ETV Bharat / city

ਡੀ.ਏ.ਪੀ ਖਾਦ ਦੀ ਘਾਟ ਨੂੰ ਲੈਕੇ ਆਪ ਨੇ ਮੋਦੀ ਤੇ ਚੰਨੀ ਸਰਕਾਰ ਤੇ ਚੁੱਕੇ ਸਵਾਲ - Modi and Channi government

ਆਪ ਵਿਧਾਇਕ ਕੁਲਤਾਰ ਸੰਧਵਾ (AAP MLA Kultar Sandhwa) ਨੇ ਸੂਬੇ ਦੇ ਵਿੱਚ ਡੀਏਪੀ ਖਾਦ ਦੀ ਘਾਟ (DAP fertilizer) ਨੂੰ ਲੈਕੇ ਮੋਦੀ ਅਤੇ ਚੰਨੀ ਸਰਕਾਰ ਤੇ ਸਵਾਲ ਚੁੱਕੇ ਹਨ। ਸੰਧਵਾ ਨੇ ਕਿਹਾ ਕਿ ਖਾਦ ਦੀ ਘਾਟ ਹੋਣ ਕਾਰਨ ਹਾੜੀ ਦੀਆਂ ਫਸਲਾਂ ਖਾਸ ਕਰਕੇ ਕਣਕ ਦੀ ਬਿਜਾਈ ਉੱਪਰ ਮਾੜਾ ਅਸਰ ਪਵੇਗਾ।

ਡੀ.ਏ.ਪੀ ਖਾਦ ਦੀ ਘਾਟ ਨੂੰ ਲੈਕੇ ਆਪ ਨੇ ਮੋਦੀ ਤੇ ਚੰਨੀ ਸਰਕਾਰ ਤੇ ਚੁੱਕੇ ਸਵਾਲ

author img

By

Published : Oct 14, 2021, 6:39 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਸੂਬੇ ਵਿੱਚ ਡੀ.ਏ.ਪੀ. ਖਾਦ (D.A.P. Fertilizer) ਦੀ ਭਾਰੀ ਕਮੀ ਹੋਣ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ, ਕਿਉਂਕਿ ਖਾਦ ਦੀ ਘਾਟ ਕਾਰਨ ਹਾੜੀ ਦੀਆਂ ਫ਼ਸਲਾਂ ਖ਼ਾਸ ਕਰਕੇ ਕਣਕ ਦੀ ਬਿਜਾਈ ’ਤੇ ਬਹੁਤ ਹੀ ਮਾੜਾ ਅਸਰ ਪਵੇਗਾ। ਡੀ.ਏ.ਪੀ ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ‘ਆਪ’ ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਇਸ ਸੋਚੀ ਸਮਝੀ ਕਿੱਲਤ ਨੂੰ ਕਿਸਾਨ ਅਤੇ ਪੰਜਾਬ ਵਿਰੁੱਧ ਗਹਿਰੀ ਸਾਜ਼ਿਸ਼ ਕਰਾਰ ਦਿੱਤਾ ਹੈ।

ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ, ‘‘ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਹਾੜੀ ਦੀਆਂ ਫ਼ਸਲਾਂ ਕਣਕ, ਆਲੂ, ਪਸ਼ੂਆਂ ਦੇ ਚਾਰੇ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਬਹੁਤ ਹੀ ਅਹਿਮ ਲੋੜ ਹੁੰਦੀ ਹੈ।

ਕੇਂਦਰ ਅਤੇ ਸੂਬਾ ਸਰਕਾਰਾਂ ਆਪਸੀ ਤਾਲਮੇਲ ਨਾਲ ਇਸ ਅਹਿਮ ਜ਼ਰੂਰਤ ਦਾ ਅਗਾਊਂ ਪ੍ਰਬੰਧ ਕਰਦੀਆਂ ਹਨ ਪਰ ਇੰਜ ਜਾਪਦਾ ਕਿ ਡੀ.ਏ.ਪੀ. ਖਾਦ ਦੀ ਸਮੇਂ ਸਿਰ ਲੋੜੀਂਦੀ ਸਪਲਾਈ ਨਾ ਦੇ ਕੇ ਜਿੱਥੇ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕਿੜ੍ਹ ਕੱਢ ਰਹੀ ਹੈ, ਉੱਥੇ ਪੰਜਾਬ ਸਰਕਾਰ ਵੀ ਸੁੱਤੀ ਪਈ ਹੈ, ਕਿਉਂਕਿ ਖੇਤੀ ਪ੍ਰਧਾਨ ਪੰਜਾਬ ਵਿੱਚ ਹਾੜੀ ਦੀ ਫ਼ਸਲ ਦੀ ਬਿਜਾਈ ਲਈ 5.5 ਲੱਖ ਟਨ ਡੀ.ਏ.ਪੀ ਦੀ ਲੋੜ ਹੈ। ਪ੍ਰੰਤੂ ਇਸ ਸਮੇਂ ਕੇਵਲ 74,000 ਟਨ ਖਾਦ ਦਾ ਭੰਡਾਰ ਹੈ। ਉਨ੍ਹਾਂ ਕਿਾਹ ਕਿ ਇਸ ਹਿਸਾਬ ਨਾਲ ਸੂਬੇ ’ਚ 4.80 ਲੱਖ ਟਨ ਖਾਦ ਦੀ ਘਾਟ ਪਾਈ ਜਾ ਰਹੀ ਹੈ।’’ਉਨ੍ਹਾਂ ਕਿਹਾ ਕਿ ਪੰਜਾਬ ’ਚ 87 ਫ਼ੀਸਦ ਡੀ.ਏ.ਪੀ. ਖਾਦ ਦੀ ਘਾਟ ਕਾਰਨ ਜਿੱਥੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ’ਤੇ ਮਾੜਾ ਅਸਰ ਪਵੇਗਾ, ਉੱਥੇ ਹੀ ਕਾਲ਼ਾ ਬਾਜ਼ਾਰੀ ਸ਼ੁਰੂ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲੁੱਟਿਆ ਜਾਵੇਗਾ।

ਵਿਧਾਇਕ ਸੰਧਵਾ ਨੇ ਕਿਹਾ ਕਿ ਪੰਜਾਬ ਵਿੱਚ ਖਾਦ ਦੀ ਸਪਲਾਈ ਦੇਣਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਵਿੱਚ ਕੇਂਦਰ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਪੰਜਾਬ ’ਚ ਕਣਕ ਦੀ ਬਿਜਾਈ ਖ਼ਰਾਬ ਕਰਨ ਦੀ ਸਾਜ਼ਿਸ਼ ਤਹਿਤ ਡੀ.ਏ.ਪੀ. ਖਾਦ ਦੀ ਕਿੱਲਤ ਪੈਦਾ ਕੀਤੀ ਜਾ ਰਹੀ ਹੈ, ਕਿਉਂਕਿ ਬਿਜਾਈ ਸਿਰ ’ਤੇ ਹੋਣ ਦੇ ਬਾਵਜੂਦ ਪੰਜਾਬ ਨੂੰ ਸਿਰਫ਼ 13 ਫ਼ੀਸਦ ਡੀ.ਏ.ਪੀ. ਖਾਦ ਮਿਲੀ ਹੈ। ‘ਆਪ’ ਆਗੂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਝੰਡਾ ਬੁਲੰਦ ਕਰਨ ਦੀ ਸਜ਼ਾ ਦਿੱਤੀ ਜਾ ਸਕੇ।

ਕੁਲਤਾਰ ਸਿੰਘ ਸੰਧਵਾ ਨੇ ਚੰਨੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਸੀ ਲੜਾਈ ਦੇ ਚੱਲਦਿਆਂ ਲੋਕ ਮੁੱਦਿਆਂ ਅਤੇ ਕਿਸਾਨੀ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਲਗਾਤਾਰ ਨਿਕੰਮੀ ਸਾਬਤ ਹੋ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਨਾ ਤਾਂ ਡੀ.ਏ.ਪੀ. ਖਾਦ ਦਾ ਅਗਾਊਂ ਪ੍ਰਬੰਧ ਕਰ ਸਕੀ ਹੈ ਅਤੇ ਨਾ ਹੀ ਬਿਜਲੀ ਦੇ ਕੱਟਾਂ ਤੋਂ ਨਿਜਾਤ ਦਿਵਾ ਸਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸਪਲਾਈ ’ਤੇ ਕੱਟ ਲਾਏ ਜਾ ਰਹੇ ਹਨ, ਜਿਸ ਕਾਰਨ ਝੋਨੇ ਦੀ ਫ਼ਸਲ ਨੂੰ ਲੋੜੀਂਦਾ ਆਖ਼ਰੀ ਪਾਣੀ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਜਿੱਥੇ ਝੋਨੇ ਦਾ ਝਾੜ ਘਟੇਗਾ, ਉੱਥੇ ਹੀ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵੀ ਪਛੜ ਜਾਵੇਗੀ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪੰਜਾਬ ਨੂੰ ਡੀ.ਏ.ਪੀ. ਖਾਦ ਦੀ ਲੋੜੀਂਦੀ ਸਪਲਾਈ ਦਿੱਤੀ ਜਾਵੇ, ਤਾਂ ਜੋ ਸੂਬੇ ਦੇ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ ਕਰ ਸਕਣ।

ਇਹ ਵੀ ਪੜ੍ਹੋ:ਸੂਬਾ ਸਰਕਾਰ ਨੇ ਕੈਪਟਨ ਦੇ ਰਾਸ਼ਟਰਵਾਦ ‘ਤੇ ਉਠਾਏ ਸਵਾਲ, ਵੇਖੋ ਕਿਸ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆਈਆਂ ਸਾਹਮਣੇ

ETV Bharat Logo

Copyright © 2025 Ushodaya Enterprises Pvt. Ltd., All Rights Reserved.