ETV Bharat / city

ਅਮਨ ਅਰੋੜਾ ਨੇ ਕਿਸਾਨ ਜਥੇਬੰਦੀਆਂ ਨੂੰ ਹੱਥ ਜੋੜ ਕੇ ਕੀਤੀ ਇਹ ਅਪੀਲ - AAP MLA Aman Arora

ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਰਾਜਨੀਤਿਕ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਪ੍ਰੋਗਰਾਮ ਕਰਨ ‘ਤੇ ਰੋਕ ਲਗਾਈ ਗਈ ਹੈ ਤਾਂ ਫਿਰ ਕਾਂਗਰਸ ਨੂੰ ਵੀ ਕਿਸੇ ਤਰ੍ਹਾਂ ਦਾ ਸਮਾਗਮ ਨਾ ਕਰਨ ਦਿੱਤਾ ਜਾਵੇ ।

ਅਮਨ ਅਰੋੜਾ ਨੇ ਕਿਸਾਨ ਜਥੇਬੰਦੀਆਂ ਨੂੰ ਹੱਥ ਜੋੜ ਕੇ ਕੀਤੀ ਇਹ ਅਪੀਲ

author img

By

Published : Sep 14, 2021, 11:16 PM IST

Updated : Sep 15, 2021, 7:01 AM IST

ਚੰਡੀਗੜ੍ਹ: ਆਪ ਵਿਧਾਇਕ ਅਮਨ ਅਰੋੜਾ (AAP MLA Aman Arora) ਨੇ ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੇ ਵਿੱਚ ਕਿਹਾ ਕਿ ਸਾਰਿਆਂ ਦੇ ਲਈ ਕਿਸਾਨ ਜਥੇਬੰਦੀਆਂ ਦਾ ਬਰਾਬਰ ਮਾਪਦੰਡ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਪ੍ਰੋਗਰਾਮ ਕਰਦੀ ਹੈ ਤੇ ਹੋਰ ਰਾਜਨੀਤਕ ਦਲ ਕੋਈ ਰੈਲੀ ਜਾਂ ਪ੍ਰੋਗਰਾਮ ਨਹੀਂ ਕਰਦੇ ਤਾਂ ਇਸ ਦਾ ਸਿੱਧਾ ਫਾਇਦਾ ਸੱਤਾ ਵਿਚ ਰਹਿਣ ਵਾਲੀ ਕਾਂਗਰਸ ਪਾਰਟੀ ਨੂੰ ਹੀ ਹੋਵੇਗਾ ।

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਦੇ 'ਵੋਟਰ ਆਊਟਰੀਚ' (ਵੋਟਰਾਂ ਤੱਕ ਪਹੁੰਚ) ਸਮਾਗਮ 'ਤੇ ਇਤਰਜ਼ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਸਰਕਾਰ ਦੀ ਆੜ ਵਿੱਚ ਕਿਸਾਨਾਂ ਦੇ ਆਦੇਸ਼ਾਂ ਦੇ ਖ਼ਿਲਾਫ਼ ਜਾ ਕੇ ਚੁਣਾਵੀ ਸਮਾਗਮ ਕਰ ਰਹੀ ਹੈ। ਇਸ ਦੇ ਨਾਲ ਹੀ 'ਆਪ' ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕਿਸਾਨਾਂ ਨੂੰ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਦੇ ਦਿੱਤੇ ਬਿਆਨ ਨੂੰ ਗ਼ੈਰ ਜ਼ਿੰਮੇਵਾਰਨਾ ਕਰਾਰ ਦਿੰਦਿਆਂ ਕਿਸਾਨਾਂ ਨਾਲ ਧੋਖ਼ਾ ਕਰਨ ਦਾ ਦੋਸ਼ ਵੀ ਲਾਇਆ ਹੈ।

ਵਿਧਾਇਕ ਅਮਨ ਅਰੋੜਾ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਅਪੀਲ ਕੀਤੀ ਹੈ ਕਿ ਉਹ ਕਾਂਗਰਸ ਅਤੇ ਕੈਪਟਨ ਦੀ ਲਗਾਮ ਖਿੱਚਣ ਜਾਂ ਫਿਰ ਹੋਰਨਾਂ ਰਾਜਸੀ ਪਾਰਟੀਆਂ ਨੂੰ ਰੈਲੀਆਂ ਅਤੇ ਹੋਰ ਸਮਾਗਮ ਨਾ ਕਰਨ ਦੇ ਆਪਣੇ ਆਦੇਸ਼ਾਂ 'ਤੇ ਮੁੜ ਵਿਚਾਰ ਕੀਤਾ ਜਾਵੇ ਜਾਂ ਫਿਰ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੂੰ ਸਮਾਗਰ ਕਰਨ ਦਿੱਤੇ ਜਾਣ।

ਅਮਨ ਅਰੋੜਾ ਨੇ ਕਿਸਾਨ ਜਥੇਬੰਦੀਆਂ ਨੂੰ ਹੱਥ ਜੋੜ ਕੇ ਕੀਤੀ ਇਹ ਅਪੀਲ

ਉਨਾਂ ਕਿਹਾ ਕਿ ਇਹ ਕਿਸਾਨ ਮੋਰਚੇ ਦੀ ਰਾਜਸੀ ਪਾਰਟੀਆਂ ਨਾਲ ਬੈਠਕ ਵਿੱਚ ਤੈਅ ਹੋਈਆਂ ਸ਼ਰਤਾਂ ਦੀ ਸ਼ਰੇਆਮ ਉਲੰਘਣਾ ਹੈ। ਸਾਢੇ ਚਾਰ ਸਾਲ ਫਾਰਮ ਹਾਊਸ ਵਿੱਚ ਬੈਠੇ ਰਹੇ ਕੈਪਟਨ ਨੂੰ ਹੁਣ ਚੋਣਾ ਤੋਂ ਪਹਿਲਾਂ ਲੋਕਾਂ ਕੋਲ ਜਾਣਾ ਯਾਦ ਆ ਗਿਆ ਹੈ। ਵਿਧਾਇਕ ਅਮਨ ਅਰੋੜਾ ਨੇ ਕਿਹਾ, 'ਚੋਣਾ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਚੋਣਾਂ ਤੋਂ ਚੰਦ ਮਹੀਨੇ ਪਹਿਲਾਂ ਲੋਕਾਂ ਦੀ ਯਾਦ ਕਿਉਂ ਆਈ? ਕਿਉਂਕਿ ਲੋਕ ਇਸ ਵਾਰ ਬਦਲਾਅ ਚਾਹੁੰਦੇ ਹਨ। ਇਸ ਲਈ ਕੈਪਟਨ ਦੀ ਝੂਠੇ ਵਾਅਦਿਆਂ ਦੀ ਦਾਲ ਹੁਣ ਨਹੀਂ ਗਲਣੀ।'

ਉਨਾਂ ਕਿਹਾ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਪਾਰਟੀ ਦੇ ਆਗੂ ਅਤੇ ਸਮਰਥਕ ਕਿਸਾਨਾਂ ਨਾਲ ਖੜੇ ਰਹਿਣਗੇ।

'ਆਪ' ਆਗੂ ਨੇ ਕਿਹਾ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਇਹ ਲੜਾਈ ਕਿਸਾਨਾਂ ਦੀ ਹੀ ਨਹੀਂ ਬਲਕਿ ਸਾਰੇ ਵਰਗਾਂ ਦੀ ਲੜਾਈ ਹੈ। ਉਨਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਧਰਨੇ ਵਿੱਚ ਉਨਾਂ ਦੀ ਸ਼ਹਾਦਤ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਨਾਲ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਬਰਾਬਰ ਦੇ ਜ਼ਿੰਮੇਵਾਰ ਹਨ। ਜੇਕਰ ਕੇਂਦਰ ਵੱਲੋਂ ਖੇਤੀ ਸੁਧਾਰਾਂ ਲਈ ਬਣਾਈ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਸਮਾਂ ਰਹਿੰਦੇ ਇਨਾਂ ਕਾਨੂੰਨਾਂ ਦੀ ਸੱਚਾਈ ਲੋਕਾਂ ਵਿੱਚ ਰੱਖਦੇ ਅਤੇ ਹਰਸਿਮਰਤ ਕੌਰ ਬਾਦਲ ਇਨਾਂ ਬਿਲਾਂ 'ਤੇ ਦਸਤਖ਼ਤ ਨਾ ਕਰਦੇ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ।

ਉਨਾਂ ਅੱਗੇ ਕਿਹਾ, ''ਜੇ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਕਿਸਾਨਾਂ ਦੇ ਧਰਨਿਆਂ ਨਾਲ ਸੂਬੇ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ ਤਾਂ ਕੈਪਟਨ ਦੱਸਣ ਕਿ ਉਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕਾਨੂੰਨ ਵਾਪਸ ਲੈਣ ਲਈ ਹੁਣ ਤੱਕ ਕਿਹੜਾ ਦਬਾਅ ਬਣਾਇਆ ਹੈ। ਇਹ ਵੀ ਦੱਸਣ ਕਿ ਇਨਾਂ ਧਰਨਿਆਂ ਤੋਂ ਪਹਿਲਾਂ ਪੰਜਾਬ ਨੂੰ ਆਰਥਿਕ ਨੁਕਸਾਨ ਤੋਂ ਬਚਾਉਣ ਲਈ ਕੈਪਟਨ ਨੇ ਕਿਹੜੇ ਕਦਮ ਚੁੱਕੇ ਹਨ? ਇਨਾਂ ਧਰਨਿਆਂ ਤੇ ਪ੍ਰਦਰਸ਼ਨਾਂ ਤੋਂ ਪਹਿਲਾਂ ਸੂਬੇ ਦੇ ਵਾਪਾਰ ਨੂੰ ਆਰਥਿਕ ਰੂਪ ਤੋਂ ਮਜ਼ਬੂਤ ਬਣਾਉਣ ਲਈ ਉਨਾਂ ਕੀ ਕੀਤਾ ਹੈ?''

ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ , ''ਪੰਜਾਬ ਵਿੱਚ ਕਿਸਾਨਾਂ ਤੋਂ ਇਲਾਵਾ ਅਧਿਆਪਕ, ਡਾਕਟਰ, ਆਂਗਣਵਾੜੀ ਵਰਕਰ, ਰੋਡਵੇਜ਼ ਕਰਮਚਾਰੀ ਸਮੇਤ ਅਨੇਕਾਂ ਵਰਗ ਧਰਨੇ 'ਤੇ ਬੈਠੇ ਹਨ। ਕੀ ਕੈਪਟਨ ਅਮਰਿੰਦਰ ਸਿੰਘ ਉਨਾਂ ਨੂੰ ਵੀ ਦਿੱਲੀ ਜਾਂ ਹਰਿਆਣਾ ਭੇਜਣਾ ਚਾਹੁੰਦੇ ਹਨ? ਅਰੋੜਾ ਨੇ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਨੂੰ ਐਮ.ਐਸ.ਪੀ ਦੀ ਗਰੰਟੀ, ਨੌਜਵਾਨਾਂ ਨੂੰ ਰੁਜ਼ਗਾਰ, ਸਸਤੀ ਬਿਜਲੀ, ਠੇਕਾ ਭਰਤੀ ਬੰਦ ਕਰਾ ਕੇ ਰੈਗੂਲਰ ਨੌਕਰੀਆਂ ਦਾ ਪ੍ਰਬੰਧ ਕਰਨ ਜਿਹੇ ਮੁੱਦੇ ਪਾਰਟੀ ਲਈ ਪ੍ਰਮੁੱਖ ਕੰਮਾਂ 'ਚ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ:ਕੈਪਟਨ ਬੋਲਣ ਲੱਗੇ ਮੋਦੀ ਦੀ ਬੋਲੀ: ਹਰਸਿਮਰਤ ਬਾਦਲ

Last Updated : Sep 15, 2021, 7:01 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.