ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਦੋ ਰਾਜ ਸਭਾ ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾ ਰਿਹਾ ਹੈ। ਵਾਤਾਵਰਣ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਦੂਜੇ ਪੰਜਾਬੀ ਕਲਚਰ ਨਾਸ ਸਬੰਧਿਤ ਪਦਮ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਆਪ ਦੇ ਰਾਜਸਭਾ ਲਈ ਉਮੀਦਵਾਰ ਹੋਣਗੇ।
ਸੀਐਮ ਮਾਨ ਨੇ ਕੀਤਾ ਇਹ ਟਵੀਟ: ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਪੰਜਾਬ ਦੇ ਲੋਕਾਂ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੀ ਰਾਜਸਭਾ ਲਈ ਚੋਣ ਕੀਤੀ ਗਈ ਹੈ। ਇਸਦੇ ਨਾਲ ਹੀ ਦੋਵਾਂ ਸ਼ਖ਼ਸੀਅਤਾਂ ਨੂੰ ਸ਼ੁਭਕਾਮਨਾਵਾਂ ਵੀ ਸੀਐਮ ਮਾਨ ਵੱਲੋਂ ਦਿੱਤੀਆਂ ਗਈਆਂ ਹਨ।
-
ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ.
— Bhagwant Mann (@BhagwantMann) May 28, 2022 " class="align-text-top noRightClick twitterSection" data="
">ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ.
— Bhagwant Mann (@BhagwantMann) May 28, 2022ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ.
— Bhagwant Mann (@BhagwantMann) May 28, 2022
ਵਿਕਰਮਜੀਤ ਕੋਰੋਨਾ ਕਾਲ 'ਚ ਕਰ ਚੁੱਕੇ ਨੇ ਅਹਿਮ ਕੰਮ: ਦੱਸ ਦਈਏ ਕਿ ਸੰਤ ਸੀਚੇਵਾਲ ਲਗਾਤਾਰ ਵਾਤਾਵਰਨ ਨੂੰ ਲੈਕੇ ਕੰਮ ਕਰਦੇ ਹਨ ਅਤੇ ਪੰਜਾਬ ਵਿੱਚ ਇੱਕ ਨਾਮੀ ਸ਼ਖ਼ਸੀਅਤ ਹਨ। ਇਸ ਦੇ ਨਾਲ ਹੀ ਵਿਕਰਮ ਸਾਹਨੀ ਵੱਲੋਂ ਕੋਵਿਡ ਦੇ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਜਾ ਕੇ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਗਈ ਸੀ। ਇਸਦੇ ਨਾਲ ਹੀ ਉਨ੍ਹਾਂ ਅਫਗਾਨਿਸਤਾਨ ਤੋਂ ਆਏ ਸਿੱਖਾਂ ਦੇ ਮੁੜ ਵਸੇਬੇ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।
ਸੰਤ ਸੀਚੇਵਾਲ ਨੇ ਵਾਤਾਵਰਣ ਦੇ ਕੰਮਾਂ ’ਚ ਨਿਭਾਈ ਅਹਿਮ ਭੂਮਿਕਾ: ਜੇਕਰ ਸੰਤ ਬਲਬੀਰ ਸੀਚੇਵਾਲ ਵੱਲੋਂ ਕਾਲੀ ਬੇਈ ਨਦੀ ਦੀ 160 ਕਿਲੋਮੀਟਰ ਦੀ ਸਫਾਈ ਕਰਵਾਈ ਗਈ ਹੈ। ਇਸ ਨਦੀ ਵਿੱਚ ਕਰੀਬ 40 ਪਿੰਡਾਂ ਦੇ ਲੋਕ ਕੂੜਾ ਸੁੱਟਦੇ ਸਨ।ਇਸ ਕੰਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਉਨ੍ਹਾਂ ਦੀ ਮਦਦ ਕਰਵਾਈ ਗਈ ਸੀ।ਸੰਤ ਸੀਚੇਵਾਲ ਨੂੰ ਵਾਤਾਵਰਣ ਦੇ ਕੰਮਾਂ ਵਿੱ ਆਪਣਾ ਯੋਗਦਾਨ ਪਾਉਣ ਨੂੰ ਲੈਕੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਈ ਸਨਮਾਨ ਮਿਲ ਚੁੱਕੇ ਹਨ। ਪਿਛਲੇ ਦਿਨੀਂ ਸੀਚੇਵਾਲ ਪਹੁੰਚੇ ਸੀਐਮ ਭਗਵੰਤ ਮਾਨ ਵਲੋਂ ਆਪਣੇ ਭਾਸ਼ਣ ਵਿੱਚ ਉਨ੍ਹਾਂ ਦੀ ਜੰਮਕੇ ਸ਼ਲਾਘਾ ਕੀਤੀ ਗਈ ਸੀ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਮਾਨ ਸਰਕਾਰ ਵੱਲੋਂ ਸੰਤ ਸੀਚੇਵਾਲ ਨੂੰ ਪੰਜਾਬ ਨੂੰ ਲੈਕੇ ਕੋਈ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਰਾਜਸਭਾ ਉਮੀਦਵਾਰਾਂ ’ਤੇ ਖੜ੍ਹਾ ਹੋਏ ਸਨ ਸਵਾਲ: ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਜੋ ਰਾਜ ਸਭਾ ਉਮੀਦਵਾਰ ਚੁਣੇ ਸਨ ਉਨ੍ਹਾਂ ਨਾਮਾਂ ਨੂੰ ਲੈਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ। ਪੰਜਾਬ ਤੋਂ ਰਾਘਵ ਚੱਢਾ, ਡਾਕਟਰ ਸੰਦੀਪ ਪਾਠਕ ਨੂੰ ਰਾਜ ਸਭਾ ਭੇਜਣ 'ਤੇ ਵਿਰੋਧੀਆਂ ਵੱਲੋਂ ਵੱਡੇ ਸਵਾਲ ਖੜ੍ਹੇ ਕੀਤੇ ਗਏ ਸਨ। ਦੋਵਾਂ ਤੋਂ ਇਲਾਵਾ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲੁਧਿਆਣਾ ਦੇ ਕਾਰੋਬਾਰੀ ਸੰਜੀਵ ਅਰੋੜਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀਦੇ ਅਸ਼ੋਕ ਮਿੱਤਲ ਨੂੰ ਰਾਜ ਸਭਾ ਭੇਜਿਆ ਗਿਆ ਹੈ ਜਿਸ ਤੋਂ ਬਾਅਦ ਮਾਨ ਸਰਕਾਰ ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।ਹੁਣ ਦੋ ਹੋਰ ਉਮੀਦਵਾਰਾਂ ਦੇ ਨਾਮਾਂ ਉੱਪਰ ਮਾਨ ਸਰਕਾਰ ਨੇ ਮੋਹਰ ਲਾਈ ਹੈ। ਇਸ ਵਾਰ ਕੁਝ ਚੰਗੇ ਚਿਹਰਿਆਂ ਨੂੰ ਰਾਜ ਸਭਾ ਵਿੱਚ ਭੇਜ ਕੇ ਆਮ ਆਦਮੀ ਪਾਰਟੀ ਸੰਗਰੂਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਪਣਾ ਅਕਸ਼ ਖਰਾਬ ਨਹੀਂ ਕਰਨਾ ਚਾਹੁੰਦੀ।
ਕੇਜਰੀਵਾਲ ਨੇ ਦਿੱਤੀ ਵਧਾਈ: ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੀਐਮ ਭਗਵੰਤ ਮਾਨ ਨੂੰ ਰਾਜਸਭਾ ਉਮੀਦਵਾਰਾਂ ਦੀ ਚੋਣ ਨੂੰ ਲੈਕੇ ਵਧਾਈਆਂ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪਣੇ ਤਜ਼ਰਬਿਆਂ ਨਾਲ ਉਹ ਰਾਜਸਭਾ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਣਗੇ।
-
My congratulations and best wishes to both of them. With their vast experience, they will enrich RS debates and also strongly raise issues affecting common man in Rajya Sabha. https://t.co/ElQHW5TKl5
— Arvind Kejriwal (@ArvindKejriwal) May 28, 2022 " class="align-text-top noRightClick twitterSection" data="
">My congratulations and best wishes to both of them. With their vast experience, they will enrich RS debates and also strongly raise issues affecting common man in Rajya Sabha. https://t.co/ElQHW5TKl5
— Arvind Kejriwal (@ArvindKejriwal) May 28, 2022My congratulations and best wishes to both of them. With their vast experience, they will enrich RS debates and also strongly raise issues affecting common man in Rajya Sabha. https://t.co/ElQHW5TKl5
— Arvind Kejriwal (@ArvindKejriwal) May 28, 2022
ਇਹ ਵੀ ਪੜ੍ਹੋ: ਸੀਐੱਮ ਮਾਨ ਨੂੰ ਮਿਲਣਗੇ ਸਾਬਕਾ ਸੀਐੱਮ ਕੈਪਟਨ