ETV Bharat / city

ਡੇਂਗੂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ 'ਆਪ' ਵਿਧਾਇਕਾ ਦੀ ਡਿਪਟੀ CM ਨਾਲ ਮੁਲਾਕਾਤ - ਡਿਪਟੀ CM ਨਾਲ ਮੁਲਾਕਾਤ

ਮੀਟਿੰਗ ਤੋਂ ਬਾਅਦ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ, ਬਰਨਾਲਾ, ਬਠਿੰਡਾ ਆਦਿ ਵਿੱਚ ਡੇਂਗੂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਕਈ ਪਰਿਵਾਰਾਂ ਦੀ ਮੌਤ ਹੋ ਚੁੱਕੀ ਹੈ, ਪਰ ਹੁਣ ਤੱਕ ਸਥਾਨਕ ਪੱਧਰ 'ਤੇ ਡੇਂਗੂ 'ਤੇ ਕਾਬੂ ਪਾਉਣ ਲਈ ਕੋਈ ਕਦਮ ਨਹੀਂ ਚੁੱਕੇ ਗਏ ਹਨ।

'ਆਪ' ਵਿਧਾਇਕਾ ਦੀ ਡਿਪਟੀ CM ਨਾਲ ਮੁਲਾਕਾਤ
'ਆਪ' ਵਿਧਾਇਕਾ ਦੀ ਡਿਪਟੀ CM ਨਾਲ ਮੁਲਾਕਾਤ
author img

By

Published : Oct 26, 2021, 6:24 PM IST

ਚੰਡੀਗੜ੍ਹ: ਸੂਬੇ ਭਰ ’ਚ ਡੇਂਗੂ ਕਾਰਨ ਹਾਲਾਤ ਬਹੁਤ ਹੀ ਜਿਆਦਾ ਖਰਾਬ ਹੋਏ ਪਏ ਹਨ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਓਪੀ ਸੋਨੀ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ’ਚ ਡੇਂਗੂ ਦੀ ਕੀ ਸਥਿਤੀ ਹੈ ਇਸ ਬਾਰੇ ਜਾਣੂ ਕਰਵਾਇਆ। ਨਾਲ ਹੀ ਉਨ੍ਹਾਂ ਨੇ ਓਪੀ ਸੋਨੀ ਨੂੰ ਕਿਹਾ ਕਿ ਅਧਿਕਾਰੀਆਂ ਤੋਂ ਤੁਰੰਤ ਪ੍ਰਭਾਵ ਨਾਲ ਡੇਂਗੂ ਸਬੰਧੀ ਰਿਪੋਰਟ ਮੰਗੀ ਜਾਵੇ ਅਤੇ ਡੇਂਗੂ ਦੀ ਰੋਕਥਾਮ ਲਈ ਕਦਮ ਚੁੱਕਣ ਦੀ ਹਦਾਇਤ ਕੀਤੀ।

ਮੀਟਿੰਗ ਤੋਂ ਬਾਅਦ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ, ਬਰਨਾਲਾ, ਬਠਿੰਡਾ ਆਦਿ ਵਿੱਚ ਡੇਂਗੂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਕਈ ਪਰਿਵਾਰਾਂ ਦੀ ਮੌਤ ਹੋ ਚੁੱਕੀ ਹੈ, ਪਰ ਹੁਣ ਤੱਕ ਸਥਾਨਕ ਪੱਧਰ 'ਤੇ ਡੇਂਗੂ 'ਤੇ ਕਾਬੂ ਪਾਉਣ ਲਈ ਕੋਈ ਕਦਮ ਨਹੀਂ ਚੁੱਕੇ ਗਏ ਹਨ।

'ਆਪ' ਵਿਧਾਇਕਾ ਦੀ ਡਿਪਟੀ CM ਨਾਲ ਮੁਲਾਕਾਤ

ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਨਾਲੋਂ ਡੇਂਗੂ ਨਾਲ ਜ਼ਿਆਦਾ ਮੌਤਾਂ ਹੋ ਰਹੀਆਂ ਹਨ। ਪੰਜਾਬ ਵਿੱਚ ਹਰ ਸਾਲ ਡੇਂਗੂ ਦਾ ਕਹਿਰ ਦੇਖਣ ਨੂੰ ਮਿਲਦਾ ਹੈ ਪਰ ਸਮੇਂ ਸਿਰ ਕਦਮ ਕਦੇ ਨਹੀਂ ਚੁੱਕੇ ਜਾਂਦੇ। ਜੇਕਰ ਸਰਕਾਰ ਨੇ ਅਗਸਤ ਵਿੱਚ ਹੀ ਤੁਰੰਤ ਕਰਵਾਈ ਹੁੰਦੀ ਤਾਂ ਸ਼ਾਇਦ ਅੱਜ ਹਾਲਾਤ ਇੰਨੇ ਮਾੜੇ ਨਾ ਹੁੰਦੇ।

ਦੂਜੇ ਪਾਸੇ ਡੇਂਗੂ ਦੇ ਮੁੱਦੇ 'ਤੇ ਪੰਜਾਬ ਦੇ ਸਿਹਤ ਮੰਤਰੀ ਓਪੀ ਸੋਨੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਡੇਂਗੂ 'ਤੇ ਕਾਬੂ ਪਾਉਣ ਲਈ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜੇਕਰ ਕੋਈ ਅਧਿਕਾਰੀ ਢਿੱਲੀ ਕਾਰਵਾਈ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਰੇ ਲੋਕਾਂ ਨੂੰ ਡੇਂਗੂ ਦੀ ਰਿਪੋਰਟ ਸਮੇਂ ਸਿਰ ਭੇਜਣ ਦੀ ਹਦਾਇਤ ਵੀ ਕੀਤੀ ਗਈ ਹੈ। ਓਪੀ ਸੋਨੀ ਨੇ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਇਸ ਵਾਰ ਦੇਸ਼ ਭਰ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਓਪੀ ਸੋਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਿਹਾ ਕਿ ਸੰਗਰੂਰ ਵਿੱਚ ਹੋਰ ਵੀ ਕੇਸ ਆ ਰਹੇ ਹਨ, ਜਿਸ ਲਈ ਉਨ੍ਹਾਂ ਨੇ ਸ਼ਿਕਾਇਤ ਕੀਤੀ ਹੈ, ਇਸ ਸਬੰਧੀ ਡਿਪਟੀ ਡਾਇਰੈਕਟਰ ਨੂੰ ਆਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਓਪੀ ਸੋਨੀ ਨੇ ਇਹ ਵੀ ਕਿਹਾ ਕਿ ਪ੍ਰਾਈਵੇਟ ਤੋਂ ਲੈ ਕੇ ਸਰਕਾਰੀ ਤੱਕ ਸਾਰੇ ਹਸਪਤਾਲਾਂ ਵਿੱਚ ਖਾਸ ਨਜ਼ਰ ਹੈ। ਕਿੱਟ ਨਾ ਮਿਲਣ ’ਤੇ ਕਿਹਾ ਗਿਆ ਕਿ ਪ੍ਰਬੰਧ ਮੁਕੰਮਲ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹੁਣ ਤੱਕ 35 ਹਜ਼ਾਰ ਟੈਸਟ ਕੀਤੇ ਜਾ ਚੁੱਕੇ ਹਨ, ਹੁਣ ਤੱਕ 13 ਹਜ਼ਾਰ ਪਾਜ਼ੀਟਿਵ ਕੇਸ ਆਏ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮੋਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਇਸ ਦੇ ਨਾਲ ਹੀ 30 ਨਰਸਾਂ ਨੂੰ ਨਿਯੁਕਤੀ ਪੱਤਰ ਦੇਣ ਬਾਰੇ ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 533 ਦੇ ਕਰੀਬ ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ, ਅੱਜ 29 ਦੇ ਕਰੀਬ ਨਿਯੁਕਤੀ ਪੱਤਰ ਦਿੱਤੇ ਗਏ ਹਨ। ਓਪੀ ਸੋਨੀ ਨੇ ਕਿਹਾ ਕਿ ਜਿੰਨੀਆਂ ਅਸਾਮੀਆਂ ਖਾਲੀ ਹਨ, ਸਾਰੀਆਂ ਅਸਾਮੀਆਂ ਭਰ ਦਿੱਤੀਆਂ ਜਾਣਗੀਆਂ। ਓਪੀ ਸੋਨੀ ਨੇ ਦੱਸਿਆ ਕਿ 80 ਫੀਸਦੀ ਤੱਕ ਨਰਸਾਂ, ਡਾਕਟਰਾਂ ਤੋਂ ਲੈ ਕੇ ਪੈਰਾ ਮੈਡੀਕਲ ਸਟਾਫ ਤੱਕ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਇਹ ਵੀ ਪੜੋ: ਬੀਜੇਪੀ-ਆਰਐਸਐਸ ਦੀ ਵਿਚਾਰਧਾਰਾ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕਰੇਗੀ ਕਾਂਗਰਸ- ਸੋਨੀਆ ਗਾਂਧੀ

ETV Bharat Logo

Copyright © 2025 Ushodaya Enterprises Pvt. Ltd., All Rights Reserved.