ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਮੰਤਰੀ ਪੰਜਾਬ ਦਾ ਬਜਟ ਪੇਸ਼ ਕਰ ਰਹੇ ਹਨ। ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਨੇ ਹੰਗਾਮਾ ਸ਼ੁਰੂ ਕਰ ਦਿੱਤਾ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿਚਾਲੇ ਵੈੱਲ 'ਚ ਪਹੁੰਚਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕ ਆਊਟ ਕਰ ਦਿੱਤਾ ਜਿਸ 'ਚ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਨਾਜ਼ਰ ਮਾਨਸ਼ਾਹੀਆਂ ਅਤੇ ਜਗਦੇਵ ਕਮਾਲੂ ਮੌਜੂਦ ਹਨ ਜਦਕਿ ਆਮ ਆਦਮੀ ਦੇ ਬਾਕੀ ਵਿਧਾਇਕ ਵਾਕ ਆਊਟ ਕਰਕੇ ਬਾਹਰ ਆ ਗਏ।