ETV Bharat / city

'ਆਪ' ਦੀ ਸਰਕਾਰ ਲੋਕਾਂ ਦੇ ਘਰਾਂ ਵਿੱਚ ਪਹੁੰਚਾਵੇਗੀ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ : ਮਨੀਸ ਸਿਸੋਦੀਆ - Road Show in Pathankot

ਮਨੀਸ ਸਿਸੋਦੀਆ ਨੇ ਕਿਹਾ ਕਿ ਸਰਕਾਰੀ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਯੋਜਨਾ ਪੂਰੇ ਦੇਸ਼ ਵਿੱਚੋਂ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸ਼ੁਰੂ ਕੀਤੀ ਹੈ। ਦਿੱਲੀ ਵਿੱਚ ਸਰਕਾਰੀ ਸਹੂਲਤਾਂ ਲੈਣ ਲਈ ਲੋਕਾਂ ਨੂੰ ਨਾ ਤਾਂ ਦਫ਼ਤਰਾਂ ਵਿੱਚ ਧੱਕੇ ਖਾਣੇ ਪੈਂਦੇ ਹਨ ਅਤੇ ਨਾ ਹੀ ਕਿਸੇ ਮੰਤਰੀ, ਵਿਧਾਇਕ ਦੇ ਘਰ ਜਾਣਾ ਪੈਂਦਾ ਹੈ, ਸਗੋਂ 300 ਕਿਸਮ ਦੀਆਂ ਸਹੂਲਤਾਂ ਅਤੇ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ ਜਾਦੀਆਂ ਹਨ।

ਸਾਰਿਆਂ ਦਾ ਮਕਸਦ ਆਪ ਨੂੰ ਰੋਕਣਾ
ਸਾਰਿਆਂ ਦਾ ਮਕਸਦ ਆਪ ਨੂੰ ਰੋਕਣਾ
author img

By

Published : Feb 17, 2022, 9:23 PM IST

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਪ੍ਰਾਪਤ ਕਰਨ ਲਈ ਕਿਸੇ ਵਿਧਾਇਕ, ਮੰਤਰੀ ਜਾਂ ਆਗੂ ਦੇ ਘਰ ਨਹੀਂ ਜਾਣਾ ਪਵੇਗਾ, ਸਗੋਂ ਸਰਕਾਰੀ ਸਹੂਲਤਾਂ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਵਿੱਚ ਪਹੰਚਾਈਆਂ ਜਾਣਗੀਆਂ। ਸਿਸੋਦੀਆ ਨੇ ਇਹ ਦਾਅਵਾ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਰਫ਼ੰਸ ਨੂੰ ਸਬੋਧਨ ਕਰਦਿਆਂ ਕੀਤਾ ਅਤੇ ਇਸ ਸਮੇਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜੀਵਨਜੋਤ ਕੌਰ, ਕੁੰਵਰ ਵਿਜੈ ਪ੍ਰਤਾਪ ਅਤੇ 'ਆਪ' 'ਚ ਸ਼ਾਮਲ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ ਵੀ ਹਾਜ਼ਰ ਸਨ।

ਵੀਰਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ ਸਿਸੋਦੀਆ ਨੇ ਕਿਹਾ ਕਿ ਸਰਕਾਰੀ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਯੋਜਨਾ ਪੂਰੇ ਦੇਸ਼ ਵਿੱਚੋਂ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸ਼ੁਰੂ ਕੀਤੀ ਹੈ। ਦਿੱਲੀ ਵਿੱਚ ਸਰਕਾਰੀ ਸਹੂਲਤਾਂ ਲੈਣ ਲਈ ਲੋਕਾਂ ਨੂੰ ਨਾ ਤਾਂ ਦਫ਼ਤਰਾਂ ਵਿੱਚ ਧੱਕੇ ਖਾਣੇ ਪੈਂਦੇ ਹਨ ਅਤੇ ਨਾ ਹੀ ਕਿਸੇ ਮੰਤਰੀ, ਵਿਧਾਇਕ ਦੇ ਘਰ ਜਾਣਾ ਪੈਂਦਾ ਹੈ, ਸਗੋਂ 300 ਕਿਸਮ ਦੀਆਂ ਸਹੂਲਤਾਂ ਅਤੇ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ ਜਾਦੀਆਂ ਹਨ। ਉਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਥੇ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸਾਰੀਆਂ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ।

ਪੰਜਾਬ ਵਿੱਚ ਖ਼ਰਾਬ ਹੋਈ ਕਾਨੂੰਨ ਵਿਵਸਥਾ ਦੀ ਗੱਲ ਕਰਦਿਆ ਮਨੀਸ ਸਿਸੋਦੀਆ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਚੰਗੇ ਹਨ, ਪਰ ਪੁਲੀਸ ਪ੍ਰਸ਼ਾਸਨ 'ਚ ਸਿਆਸੀ ਦਖ਼ਲਅੰਦਾਜੀ ਹੈ। ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਨਸ਼ਾ ਮਾਫੀਆ ਸਮੇਤ ਹਰ ਤਰਾਂ ਦਾ ਮਾਫੀਆ ਚਲਾਇਆ ਜਾਂਦਾ ਹੈ। ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਿਆਸੀ ਸਰਪ੍ਰਸਤੀ ਪ੍ਰਾਪਤ ਹੈ। ਇਸ ਕਰਕੇ ਪੁਲੀਸ ਮੁਲਾਜ਼ਮ ਮਾਫੀਆ ਰਾਜ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕਰ ਸਕਦੇ। ਉਨਾਂ ਕਿਹਾ ਕਿ ਪੰਜਾਬ ਪੁਲੀਸ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਲਈ ਸਿਆਸੀ ਆਗੂਆਂ ਵੱਲੋਂ ਪੈਸੇ ਲਏ ਜਾਂਦੇ ਹਨ ਅਤੇ ਸਿਆਸੀ ਆਗੂ ਕੁੱਝ ਭ੍ਰਿਸ਼ਟ ਪੁਲੀਸ ਅਧਿਕਾਰੀਆਂ ਦੇ ਹੱਥਾਂ 'ਚ ਕਾਨੂੰਨ ਵਿਵਸਥਾ ਸੌਂਪ ਦਿੰਦੇ ਹਨ। ਸਿਸੋਦੀਆ ਨੇ ਕਿਹਾ ਕਿ 'ਆਪ' ਦੀ ਸਰਕਾਰ ਵਿੱਚ ਪੁਲੀਸ ਪ੍ਰਸ਼ਾਸਨ ਦੇ ਕੰਮਾਂ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ ਅਤੇ ਪੈਸੇ ਲੈ ਕੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਕਰਨ ਦੀ ਵਿਵਸਥਾ ਨੂੰ ਖ਼ਤਮ ਕੀਤਾ ਜਾਵੇਗਾ।

ਸਿਸੋਦੀਆ ਨੇ ਕਿਹਾ ਕਿ ਜਿਸ ਤਰੀਕੇ ਨਾਲ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਚੰਗੇ ਅਧਿਆਪਕਾਂ, ਡਾਕਟਰਾਂ ਅਤੇ ਹੋਰ ਅਧਿਕਾਰੀਆਂ ਨੂੰ ਅੱਗੇ ਕਰਕੇ ਵੱਡੇ ਸੁਧਾਰ ਕੀਤੇ ਹਨ, ਉਸੇ ਤਰੀਕੇ ਨਾਲ ਹੀ ਚੰਗੇ ਪੁਲੀਸ ਅਧਿਕਾਰੀਆਂ ਨੂੰ ਅੱਗੇ ਕਰਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਠੀਕ ਕੀਤੀ ਜਾਵੇਗੀ ਅਤੇ ਮਾਫੀਆ ਰਾਜ ਖ਼ਤਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਚਰਨਜੀਤ ਚੰਨੀ 'ਤੇ FIR ਦਰਜ ਹੋਣ ਤੋਂ ਬਾਅਦ ਸਾਹਮਣੇ ਆਇਆ ਵੱਡਾ ਬਿਆਨ

ETV Bharat Logo

Copyright © 2025 Ushodaya Enterprises Pvt. Ltd., All Rights Reserved.