ਚੰਡੀਗੜ੍ਹ : ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਅਤੇ ਕਿਸਾਨਾਂ ਸਬੰਧੀ ਦੋ ਆਰਡੀਨੈਂਸਾਂ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਸੌਂਪੇਗੀ। 'ਆਪ' 12 ਜੂਨ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ 'ਤੇ ਪ੍ਰਦਰਸ਼ਨ ਕਰਕੇ ਆਪਣੇ ਮੰਗ ਪੱਤਰ ਦੇਵੇਗੀ।
ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਭਾਜਪਾ ਸਰਕਾਰ ਨੇ ਸੂਬਿਆਂ ਅਤੇ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਨ ਵਾਲੇ 3 ਖ਼ਤਰਨਾਕ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਲਈ 'ਆਪ' ਸੰਘਰਸ਼ ਕਰੇਗੀ।
ਭਗਵੰਤ ਨਾਮ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕਿਸਾਨ ਉਪਜ ਵਪਾਰ ਅਤੇ ਵਣਜ (ਹੱਲਾਸ਼ੇਰੀ ਅਤੇ ਸਹਾਇਕ) ਆਰਡੀਨੈਂਸ-2020 , ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਨਾ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 , ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਪਾਰਟੀ ਨੂੰ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀਂ ਹੈ।
ੳੇੁਨ੍ਹਾਂ ਕਿਹਾ ਕਿ ਇਹ ਤਿੰਨੇ ਆਰਡੀਨੈਂਸ ਕਿਸਾਨ, ਖੇਤੀਬਾੜੀ ਅਤੇ ਸੰਘੀ ਢਾਂਚੇ ਵਿੱਚ ਸੂਬਿਆਂ ਦੇ ਅਧਿਕਾਰਾਂ 'ਤੇ ਵੱਡਾ ਹਮਲਾ ਹਨ। ਉਨ੍ਹਾਂ ਕਿਹਾ ਕਿ 'ਆਪ' ਕਿਸਾਨੀ ਅਤੇ ਸੂਬ ਦੇ ਅਧਿਕਾਰਾਂ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਡਟ ਕੇ ਇਸ ਲੜਾਂਈ ਨੂੰ ਲੜੇ ਗਈ।