ਚੰਡੀਗੜ੍ਹ: ਦਿੱਲੀ ਚੋਣਾਂ ਵਿੱਚ 60 ਤੋਂ ਵੱਧ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਪਾਈਆਂ ਜਿਸ ਨੂੰ ਲੈ ਕੇ ਜਿੱਥੇ ਦਿੱਲੀ ਦੇ ਵਿੱਚ ਆਮ ਦੀ ਪਾਰਟੀ ਦੀ ਜਿੱਤ ਨਾਲ ਜਸ਼ਨ ਦਾ ਮਾਹੌਲ ਹੈ ਉਥੇ ਚੰਡੀਗੜ੍ਹ ਅਤੇ ਪੰਜਾਬ ਦੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧੀ ਈਟੀਵੀ ਭਾਰਤ ਨੇ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਨਾਲ ਖ਼ਾਸ ਗੱਲਬਾਤ ਕੀਤੀ।
ਦਿੱਲੀ ਵਿੱਚ ਆਮ ਆਦਮੀ ਨੇ ਪਾਰਟੀ ਦੀ ਜਿੱਤ 'ਤੇ ਬੋਲਦੇ ਹੋਏ ਹਰਮੋਹਨ ਧਵਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੰਮ ਕੀਤਾ ਹੈ ਅਤੇ ਲੋਕਾਂ ਨੇ ਉਸ ਕੰਮ ਦਾ ਮੁੱਲ ਪਾਇਆ ਹੈ ਜਿਸ ਕਰਕੇ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਵੱਡਾ ਸਾਥ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵੱਲੋਂ ਹਮੇਸ਼ਾ ਤੋਂ ਹੀ ਵੰਡ ਦੀ ਰਾਜਨੀਤੀ ਕੀਤੀ ਜਾਂਦੀ ਹੈ ਜਿਸ ਨੂੰ ਦਿੱਲੀ ਦੇ ਲੋਕਾਂ ਨੇ ਨਕਾਰ ਦਿੱਤਾ ਹੈ।
ਇਹ ਵੀ ਪੜ੍ਹੋ: ਕਾਂਗਰਸ ਦੇ ਮਾੜੇ ਹਾਲਾਤਾਂ ਨਾਲ ਤੁਲਨਾ ਕਰ ਦਿਲਾਸਾ ਦੇ ਰਹੀ ਭਾਜਪਾ
ਉੱਥੇ ਹੀ ਦਿੱਲੀ 'ਚ ਕਾਂਗਰਸ ਦਾ ਖਾਤਾ ਵੀ ਨਾ ਖੁੱਲ੍ਹਣ 'ਤੇ ਆਪ ਆਗੂ ਨੇ ਕਿਹਾ ਕਿ 70 ਸਾਲ ਦੇਸ਼ 'ਤੇ ਰਾਜ ਕਰਨ ਤੋਂ ਬਾਅਦ ਵੀ ਕਾਂਗਰਸ ਦਾ ਅਜਿਹਾ ਹਾਲ ਪਾਰਟੀ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਕਜੁੱਟ ਹੋ ਕੇ ਭਾਜਪਾ ਨੂੰ ਅਤੇ ਕਾਂਗਰਸ ਨੂੰ ਨਕਾਰ ਦਿੱਤਾ ਅਤੇ ਕੰਮ ਕਰਨ ਵਾਲੀ ਪਾਰਟੀ ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਰਜ ਕਰਵਾਈ।