ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਇਲੈਕਸ਼ਨਸ ਨਾ ਕਰਵਾਏ ਜਾਣ ਨੂੰ ਲੈ ਕੇ ਲਗਾਤਾਰ ਰਾਜਨੀਤੀ ਗਰਮਾਈ ਹੋਈ ਹੈ ਇਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਪੰਜਾਬ ਯੂਨੀਵਰਸਿਟੀ ਪਹੁੰਚੇ ਅਤੇ ਧਰਨੇ ਵਿੱਚ ਸ਼ਾਮਲ ਸਾਬਕਾ ਸੈਨੇਟ ਮੈਂਬਰ ਤੇ ਸੈਨੇਟ ਚੋਣਾਂ ਦੇ ਉਮੀਦਵਾਰ ਤੇ ਛਾਤਰਾ ਨੂੰ ਮਿਲਣ ਪਹੁੰਚੇ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਅਤੇ ਹੋਰ ਨੇਤਾ ਵੀ ਸ਼ਾਮਿਲ ਸਨ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਵਾਈਸ ਪ੍ਰੈਜ਼ੀਡੈਂਟ ਨੂੰ ਆਮ ਆਦਮੀ ਪਾਰਟੀ ਮਿਲੇਗੀ ਉਨ੍ਹਾਂ ਤੋਂ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਨੇ ਪੰਜਾਬ ਦੇ ਮੁੱਦਿਆਂ 'ਤੇ ਵੀ ਆਪਣੀ ਰਾਏ ਰੱਖੀ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਇੰਸਟੀਚਿਊਸ਼ਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਇਸ ਕਰਕੇ ਉਹ ਸੈਨੇਟ ਚੋਣਾਂ ਨਹੀਂ ਕਰਵਾ ਰਹੇ ਹਨ।
ਜੇਕਰ ਸੈਨੇਟ ਚੋਣਾਂ ਹੁੰਦੀਆਂ ਤਾਂ ਇਸ ਤੋਂ ਬੀਜੇਪੀ ਦੀ ਸ਼ਕਤੀ ਘਟ ਜਾਵੇਗੀ ਕਿਉਂਕਿ ਸੈਨੇਟ ਦੇ ਚੁਣੇ ਹੋਏ ਨੁਮਾਇੰਦੇ ਹੀ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ਨੂੰ ਚੁਣਦੇ ਅਤੇ ਉਸਦੇ ਲਈ ਫ਼ੈਸਲਾ ਲੈਂਦੇ ਹੈ। ਇਸ ਕਰਕੇ ਸੈਨੇਟ ਚੋਣਾਂ ਦਾ ਹੋਣਾ ਜ਼ਰੂਰੀ ਹੈ ਪਰ ਇੱਥੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਅਜਿਹਾ ਹੋਣ ਨਹੀਂ ਦਿੱਤਾ ਕਿਉਂਕਿ ਉਹ ਯੂਨੀਵਰਸਿਟੀ ਦੇ ਵਿੱਚ ਆਰਐੱਸਐੱਸ ਦਾ ਏਜੰਡਾ ਲਾਗੂ ਕਰਨਾ ਚਾਹੁੰਦੇ ਹਨ ਜੋ ਕਿ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਗੰਨੇ ਦੀ ਫਸਲ ਦੇ ਭਾਅ, ਪੰਜਾਬ ਵਿੱਚ ਵੱਖ-ਵੱਖ ਸਿਆਸੀ ਦਾਅ
ਹਰਪਾਲ ਚੀਮਾ ਨੇ ਪੰਜਾਬ ਯੂਨੀਵਰਸਿਟੀ ਵਿੱਚ ਘੋਸ਼ਣਾ ਕੀਤੀ ਕਿ ਜੇਕਰ ਉਨ੍ਹਾਂ ਦੀ ਪੰਜਾਬ ਵਿੱਚ ਯੂਨੀਵਰਸਿਟੀਆਂ ਦਾ ਬਜਟ ਵਧੇਗਾ ਅਤੇ ਪੰਜਾਬ ਯੂਨੀਵਰਸਿਟੀ ਦੀ ਆਰਥਿਕ ਹਾਲਤ ਵੀ ਸੁਧਰੇਗੀ।