ETV Bharat / city

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਕਰੇਗੀ ਹੁਣ ਆਡਿਟ - State Government

ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰੇ ਤੋਂ ਸੂਬੇ 'ਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ।

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਕਰੇਗੀ ਹੁਣ ਆਡਿਟ

author img

By

Published : Jul 5, 2021, 8:47 PM IST

ਚੰਡੀਗੜ੍ਹ : ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰੇ ਤੋਂ ਸੂਬੇ 'ਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਇਨਾਂ ਇਕਾਈਆਂ ਵਿਖੇ ਮਾਸ ਫਲੋ ਮੀਟਰਾਂ ਦੇ ਤਕਨੀਕੀ ਆਡਿਟ ਅਤੇ ਲੇ-ਆਊਟ ਦੇ ਢਾਂਚਾਗਤ ਆਡਿਟ ਨੂੰ ਅੰਜਾਮ ਦਿੱਤਾ ਜਾ ਸਕੇ।

ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਦੀ ਟੀਮ ਦੁਆਰਾ ਇਹ ਆਡਿਟ ਪ੍ਰਕਿਰਿਆ ਅੱਜ ਡੇਰਾਬੱਸੀ ਦੀ ਮੈਸਰਜ ਰਾਜਸਥਾਨ ਲਿਕੁਅਰਜ਼ ਲਿਮਟਿਡ ਤੋਂ ਸ਼ੁਰੂ ਕਰ ਦਿੱਤੀ ਗਈ ਅਤੇ 6 ਮਹੀਨਿਆਂ ਦੌਰਾਨ ਸੂਬੇ ਦੀਆਂ ਸਾਰੀਆਂ ਉਤਪਾਦਨ ਇਕਾਈਆਂ ਨੂੰ ਕਵਰ ਕਰੇਗੀ। ਇਸ ਆਡਿਟ ਦਾ ਮਕਸਦ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.) ਦੀ ਚੋਰੀ ਨੂੰ ਰੋਕਦੇ ਹੋਏ ਸੂਬੇ ਦਾ ਮਾਲੀਆ ਸੁਰੱਖਿਅਤ ਕਰਨਾ ਹੈ।

ਸਰਕਾਰ ਦੀ ਨਿਵੇਕਲੀ ਪਹਿਲ

ਸਰਕਾਰੀ ਬੁਲਾਰੇ ਵੱਲੋਂ ਕਿਹਾ ਗਿਆ ਕਿ ਇਸ ਨਿਵੇਕਲੀ ਪਹਿਲ ਤਹਿਤ ਇਕ ਆਜ਼ਾਦ ਸੰਸਥਾ ਦੀ ਮਦਦ ਨਾਲ 16 ਡਿਸਟੀਲਰੀਆਂ, 4 ਬੀਅਰ ਬਣਾਉਣ ਦੇ ਕਾਰਖਾਨਿਆਂ ਅਤੇ 25 ਬਾਟਲਿੰਗ ਪਲਾਂਟਾਂ ਦੀ ਸ਼ਮੂਲੀਅਤ ਵਾਲੀਆਂ ਉਤਪਾਦਨ ਇਕਾਈਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਆਡਿਟ ਕੀਤਾ ਜਾਵੇਗਾ। ਇਨ੍ਹਾਂ ਇਕਾਈਆਂ 'ਚ, ਡੀ-ਨੇਚਰਡ ਸਪੀਰਿਟ, ਭਾਰਤ 'ਚ ਬਣੀ ਵਿਦੇਸ਼ੀ ਸ਼ਰਾਬ, ਪੰਜਾਬ 'ਚ ਬਣੀ ਮੱਧਮ ਦਰਜੇ ਦੀ ਸ਼ਰਾਬ ਅਤੇ ਬੀਅਰ ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਇਕਾਈਆਂ ਦੀ ਸਥਾਪਨਾ ਆਬਕਾਰੀ ਵਿਭਾਗ ਦੁਆਰਾ ਆਬਕਾਰੀ ਕਾਨੂੰਨਾਂ ਦੇ ਨਿਯਮਾਂ ਅਨੁਸਾਰ ਲਾਈਸੈਂਸ ਜਾਰੀ ਕਰਕੇ ਕੀਤੀ ਜਾਵੇਗੀ।

ਆਬਕਾਰੀ ਅਧਿਕਾਰੀਆਂ ਵੱਲੋਂ ਰੱਖੀ ਜਾਂਦੀ ਹੈ ਪੇਨੀ ਨਜ਼ਰ

ਵਧੇਰੇ ਜਾਣਕਾਰੀ ਦਿੰਦੇ ਹੋਵੇ ਕਿਹਾ ਕਿ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.)/ਡੀ ਨੇਚਰਡ ਸਪੀਰਿਟ/ਰੈਕਟੀਫਾਈਡ ਸਪੀਰਿਟ ਲੇਜਾਣ ਲਈ ਸਥਾਪਿਤ ਇਕਾਈਆਂ ਅਤੇ ਪਾਈਪਲਾਈਨਾਂ ਦੀ ਢਾਂਚਾਗਤ ਬਣਤਰ ਦਾ ਆਬਕਾਰੀ ਕਾਨੂੰਨਾਂ ਦੇ ਅਨੁਸਾਰ ਹੋਣਾ ਜਰੂਰੀ ਹੈ। ਹਾਲ ਹੀ 'ਚ ਮਾਸ ਫਲੋ ਮੀਟਰਾਂ ਨੂੰ ਸਾਰੀਆਂ ਡਿਸਟਿਲਰੀਆਂ, ਬਾਟਲਿੰਗ ਪਲਾਂਟਾਂ ਅਤੇ ਬੀਅਰ ਉਤਪਾਦਕ ਕਾਰਖਾਨਿਆਂ 'ਚ ਆਬਕਾਰੀ ਵਿਭਾਗ ਦੀ ਪਹਿਲ ਤੇ ਸਥਾਪਤ ਕੀਤਾ ਗਿਆ। ਤਾਂ ਜੋ ਇਨਾਂ ਡਿਸਟਿਲਰੀਆਂ ਦੁਆਰਾ ਉਤਪਾਦਨ ਕੀਤੀ ਜਾਂਦੀ ਈ.ਐਨ.ਏ. ਜਾਂ ਹੋਰ ਸ਼ਰਾਬ ਦੀਆਂ ਕਿਸਮਾਂ ਦੀਆਂ ਮਾਤਰਾ ਦਾ ਸਹੀ ਪਤਾ ਲਗਾਇਆ ਜਾ ਸਕੇ ਜਿਨਾਂ ਨੂੰ ਬਾਅਦ 'ਚ ਬਾਟਲਿੰਗ ਲਈ ਭੇਜ ਦਿੱਤਾ ਜਾਂਦਾ ਹੈ। ਆਬਕਾਰੀ ਅਧਿਕਾਰੀਆਂ ਵੱਲੋਂ ਇਨਾਂ ਇਕਾਈਆਂ ਪੇਨੀ ਨਜ਼ਰ ਰੱਖੀ ਜਾਂਦੀ ਹੈ ਅਤੇ ਕਿਸੇ ਵੀ ਉਣਤਾਈ ਦੀ ਸੂਰਤ 'ਚ ਇਕਾਈਆਂ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ।

ਕੰਮਕਾਜ ਵਿੱਚ ਆਵੇਗੀ ਪਾਰਦਰਸ਼ਿਤਾ

ਇਨਾਂ ਉਤਪਾਦਨ ਇਕਾਈਆਂ ਦੇ ਕੰਮਕਾਜ ਵਿੱਚ ਪਾਰਦਰਸ਼ਿਤਾ ਲਿਆਉਣ ਹਿੱਤ ਹੀ ਆਈ.ਆਈ.ਟੀ. ਰੋਪੜ ਵਰਗੀ ਸੰਸਥਾ ਤੋਂ ਥਰਡ ਪਾਰਟੀ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਤਕਨੀਕੀ ਮਾਹਿਰਾਂ ਦੀ ਸ਼ਮੂਲੀਅਤ ਵਾਲੀ ਇੱਕ ਟੀਮ ਹਰੇਕ ਇਕਾਈ ਦਾ ਆਡਿਟ ਕਰਕੇ ਆਪਣੀ ਰਿਪੋਰਟ ਦੇਵੇਗੀ ਅਤੇ ਪੂਰੀ ਡੂੰਘਾਈ ਨਾਲ ਮਾਸ ਫਲੋ ਮੀਟਰਾਂ ਦੇ ਕੰਮਕਾਜ ਅਤੇ ਢਾਂਚਾਗਤ ਬਣਤਰ ਦੀ ਜਾਂਚ ਕਰੇਗੀ। ਇਸ ਆਡਿਟ ਦਾ ਸਾਰਾ ਖਰਚਾ ਆਬਕਾਰੀ ਵਿਭਾਗ ਵੱਲੋਂ ਕੀਤਾ ਜਾਵੇਗਾ।

ਕੀ ਹੈ ਮਕਸਦ ?

ਇਸ ਢਾਂਚਾਗਤ ਬਣਤਰ ਦੇ ਆਡਿਟ ਦਾ ਮਕਸਦ ਇਹ ਵੇਖਣਾ ਹੈ ਕਿ ਪਲਾਂਟ ਅਤੇ ਉਸਦੇ ਬਣੇ ਹੋਏ ਢਾਂਚੇ, ਵਿਭਾਗ ਦੁਆਰਾ ਮਨਜੂਰਸ਼ੁਦਾ ਸਾਈਟ ਮੈਪ ਦੇ ਅਨੁਸਾਰ ਹਨ ਜਾਂ ਨਹੀਂ। ਇਸ ਦੇ ਨਾਲ ਹੀ ਉਤਪਾਦਕ ਇਕਾਈ 'ਚ ਵਿਛਾਈਆਂ ਗਈਆਂ ਪਾਈਪਲਾਈਨਾਂ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਜਾਂਚ ਦਾ ਮਕਸਦ ਬਣਾਉਣਾ ਹੈ ਕਿ ਕੋਈ ਵੀ ਅਜਿਹੀ ਸਮਾਨਾਂਤਰ ਪਾਈਪ ਲਾਈਨ ਨਾ ਹੋਵੇ ਜੋ ਕਿ ਸਪੀਰਿਟ ਨੂੰ ਆਮ ਵਹਾਅ ਨਾਲੋਂ ਵੱਧ ਮਾਤਰਾ 'ਚ ਨਾ ਲਿਜਾ ਸਕੇ। ਮਾਸ ਫਲੋ ਮੀਟਰਾਂ ਦਾ ਤਕਨੀਕੀ ਆਡਿਟ ਕਰਨ ਦਾ ਮਕਸਦ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਅਤੇ ਵਿਆਸ-ਮਿਣਤੀ ਦੀ ਜਾਂਚ ਕਰਨਾ ਹੋਵੇਗਾ। ਇਸ ਦੇ ਨਾਲ ਹੀ ਇਸ ਪੱਖ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਫਲੋ ਮੀਟਰਾਂ ਦੁਆਰਾ ਸਪੀਰਿਟ ਦੇ ਪੂਰੇ ਵਹਾਅ ਦੀ ਮਿਣਤੀ ਕੀਤੀ ਜਾ ਰਹੀ ਹੈ ਜਾਂ ਨਹੀਂ ਅਤੇ ਕਿਤੇ ਕੋਈ ਹੋਰ ਪਾਈਪ ਲਾਈਨ ਤਾਂ ਨਹੀਂ ਵਿਛਾਈ ਗਈ ਜੋ ਕਿ ਫਲੋ ਮੀਟਰ ਨੂੰ ਬਾਈਪਾਸ ਕਰਦੀ ਹੋਵੇ।

ਇਹ ਵੀ ਪੜ੍ਹੋਂ : ਬਿਜਲੀ ਸੰਕਟ: ਕੈਪਟਨ ਨੇ ਕੇਜਰੀਵਾਲ ਨੂੰ ਦਿਖਾਇਆ ਸ਼ੀਸ਼ਾ

ETV Bharat Logo

Copyright © 2024 Ushodaya Enterprises Pvt. Ltd., All Rights Reserved.