ETV Bharat / city

ਬਿਜਲੀ ਸੰਕਟ ਦੇ ਮੁੱਦੇ ਤੇ ਭਲਕੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ 'ਆਪ' - ਧਰਨੇ ਮੁਜ਼ਾਹਰੇ

ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਸਮੇਤ ਹਰ ਵਰਗ ਨੂੰ 24 ਘੰਟੇ ਤੇ ਸਸਤੀ ਬਿਜਲੀ ਮੁੱਹਈਆ ਕਰਵਾਈ ਜਾਵੇ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਬੇਰੁਜ਼ਗਾਰ, ਮੁਲਾਜ਼ਮ ਸਮੇਤ ਹਰ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ।

ਬਿਜਲੀ ਸੰਕਟ ਦੇ ਮੁੱਦੇ ਤੇ ਭਲਕੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ 'ਆਪ'

author img

By

Published : Jul 2, 2021, 8:19 AM IST

ਚੰਡੀਗੜ੍ਹ: ਪੰਜਾਬ 'ਚ ਇਸ ਸਮੇਂ ਬਿਜਲੀ ਦਾ ਮੁੱਦਾ ਗਰਮਾਇਆ ਹੋਇਆ ਹੈ। ਸਾਰੀ ਹੀ ਸਿਆਸੀ ਪਾਰਟੀਆਂ ਇਸ ਵੇਲੇ ਇਸ ਮੁੱਦੇ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੀਆਂ ਹਨ। ਉੱਥੇ ਹੀ ਪੰਜਾਬ ਦੇ ਵਿੱਚ ਬਿਜਲੀ ਦੇ ਕੱਟ ਲੱਗਣ ਕਾਰਨ ਲੋਕੀਂ ਵੀ ਕਾਫੀ ਜ਼ਿਆਦਾ ਪ੍ਰੇਸ਼ਾਨ ਨਜ਼ਰ ਆ ਰਹੇ ਹਨ, ਅਤੇ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੁਣ ਆਮ ਆਦਮੀ ਪਾਰਟੀ ਵੀ ਇਸ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਿਚ ਤਿੰਨ ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ ।

ਬਿਜਲੀ ਸੰਕਟ ਦੇ ਮੁੱਦੇ ਤੇ ਭਲਕੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ 'ਆਪ'

ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਸਮੇਤ ਹਰ ਵਰਗ ਨੂੰ 24 ਘੰਟੇ ਤੇ ਸਸਤੀ ਬਿਜਲੀ ਮੁੱਹਈਆ ਕਰਵਾਈ ਜਾਵੇ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਬੇਰੁਜ਼ਗਾਰ, ਮੁਲਾਜ਼ਮ ਸਮੇਤ ਹਰ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜ਼ਾਹਰੇ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਗਰਮੀ 'ਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਬੇਹੱਦ ਮਹਿੰਗੀ ਬਿਜਲੀ ਹੋਣ ਦਾ ਵੱਡਾ ਕਾਰਨ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤਾ ਰੱਦ ਨਾ ਕੀਤੇ ਜਾਣਾ ਹੈ।

ਮੀਤ ਹੇਅਰ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਜਿਹੜੇ ਸਮਝੌਤੇ ਕੀਤੇ ਗਏ ਸੀ, ਉਸ ਵਿੱਚ ਲਿਖਿਆ ਸੀ ਕਿ ਜੇਕਰ ਕੋਈ ਵੀ ਪ੍ਰਾਈਵੇਟ ਥਰਮਲ ਪਲਾਂਟ ਸਾਲ ਦੇ 365 ਦਿਨਾਂ ਵਿੱਚੋਂ 91 ਦਿਨ ਬੰਦ ਰੱਖੇ ਜਾਂਦੇ ਹਨ ਤਾਂ ਸਰਕਾਰ ਥਰਮਲ ਪ੍ਰਬੰਧਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਦੀ। ਇਸੇ ਕਾਰਨ ਹੀ ਹੁਣ ਜਦੋਂ ਬਿਜਲੀ ਦੀ ਸਭ ਤੋਂ ਵੱਧ ਮੰਗ ਹੈ ਤਾਂ ਪ੍ਰਾਈਵੇਟ ਥਰਮਲ ਪਲਾਂਟ ਆਪਣੀ ਮਰਜ਼ੀ ਨਾਲ ਹੀ ਬਿਜਲੀ ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਜੇਕਰ ਸਾਲ ਵਿਚੋਂ 73 ਦਿਨ ਲਗਾਤਾਰ ਹੀ ਥਰਮਲ ਪਲਾਂਟ ਬੰਦ ਰੱਖਦੇ ਹਨ ਤਾਂ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਨਿਰਧਾਰਤ ਕੀਤਾ ਫਿਕਸ ਚਾਰਜ ਦੇਣਾ ਪਵੇਗਾ। ਹੁਣ ਤੱਕ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਫਿਕਸ ਚਾਰਜ ਵਜੋਂ 20000 ਕਰੋੜ ਰੁਪਏ ਦੇ ਦਿੱਤੇ ਹਨ, ਜਿਨ੍ਹਾਂ ਵਿਚੋਂ 500 ਕਰੋੜ ਰੁਪਏ ਬਿਜਲੀ ਦੀ ਵਰਤੋਂ ਨਾ ਕਰਨ ਦੇ ਬਾਵਜੂਦ ਦਿੱਤੇ ਗਏ ਹਨ।

ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਾਂ ਦੀ ਪ੍ਰਾਈਵੇਟ ਕੰਪਨੀਆਂ ਨਾਲ ਮਿਲੀਭੁਗਤ ਦੇ ਚੱਲਦੇ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ ਹੈ। ਇੱਕ ਸਵਾਲ ਦੇ ਜਵਾਬ 'ਤੇ ਮੀਤ ਹੇਅਰ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਤਿੱਨ ਸੌ ਯੂਨਿਟ ਬਿਜਲੀ ਦਾ ਮੁਆਫ਼ ਕਰਨ ਤੋਂ ਭਾਵ ਦੋ ਮਹੀਨਿਆਂ 'ਚ ਛੇ ਸੌ ਯੂਨਿਟ ਮੁਆਫ਼ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਚ ਹਰ ਦੋ ਮਹੀਨਿਆਂ ਬਾਅਦ ਬਿਜਲੀ ਦਾ ਬਿੱਲ ਆਉਂਦਾ ਹੈ, ਜਦਕਿ ਕਿ ਦਿੱਲੀ 'ਚ ਇੱਕ ਮਹੀਨੇ ਦਾ ਬਿੱਲ ਆਉਂਦਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬਿਜਲੀ ਖ਼ਰੀਦ ਸਮਝੌਤੇ ਰੱਦ ਜਾਂ ਨਵੇਂ ਸਿਰਿਓਂ ਕੀਤੇ ਜਾਣ ਨਾਲ ਸਮੁੱਚੀ ਬਿਜਲੀ ਸਸਤੀ ਹੋ ਜਾਵੇਗੀ। ਜਿਸ ਦਾ ਲਾਭ ਵਪਾਰੀਆਂ ,ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਵੀ ਮਿਲੇਗਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਕਿਸਾਨਾਂ ਦੇ ਖ਼ਿਲਾਫ਼ ਵੱਖ-ਵੱਖ ਹੱਥਕੰਡੇ ਅਪਣਾ ਰਹੀ ਹੈ ਅਤੇ ਬਿਜਲੀ ਕਾਨੂੰਨ ਦੇ ਰਾਹੀਂ ਉਨ੍ਹਾਂ ਨੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ:ਬਿਜਲੀ ਕੱਟਾਂ ਤੋਂ ਤੰਗ ਲੋਕਾਂ ਨੇ ਭੰਨਿਆ ਬਿਜਲੀ ਗਰਿੱਡ

ETV Bharat Logo

Copyright © 2025 Ushodaya Enterprises Pvt. Ltd., All Rights Reserved.