ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸੁਧਾਰ ਕਾਨੂੰਨ ਖਿਲਾਫ਼ ਅੰਦੋਲਨ ਤੇਜ਼ ਕਰਦਿਆਂ ਸੂਬੇ ਭਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ। ਉੱਥੇ ਹੀ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫ਼ੈਸਰ ਬਲਜਿੰਦਰ ਕੌਰ ਨੇ ਕਿਸਾਨਾਂ ਨੂੰ ਸਮਰਥਨ ਦਿੰਦਿਆਂ ਬੀਜੇਪੀ ਖਿਲਾਫ਼ ਭੜਾਸ ਕੱਢੀ।
ਇਸ ਮੌਕੇ ਬਲਜਿੰਦਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨ ਨਾਲ ਜਿਥੇ ਦੇਸ਼ ਨੂੰ ਨੁਕਸਾਨ ਹੋਵੇਗਾ ਉੱਥੇ ਹੀ ਕਿਸਾਨਾਂ ਸਣੇ ਪੰਜਾਬ ਨੂੰ ਵੀ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਵਰਕਰਾਂ ਸਣੇ ਹਰੇਕ ਵਿਅਕਤੀ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਦਿੱਲੀ ਵਿਖੇ ਕਿਸਾਨਾਂ ਦੀ ਬੈਠਕ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਵਲੋਂ ਮੋਦੀ ਸਰਕਾਰ ਦੇ ਮੰਤਰੀਆਂ ਦਾ ਜਿੱਥੇ ਬਾਈਕਾਟ ਕੀਤਾ ਜਾ ਰਿਹਾ ਹੈ, ਉੱਥੇ ਹੀ ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ਼ ਕਈ ਦਿਨਾਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ।