ਵਿਧਾਇਕ ਸਰਬਜੀਤ ਕੌਰ ਨੇ ਸ਼ਹੀਦਾ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਫ਼ੌਜੀਆਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦਿੱਤੇ ਜਾਂਦੇ ਹਨ। ਇਸ ਕਰਕੇ ਪੰਜਾਬ ਸਰਕਾਰ ਨੂੰ ਵੀ ਸਾਰੇ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੇਣੇ ਚਾਹੀਦੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀ ਨਗਰ- ਜੰਮੂ ਰਾਜਮਾਗਰ ਤੇ ਲੇਥਪੋਰਾ ਦੇ ਕੋਲ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰਕੇ ਜਵਾਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 42 ਜਵਾਨ ਸ਼ਹੀਦ ਹੋ ਗਏ ਸਨ।