ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਹੈਡਕੁਆਟਰ ਵੱਲੋਂ ਇੱਕ ਬਿਆਨ ਜਾਰੀ ਕਰ ਚਰਨਜੀਤ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਨ ਉੱਪਰ ਵਧਾਈ ਦਿੱਤੀ ਗਈ ਹੈ। 'ਆਪ' ਨੇ ਉਮੀਦ ਕੀਤੀ ਕਿ ਚਰਨਜੀਤ ਸਿੰਘ ਚੰਨੀ ਆਪਣੀ ਚਾਰ-ਪੰਜ ਮਹੀਨਿਆਂ ਦੀ ਪਾਰੀ ਦੌਰਾਨ ਕਾਂਗਰਸ ਵੱਲੋਂ 2017 ਦੀਆਂ ਚੋਣਾਂ ਮੌਕੇ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ, ਕਿਉਂਕਿ ਲੰਘੇ ਸਾਢੇ ਚਾਰ ਸਾਲਾਂ ਵਿਚ ਸੱਤਾਧਾਰੀ ਕਾਂਗਰਸ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ।
-
Congratulations @CHARANJITCHANNI ji on getting the responsibility of the state. Hope you will fulfill all the promises that your party promised to people of Punjab that have not been delivered till date.
— Adv Harpal Singh Cheema (@HarpalCheemaMLA) September 19, 2021 " class="align-text-top noRightClick twitterSection" data="
">Congratulations @CHARANJITCHANNI ji on getting the responsibility of the state. Hope you will fulfill all the promises that your party promised to people of Punjab that have not been delivered till date.
— Adv Harpal Singh Cheema (@HarpalCheemaMLA) September 19, 2021Congratulations @CHARANJITCHANNI ji on getting the responsibility of the state. Hope you will fulfill all the promises that your party promised to people of Punjab that have not been delivered till date.
— Adv Harpal Singh Cheema (@HarpalCheemaMLA) September 19, 2021
'ਆਪ' ਨੇ ਕਿਹਾ ਕਿ ਕਾਂਗਰਸ ਵਿੱਚ ਪਿਛਲੇ ਸਾਢੇ ਚਾਰ ਸਾਲ ਤੋਂ 'ਕੁਰਸੀ ਖੋਹਣ ਅਤੇ ਕੁਰਸੀ ਬਣਾਉਣ' ਲਈ ਜਾਰੀ ਘਟੀਆ ਦਰਜੇ ਦੀ ਲੜਾਈ ਨੇ ਪੰਜਾਬ ਦੇ ਸਮੁੱਚੇ ਸਰਕਾਰੀ ਤੰਤਰ ਨੂੰ ਮਲੀਆਮੇਟ ਕਰ ਦਿੱਤਾ ਅਤੇ ਲੋਕਾਂ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ। ਆਮ ਆਦਮੀ ਪਾਰਟੀ ਆਸ ਕਰਦੀ ਹੈ ਕਿ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ।
ਇਸਦੇ ਨਾਲ ਹੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ (Leader of the Opposition Harpal Cheema) ਦੇ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਉੱਪਰ ਵਧਾਈ ਦਿੱਤੀ ਗਈ ਹੈ। ਇਸਦੇ ਨਾਲ ਹੀ ਚੀਮਾ ਨੇ ਕਿਹਾ ਕਿ ਉਹ ਉਮੀਦ ਕਰਨਗੇ ਹਨ ਜੋ ਉਨ੍ਹਾਂ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਅਤੇ ਅਜੇ ਤੱਕ ਪੂਰੇ ਨਹੀਂ ਹੋਏ ਹਨ ਉਨ੍ਹਾਂ ਹੁਣ ਉਹ ਪੂਰਾ ਕਰਨਗੇ।