ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਯੂਨਾਇਟਿਡ) ਨਾਲ ਗਠਜੋੜ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਪੰਜਾਬ ਅੰਦਰ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਐਤਵਾਰ ਨੂੰ ਸਾਫ਼ ਕੀਤਾ ਕਿ ਅਜਿਹੀ ਕੋਈ ਗੱਲਬਾਤ ਨਹੀਂ ਹੋਈ ਹੈ ਤੇ ਕਿਸੇ ਨਾਲ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ।
ਰਾਘਵ ਚੱਢਾ ਨੇ ਟਵੀਟ ਕਰ ਲਿਖਿਆ: 'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਬੰਧਨ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ ਅਤੇ ਨਾ ਹੀ ਇਸ ਦੇ ਸੰਬੰਧੀ ਸਾਡੀ ਕੋਈ ਗੱਲਬਾਤ ਚੱਲ ਰਹੀ ਹੈ।
ਇਸ ਤੋਂ ਬਾਅਦ ਪਾਰਟੀ ਸਾਂਸਦ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ।
ਭਗਵੰਤ ਮਾਨ ਦਾ ਟਵੀਟ: 'ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸੇ ਪਾਰਟੀ ਨਾਲ ਕੋਈ ਗਠਬੰਧਨ ਨਹੀਂ ਕਰੇਗੀ …ਅਫ਼ਵਾਹਾਂ ਤੋਂ ਸਾਵਧਾਨ'
-
ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸੇ ਪਾਰਟੀ ਨਾਲ ਕੋਈ ਗਠਬੰਧਨ ਨਹੀਂ ਕਰੇਗੀ …ਅਫ਼ਵਾਹਾਂ ਤੋਂ ਸਾਵਧਾਨ
— Bhagwant Mann (@BhagwantMann) July 25, 2021 " class="align-text-top noRightClick twitterSection" data="
">ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸੇ ਪਾਰਟੀ ਨਾਲ ਕੋਈ ਗਠਬੰਧਨ ਨਹੀਂ ਕਰੇਗੀ …ਅਫ਼ਵਾਹਾਂ ਤੋਂ ਸਾਵਧਾਨ
— Bhagwant Mann (@BhagwantMann) July 25, 2021ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸੇ ਪਾਰਟੀ ਨਾਲ ਕੋਈ ਗਠਬੰਧਨ ਨਹੀਂ ਕਰੇਗੀ …ਅਫ਼ਵਾਹਾਂ ਤੋਂ ਸਾਵਧਾਨ
— Bhagwant Mann (@BhagwantMann) July 25, 2021
ਇਹ ਵੀ ਪੜ੍ਹੋ: ਇਸ ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੁਲਾਈ ਅਹਿਮ ਬੈਠਕ