government) ਨੂੰ ਲਾਂਘਾ ਮੁੜ ਤੋਂ ਖੋਲ੍ਹਣ ਲਈ ਚਿੱਠੀਆਂ ਵੀ ਲਿਖੀਆਂ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਵੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਚਿੱਠੀ ਲਿਖੀ ਗਈ ਸੀ।
ਇਸ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal) ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਜਿਥੇ ਸੰਗਤਾਂ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ, ਉਥੇ ਹੀ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਕੇ ਉਸ ਨੂੰ ਭਾਰਤ 'ਚ ਸ਼ਾਮਲ ਕਰਨ ਦੀ ਵੀ ਗੱਲ ਕੀਤੀ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਪੰਜਾਬ ਭਾਜਪਾ ਦਾ ਵਫਦ ਵੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਿਆ ਸੀ, ਜਿਸ 'ਚ ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਇਸ ਸਭ ਨੂੰ ਦੇਖਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ (Union Minister Amit Shah) ਵਲੋਂ ਲਾਂਘਾ ਖੋਲ੍ਹਣ ਦੀ ਗੱਲ ਕੀਤੀ ਹੈ।
ਮਾਰਚ 2020 'ਚ ਬੰਦ ਹੋਇਆ ਸੀ ਕਰਤਾਰਪੁਰ ਲਾਂਘਾ
ਮਾਰਚ 2020 'ਚ ਜਦੋਂ ਕੋਰੋਨਾ ਮਹਾਂਮਾਰੀ (Corona epidemic) ਸਿਖਰਾਂ 'ਤੇ ਸੀ ਤਾਂ ਸਾਰੇ ਮੁਲਕਾਂ ਨੇ ਆਪਣੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਸਨ, ਇਸੇ ਦੌਰਾਣ ਲਾਗ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਤੇ ਪਾਕਿਸਤਾਨ ਦੀ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਸੀ।
ਦੋਵੇਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਨੇ ਖੋਲ੍ਹਿਆ ਸੀ ਲਾਂਘਾ
ਕਰਤਾਰਪੁਰ ਕੋਰੀਡੋਰ (Kartarpur Corridor) ਦਾ ਉਦਘਾਟਨ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਵੀ ਦੇਖਣ ਨੂੰ ਮਿਲਿਆ ਪਰ ਕੋਰੋਨਾ ਵਾਇਰਸ ਕਾਰਨ ਇਹ 16 ਮਾਰਚ 2020 ਨੂੰ ਭਾਰਤ ਸਰਕਾਰ (Government of India) ਵੱਲੋਂ ਅਸਥਾਈ ਤੌਰ ਉੱਤੇ ਬੰਦ ਕਰ ਦਿੱਤਾ ਗਿਆ। ਮੰਨ੍ਹਿਆ ਜਾ ਰਿਹਾ ਸੀ ਕਿ ਇਹ ਲਾਂਘਾ ਦੋਵੇਂ ਦੇਸ਼ਾਂ ਦਰਮਿਆਨ ਦੂਰੀਆਂ ਨੂੰ ਘੱਟ ਕਰੇਗਾ ਪਰ ਇਹ 4 ਮਹੀਨੇ ਹੀ ਖੁੱਲ੍ਹ ਪਾਇਆ।
ਇਹ ਵੀ ਪੜ੍ਹੋ : ਕੱਲ੍ਹ ਤੋਂ ਮੁੜ੍ਹ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ
ਸਰਹੱਦ ਤੋਂ ਸਿਰਫ਼ 4.7 ਕਿਲੋਮੀਟਰ ਦੂਰ ਹੈ ਕਰਤਾਰਪੁਰ ਸਾਹਿਬ ਗੁਰਦੁਆਰਾ
ਪੂਰੀ ਦੁਨੀਆਂ ਵਿੱਚ ਰਹਿ ਰਹੀਆਂ ਸਿੱਖ ਸੰਗਤਾਂ ਹਮੇਸ਼ਾ ਗੁਰੂ ਘਰ ਜਾ ਕੇ ਆਪਣੀ ਅਰਦਾਸ ਵਿੱਚ ਇਸ ਗੱਲ ਨੂੰ ਸ਼ਾਮਲ ਕਰਦੀਆਂ ਨੇ ਕਿ ਸਿੱਖ ਸੰਗਤਾਂ ਨੂੰ ਪੰਥ ਤੋਂ ਵਿਛੜੇ ਗੁਰਧਾਮਾਂ ਦੀ ਸੇਵਾ ਸੰਭਾਲ ਵਾਹਿਗੁਰੂ ਬਖ਼ਸ਼ਣ। ਇਨ੍ਹਾਂ ਹੀ ਗੁਰੂ ਧਾਮਾਂ ਵਿੱਚੋਂ ਇਕ ਹੈ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Prakash Purab of Guru Nanak Dev Ji) ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib)। ਇਹ ਸਥਾਨ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਗਰ ਦੇ ਨਾਲ ਲਗਦੀ ਭਾਰਤ ਪਾਕਿ ਦੀ ਸਰਹੱਦ ਤੋਂ ਮਹਿਜ਼ ਚਾਰ ਕਿਲੋਮੀਟਰ ਦੂਰ ਹੈ। ਜੋ ਪਾਕਿਸਤਾਨ ਨਾਰੋਵਾਲ (Pakistan Narowal) ਜ਼ਿਲ੍ਹੇ ਦੀ ਸ਼ਕਰਗੜ੍ਹ ਤਹਿਸੀਲ ਵਿਖੇ ਸਥਿਤ ਹੈ, ਜੋ ਪਾਕਿਸਤਾਨ ਦੇ ਸ਼ਹਿਰ ਲਾਹੌਰ ਤੋਂ 130 ਕਿਲੋਮੀਟਰ ਦੂਰ ਹੈ। ਰਾਵੀ ਦਰਿਆ ਵਿੱਚ ਹੜ੍ਹ ਆਉਣ ਕਰਕੇ ਗੁਰਦੁਆਰਾ ਸਾਹਿਬ ਦੀ ਇਸ ਇਮਾਰਤ ਨੂੰ ਨੁਕਸਾਨ ਹੋਇਆ ਸੀ ਜਿਸ ਨੂੰ ਬਾਅਦ ਵਿੱਚ 1920 ਤੋਂ ਬਾਅਦ 9 ਸਾਲ ਤੱਕ ਮਹਾਰਾਜਾ ਪਟਿਆਲਾ (Maharaja Patiala) ਨੇ ਮੁੜ ਬਣਵਾਇਆ। ਜਿਸ ਤੋਂ ਬਾਅਦ 1995 ਵਿੱਚ ਪਾਕਿਸਤਾਨ ਸਰਕਾਰ (Government of Pakistan) ਨੇ ਇਸ ਦੀ ਉਸਾਰੀ ਦਾ ਕੰਮ ਕਰਵਾਇਆ।
ਆਖਿਰ ਕਿਉਂ ਸਿੱਖ ਸੰਗਤਾਂ ਕਰਦੀਆਂ ਨੇ ਕਰਤਾਰਪੁਰ ਸਾਹਿਬ ਦੀ ਸੇਵਾ ਸੰਭਾਲ ਅਤੇ ਦਰਸ਼ਨਾਂ ਦੀ ਅਰਦਾਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਅਖੀਰਲੇ ਸਮੇਂ ਵਿੱਚ ਉਨ੍ਹਾਂ ਦਾ ਪਰਿਵਾਰ ਇਸ ਜਗ੍ਹਾ 'ਤੇ ਰਿਹਾ ਹੈ ਅਤੇ ਇਸ ਸਥਾਨ ਉੱਪਰ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ। ਇਹ ਉਹ ਸਥਾਨ ਹੈ, ਜਿਸ ਨੂੰ ਸਿਰਫ਼ ਹਿੰਦੂ ਹੀ ਨਹੀਂ ਸਗੋਂ ਸਿੱਖ ਅਤੇ ਮੁਸਲਮਾਨ ਵੀ ਓਨੀ ਹੀ ਸ਼ਰਧਾ ਨਾਲ ਪੂਜਦੇ ਹਨ। ਅੱਜ ਸਿੱਖ ਸੰਗਤਾਂ ਇਸ ਅਸਥਾਨ ਦੀ ਸੇਵਾ ਸੰਭਾਲ ਅਤੇ ਦਰਸ਼ਨਾਂ ਲਈ ਵੀ ਅਰਦਾਸ ਇਸ ਲਈ ਕਰਦੀਆਂ ਹਨ ਕਿਉਂਕਿ ਆਜ਼ਾਦੀ ਦੌਰਾਨ ਭਾਰਤ-ਪਾਕਿਸਤਾਨ (India-Pakistan) ਵੰਡ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਭਾਰਤ-ਪਾਕਿ ਸੀਮਾ ਵਿਖੇ ਪਾਕਿਸਤਾਨ ਦੀ ਸੀਮਾ ਦੇ ਅੰਦਰ ਵਹਿ ਗਏ। ਜਿਸ ਤੋਂ ਬਾਅਦ ਭਾਰਤ ਦੇ ਨਾਲ-ਨਾਲ ਦੇਸ਼ ਦੁਨੀਆਂ ਵਿੱਚ ਰਹਿ ਰਹੇ ਸਿੱਖਾਂ ਲਈ ਇਸ ਅਸਥਾਨ ਦੇ ਦਰਸ਼ਨ ਭਾਰਤੀ ਸੀਮਾ ਤੋਂ ਹੀ ਕਿਤੇ ਜਾਣ ਲੱਗੇ ਸੀ ਅਤੇ ਉਨ੍ਹਾਂ ਲੋਕਾਂ ਨੂੰ ਹੀ ਇਸ ਦੇ ਦਰਸ਼ਨ ਉੱਥੇ ਜਾ ਕੇ ਨਸੀਬ ਹੁੰਦੇ ਸਨ, ਜਿਨ੍ਹਾਂ ਨੂੰ ਪਾਕਿਸਤਾਨੀ ਸਰਕਾਰ ਵੀਜ਼ਾ ਦੇ ਦਿੰਦੀ ਸੀ। ਇਹੀ ਕਾਰਨ ਹੈ ਕਿ ਸਿੱਖ ਸੰਗਤਾਂ ਦੀ ਅਰਦਾਸ ਵਿਚ ਗੁਰੂ ਧਾਮਾਂ ਦੀ ਸੇਵਾ ਸੰਭਾਲ ਅਤੇ ਦਰਸ਼ਨਾਂ ਦੀ ਗੱਲ ਹਮੇਸ਼ਾਂ ਆਉਂਦੀ ਹੈ ਤਾਂ ਕਿ ਦੇਸ਼ ਦੁਨੀਆਂ ਵਿੱਚ ਰਹਿ ਰਹੀਆਂ ਸਿੱਖ ਸੰਗਤਾਂ ਇਸ ਦੇ ਦਰਸ਼ਨ ਉਸ ਸਥਾਨ ਉਪਰ ਜ਼ਾਕਿਰ ਕਰ ਸਕਣ ਅਤੇ ਉੱਥੇ ਜਾ ਕੇ ਸੇਵਾ ਵੀ ਕਰ ਸਕਣ।
ਇਹ ਵੀ ਪੜ੍ਹੋ : ਗੁਰੂ ਨਾਨਕ ਗੁਰਪੁਰਬ 2021: ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਜੀ ਦਾ ਇਤਿਹਾਸ
ਸ੍ਰੀ ਕਰਤਾਰਪੁਰ ਸਾਹਿਬ ਦਾ ਇਤਿਹਾਸ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Gurdwara Sri Kartarpur Sahib) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਉਸ ਹਿੱਸੇ ਨਾਲ ਜੁੜਿਆ ਹੋਇਆ ਹੈ, ਜਿਥੇ ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਸ ਨਗਰ ਨੂੰ ਵਸਾਇਆ ਅਤੇ ਇਸ ਅਸਥਾਨ ਤੇ ਖੇਤੀ ਕਰਕੇ ਉਨ੍ਹਾਂ ਨੇ ਨਾਮ ਜਪੋ ਕਿਰਤ ਕਰੋ ਅਤੇ ਵੰਡ ਕੇ ਛਕੋ ਦਾ ਫਲਸਫ਼ਾ ਦਿੱਤਾ। ਇਹ ਉਹ ਸਥਾਨ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ ਅਤੇ ਇਸੇ ਅਸਥਾਨ ਤੇ ਉਨ੍ਹਾਂ ਨੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਗੁਰਗੱਦੀ ਸੌਂਪੀ ਸੀ ਜਿਨ੍ਹਾਂ ਨੂੰ ਭਾਈ ਲਹਿਣਾ (Bhai Lehna) ਜੀ ਦੇ ਨਾਮ ਤੋਂ ਵੀ ਜਾਣਿਆ ਜਾਂਦਾ ਹੈ। ਇਤਿਹਾਸਕਾਰਾਂ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਅਸਥਾਨ ਉੱਪਰ 17 ਸਾਲ 5 ਮਹੀਨੇ ਅਤੇ 9 ਦਿਨ ਬਿਤਾਏ ਸਨ। ਇਸੇ ਸਥਾਨ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਪਰਿਵਾਰ ਆ ਕੇ ਵੱਸ ਗਿਆ ਸੀ ਅਤੇ ਇਸੇ ਸਥਾਨ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ-ਪਿਤਾ ਦਾ ਦੇਹਾਂਤ ਵੀ ਹੋਇਆ ਸੀ।
ਆਖਿਰ ਕਿਉਂ ਬੰਦ ਕੀਤਾ ਗਿਆ ਕਰਤਾਰਪੁਰ ਲਾਂਘਾ
72 ਸਾਲਾਂ ਬਾਅਦ ਸਿੱਖ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਅਤੇ ਉੱਥੇ ਜਾ ਕੇ ਸੇਵਾ ਕਰਨ ਦਾ ਜੋ ਮੌਕਾ ਮਿਲਿਆ ਸੀ ਉਹ ਥੋੜ੍ਹੇ ਸਮੇਂ ਬਾਅਦ ਹੀ ਉਨ੍ਹਾਂ ਤੋਂ ਉਸ ਵੇਲੇ ਖੁੰਝ ਗਿਆ ਜਦ ਪੂਰੀ ਦੁਨੀਆ ਵਿਚ ਕੋਰੋਨਾ (Corona) ਵਰਗੀ ਭਿਆਨਕ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਅਤੇ ਜਿੱਥੇ ਪੂਰੀ ਦੁਨੀਆਂ ਇੱਕ ਦੂਜੇ ਤੋਂ ਘੱਟ ਗਈ, ਉੱਥੇ ਦੋਹਾਂ ਸਰਕਾਰਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਜਦ ਤਕ ਦੁਨੀਆ ਵਿੱਚੋਂ ਕੋਰੋਨਾ ਖ਼ਤਮ ਨਹੀਂ ਹੋ ਜਾਂਦਾ ਤਦ ਤਕ ਕਰਤਾਰਪੁਰ ਲਾਂਘੇ ਨੂੰ ਬੰਦ ਕਰ ਦਿੱਤਾ ਜਾਵੇ। ਅੱਜ ਕਰੀਬ ਡੇਢ ਸਾਲ ਤੋਂ ਬਾਅਦ ਵੀ ਇਹ ਲਾਂਘਾ ਬੰਦ ਹੈ ਅਤੇ ਸਿੱਖ ਸੰਗਤਾਂ ਇੱਕ ਵਾਰ ਫਿਰ ਇਸ ਦੇ ਦਰਸ਼ਨਾਂ ਅਤੇ ਸੇਵਾ ਸੰਭਾਲ ਦੀ ਅਰਦਾਸ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਕਰਤਾਰਪੁਰ ਲਾਂਘਾ ਖੁਲਵਾਉਣ ਲਈ ਸਿਆਸੀ ਲੀਡਰਾਂ ਦੀ 'ਪੰਜਾਬ ਤੋਂ ਦਿੱਲੀ' ਦੌੜ