ETV Bharat / city

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ - ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ

ਪਾਰਟੀ ਨੇ ਹੁਣ ਤੱਕ ਸੂਬਾ ਪੱਧਰ ਦੇ 22, ਜ਼ਿਲ੍ਹਾ ਪੱਧਰ ਦੇ 168 ਬਲਾਕ ਪੱਧਰ ਤੇ 468 ਅਤੇ ਸਰਕਲ ਪੱਧਰ ਦੇ 3399 ਅਹੁਦੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਪਾਰਟੀ ਨੂੰ ਪਿੰਡ ਅਤੇ ਮੁਹੱਲੇ ਪੱਧਰ 'ਤੇ ਮਜਬੂਤ ਕਰਨ ਲਈ ਇਕ ਸਰਕਲ ਵਿਚ 5 ਪਿੰਡ ਰੱਖੇ ਗਏ ਹਨ, ਉਥੇ ਹੀ ਸ਼ਹਿਰੀ ਇਲਾਕੇ ਵਿਚ ਹਰ ਵਾਰਡ 'ਤੇ ਇਕ ਪ੍ਰਭਾਰੀ ਲਗਾਏ ਗਏ ਹਨ।

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ

author img

By

Published : Dec 20, 2020, 1:10 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜਾਨਚੀ ਨੀਨਾ ਮਿੱਤਲ ਅਤੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ।

ਪਾਰਟੀ ਨੇ ਹੁਣ ਤੱਕ ਸੂਬਾ ਪੱਧਰ ਦੇ 22, ਜ਼ਿਲ੍ਹਾ ਪੱਧਰ ਦੇ 168 ਬਲਾਕ ਪੱਧਰ ਤੇ 468 ਅਤੇ ਸਰਕਲ ਪੱਧਰ ਦੇ 3399 ਅਹੁਦੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਪਾਰਟੀ ਨੂੰ ਪਿੰਡ ਅਤੇ ਮੁਹੱਲੇ ਪੱਧਰ 'ਤੇ ਮਜਬੂਤ ਕਰਨ ਲਈ ਇੱਕ ਸਰਕਲ ਵਿੱਚ 5 ਪਿੰਡ ਰੱਖੇ ਗਏ ਹਨ, ਉੱਥੇ ਹੀ ਸ਼ਹਿਰੀ ਇਲਾਕੇ ਵਿੱਚ ਹਰ ਵਾਰਡ 'ਤੇ ਇੱਕ ਪ੍ਰਭਾਰੀ ਲਗਾਏ ਗਏ ਹਨ। ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਮੌਕੇ ਨਵੀਆਂ ਜਿੰਮੇਵਾਰੀਆਂ ਪ੍ਰਾਪਤ ਕਰਨ ਵਾਲੇ ਅਹੁਦੇਦਾਰਾਂ ਨੂੰ ਪੰਜਾਬ ਦੀ ਮਿੱਟੀ ਦੀ ਕਸਮ ਚੁਕਾ ਕੇ ਸੂਬੇ ਦੀ ਬਿਹਤਰੀ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।

ਚੀਮਾ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ। ਉਨ੍ਹਾਂ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਅਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.