ETV Bharat / city

ਕੈਪਟਨ ਤੇ ਉਸਦੇ ਵਿਧਾਇਕਾਂ ਵਿਰੁੱਧ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਮੁੱਦੇ 'ਤੇ 'ਆਪ' ਰਾਜਪਾਲ ਨੂੰ ਮਿਲੇਗੀ - ਨਸ਼ਾ ਤਸਕਰਾਂ ਨੂੰ ਸ਼ਹਿ ਦੇ ਮੁੱਦੇ 'ਤੇ 'ਆਪ' ਰਾਜਪਾਲ ਨੂੰ ਮਿਲੇਗੀ

ਰਾਜਪੁਰਾ ਵਿੱਚ ਪਿਛਲੇ ਸਮੇਂ ਵਿੱਚ ਨਕਲੀ ਸ਼ਰਾਬ ਬਣਾਉਣ ਦੀਆਂ ਅਨੇਕਾਂ ਫ਼ੈਕਟਰੀਆਂ ਫੜੇ ਜਾਣ ਅਤੇ ਕੱਲ੍ਹ ਉੱਥੇ ਹੀ ਨਕਲੀ ਸੈਨੀਟਾਈਜ਼ਰ ਬਣਾਉਣ ਦੀ ਫ਼ੈਕਟਰੀ ਪੁਲਿਸ ਵੱਲੋਂ ਜ਼ਬਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਹੈ ਕਿ ਇਹ ਸਭ ਉਨ੍ਹਾਂ ਦੀ ਨੱਕ ਹੇਠ ਹੋ ਰਿਹਾ ਹੈ।

ਕੈਪਟਨ ਤੇ ਉਸਦੇ ਵਿਧਾਇਕਾਂ ਵਿਰੁੱਧ ਨਸ਼ਾ ਤਸਕਰਾਂ ਨੂੰ ਸ਼ਹਿ ਦੇ ਮੁੱਦੇ 'ਤੇ 'ਆਪ' ਰਾਜਪਾਲ ਨੂੰ ਮਿਲੇਗੀ

author img

By

Published : Dec 18, 2020, 9:43 PM IST

ਚੰਡੀਗੜ੍ਹ: ਰਾਜਪੁਰਾ ਵਿੱਚ ਪਿਛਲੇ ਸਮੇਂ ਵਿੱਚ ਨਕਲੀ ਸ਼ਰਾਬ ਬਣਾਉਣ ਦੀਆਂ ਅਨੇਕਾਂ ਫ਼ੈਕਟਰੀਆਂ ਫੜੇ ਜਾਣ ਅਤੇ ਕੱਲ੍ਹ ਉੱਥੇ ਹੀ ਨਕਲੀ ਸੈਨੀਟਾਈਜ਼ਰ ਬਣਾਉਣ ਦੀ ਫ਼ੈਕਟਰੀ ਪੁਲਿਸ ਵੱਲੋਂ ਜ਼ਬਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਹਿ ਉੱਤੇ ਹੀ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਇਸ ਖੇਤਰ ਵਿੱਚ ਨਕਲੀ ਸ਼ਰਾਬ ਦੇ ਮਾਫ਼ੀਆ ਨੂੰ ਚਲਾ ਰਹੇ ਹਨ।

  • Another factory producing fake sanitizers in Rajpura busted.After illicit liquor factory on main highway, now another factory busted in neighborhood of MLA Rajpura house.This is right under his nose. Not possible without his involvement and patronization. Shame on Congress Govt. pic.twitter.com/SoUmUNH7wW

    — Adv Harpal Singh Cheema (@HarpalCheemaMLA) December 18, 2020 " class="align-text-top noRightClick twitterSection" data=" ">

ਚੀਮਾ ਨੇ ਕਿਹਾ ਕਿ ਨਕਲੀ ਸ਼ਰਾਬ ਮਾਫ਼ੀਆ ਦੇ ਖ਼ੁਲਾਸਿਆਂ ਤੋਂ ਬਾਅਦ ਇਹ ਗੱਲ ਸਿੱਧ ਹੋ ਗਈ ਹੈ ਕਿ ਇਸ ਕਾਰਜ ਵਿੱਚ ਕੈਪਟਨ ਦੇ ਕਰੀਬੀ ਵਿਧਾਇਕਾਂ ਦਾ ਪੂਰਾ ਹੱਥ ਹੈ ਕਿਉਂ ਜੋ ਉਨ੍ਹਾਂ ਦੇ ਘਰ ਤੋਂ ਕੁੱਝ ਮੀਟਰ ਦੀ ਦੂਰੀ 'ਤੇ ਹੀ ਅਜਿਹਾ ਕਾਰਜ ਹੋਣਾ ਉਨ੍ਹਾਂ ਦੀ ਸ਼ਮੂਲੀਅਤ ਨੂੰ ਸਿੱਧ ਕਰਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ ਕੇ ਪੰਜਾਬ ਵਿੱਚ ਚਾਰ ਹਫ਼ਤਿਆਂ ਵਿਚ ਨਸ਼ਾ ਬੰਦ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ 'ਤੇ ਕਬਜਾ ਕਰਨ ਤੋਂ ਬਾਅਦ ਖ਼ੁਦ ਇਸ ਦੀ ਕਮਾਂਡ ਆਪਣੇ ਹੱਥਾਂ ਵਿੱਚ ਲੈ ਕੇ ਆਪਣੇ ਵਿਧਾਇਕਾਂ ਰਾਹੀਂ ਪੰਜਾਬ ਵਿਚ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਅੰਜਾਮ ਦੇ ਰਹੇ ਹਨ।

ਸ਼ਰਾਬ ਮਾਫ਼ੀਆ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਦੇ ਚਾਰ ਸਾਲਾਂ ਦੌਰਾਨ ਪਟਿਆਲਾ ਤੇ ਰਾਜਪੁਰਾ ਖੇਤਰ ਵਿੱਚ ਕੋਈ ਵੱਡਾ ਪ੍ਰੋਜੈਕਟ ਤਾਂ ਨਹੀਂ ਆਇਆ ਪ੍ਰੰਤੂ ਇਹ ਨਕਲੀ ਸ਼ਰਾਬ ਦਾ ਮੁੱਖ ਕੇਂਦਰ ਜ਼ਰੂਰ ਬਣ ਗਿਆ ਹੈ। ਇਹ ਕੈਪਟਨ ਅਮਰਿੰਦਰ ਸਿੰਘ ਦੀ ਕਿਰਪਾ ਦਾ ਹੀ ਨਤੀਜਾ ਹੈ ਕਿ ਹੁਣ ਤੱਕ ਐਮਐਲਏ ਹਰਦਿਆਲ ਕੰਬੋਜ ਅਤੇ ਮਦਨ ਲਾਲ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਚੀਮਾ ਨੇ ਕਿਹਾ ਕਿ ਇਸ ਸਬੰਧ ਵਿਚ ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਕੇ ਕੈਪਟਨ ਸਰਕਾਰ ਵੱਲੋਂ ਸੂਬੇ ਵਿੱਚ ਸ਼ਰਾਬ ਮਾਫ਼ੀਆ ਚਲਾ ਕੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤੇ ਜਾਣ ਦੇ ਵਿਰੁੱਧ ਸ਼ਿਕਾਇਤ ਕਰੇਗੀ।

ਪਹਿਲਾਂ ਰਾਜਪੁਰਾ ਅਤੇ ਸ਼ੰਭੂ ਵਿੱਚ ਨਾਜਾਇਜ਼ ਸ਼ਰਾਬ ਦੀਆਂ ਫ਼ੈਕਟਰੀਆਂ ਵਿੱਚ ਨਾਂਅ ਆਉਣ ਤੋਂ ਬਾਅਦ ਹੁਣ ਨਕਲੀ ਸੈਨੀਟਾਈਜ਼ਰ ਬਣਾਉਣ ਦੇ ਪ੍ਰੋਜੈਕਟ ਵਿੱਚ ਵੀ ਵਿਧਾਇਕ ਕੰਬੋਜ ਦੀ ਸਿੱਧੀ ਸ਼ਮੂਲੀਅਤ ਦਾ ਜ਼ਿਕਰ ਆ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਉੱਪਰ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਕੈਪਟਨ ਦੱਸਣ ਕਿ ਉਨ੍ਹਾਂ ਦੇ ਕਰੀਬੀ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਹੀ ਨਾਂ ਹਰ ਨਾਜਾਇਜ਼ ਸ਼ਰਾਬ ਦੀ ਫ਼ੈਕਟਰੀ ਦੇ ਕੇਸ ਵਿੱਚ ਕਿਉਂ ਆਉਂਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.